ਕੌਣ ਸੀ ਰਾਣਾ ਬਲਾਚੌਰੀਆ, ਜਿਸ ਦਾ ਮੋਹਾਲੀ ਚ ਹੋਇਆ ਕਤਲ? ਹੁਣ ਤੱਕ ਕੀ ਹੋਏ ਖੁਲਾਸੇ..ਵੋਖੋ VIDEO
ਕੰਵਰ ਦਿਗਵਿਜੈ ਸਿੰਘ ਦਾ ਵਿਆਹ ਸਿਰਫ਼ 11 ਦਿਨ ਪਹਿਲਾਂ, 4 ਦਸੰਬਰ ਨੂੰ ਹੋਇਆ ਸੀ। ਉਨ੍ਹਾਂ ਨੇ ਦੇਹਰਾਦੂਨ, ਉਤਰਾਖੰਡ ਦੀ ਇੱਕ ਲੜਕੀ ਨਾਲ ਲਵ ਮੈਰਿਜ ਕਰਵਾਈ ਸੀ। ਉਨ੍ਹਾਂ ਦੀ ਰਿਸੈਪਸ਼ਨ ਪਾਰਟੀ 6 ਦਸੰਬਰ ਨੂੰ ਹੋਈ। ਦੋਸਤਾਂ ਨੇ ਕਿਹਾ ਕਿ ਉਹ ਆਪਣੇ ਵਿਆਹ ਨੂੰ ਲੈ ਕੇ ਬਹੁਤ ਉਤਸ਼ਾਹਿਤ ਸੀ। ਉਨ੍ਹਾਂ ਦਾ ਇੱਕ ਛੋਟਾ ਭਰਾ ਹੈ, ਜਦੋਂ ਕਿ ਉਨ੍ਹਾਂ ਦੀ ਭੈਣ ਵਿਦੇਸ਼ ਚ ਰਹਿੰਦੇ ਹਨ।
ਮੋਹਾਲੀ ਦੇ ਸੋਹਾਣਾ ਚ ਆਯੋਜਿਤ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਕਬੱਡੀ ਮੈਚ ਚੱਲ ਰਿਹਾ ਸੀ। ਗੋਲੀਬਾਰੀ ਚ ਕਬੱਡੀ ਖਿਡਾਰੀ ਤੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ, ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ, ਇੱਕ ਸ਼ਾਹੀ ਪਰਿਵਾਰ ਨਾਲ ਸਬੰਧਤ ਸੀ। ਉਹ ਹਿਮਾਚਲ ਪ੍ਰਦੇਸ਼ ਦੇ ਸ਼ਾਹੀ ਪਰਿਵਾਰ ਨਾਲ ਸਬੰਧਤ ਸੀ। ਹਾਲਾਂਕਿ, ਲੰਬੇ ਸਮੇਂ ਤੋਂ ਉਹ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਬਲਾਚੌਰ ਚ ਰਹਿ ਰਹੇ ਸਨ। ਆਖਰ ਕੌਣ ਸਨ ਦਿੱਗਵਿਜੇ ਸਿੰਘ ਬਲਾਚੌਰੀਆ…ਵੇਖੋ ਵੀਡੀਓ
Published on: Dec 16, 2025 06:17 PM IST
