ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਸਿੱਧੂ ਮੂਸੇਵਾਲਾ ਨੂੰ ਝਾਰਖੰਡ ਦੇ SHO ਨੇ ਕਿਉਂ ਕਿਹਾ ਅੱਤਵਾਦੀ?

ਸਿੱਧੂ ਮੂਸੇਵਾਲਾ ਨੂੰ ਝਾਰਖੰਡ ਦੇ SHO ਨੇ ਕਿਉਂ ਕਿਹਾ ਅੱਤਵਾਦੀ?

isha-sharma
Isha Sharma | Published: 22 Aug 2023 18:11 PM

ਇਹ ਵੀਡੀਓ ਸੋਸ਼ਲ ਮੀਡੀਆ ਤੇ ਵੱਖ-ਵੱਖ ਪਲੇਟਫਾਰਮਾਂ ਰਾਹੀਂ ਤੁਰੰਤ ਵਾਇਰਲ ਹੋ ਗਿਆ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੇ ਝਾਰਖੰਡ ਪੁਲਿਸ ਖਿਲਾਫ ਗੁੱਸਾ ਕੱਢਣਾ ਸ਼ੁਰੂ ਕਰ ਦਿੱਤਾ। ਵਧਦੇ ਵਿਰੋਧ ਨੂੰ ਦੇਖਦਿਆਂ ਹੁਣ ਝਾਰਖੰਡ ਪੁਲਿਸ ਦੇ ਐਸਐਚਓ ਭੂਸਣ ਕੁਮਾਰ ਨੇ ਆਪਣੀ ਇਸ ਗਲਤੀ ਲਈ ਮੂਸੇਵਾਲਾ ਦੇ ਪਰਿਵਾਰ ਤੇ ਫੈਨਜ਼ ਤੋਂ ਮੁਆਫੀ ਮੰਗ ਲਈ ਹੈ।

ਸੋਸ਼ਲ ਮੀਡੀਆ ਤੇ ਇਕ ਵੀਡੀਓ ਕਾਫੀ ਵਾਈਰਲ ਹੋ ਰਹੀ ਹੈ। ਜਿਸ ਵਿੱਚ ਇਕ ਪੁਲਿਸ ਅਫ਼ਸਰ ਮਰਹੂਮ ਸਿੰਗਰ ਸਿੱਧੂ ਮੂਸੇਵਾਲਾ ਨੂੰ ਅੱਤਵਾਦੀ ਕਹਿੰਦੇ ਨਜ਼ਰ ਆ ਰਿਹਾ ਹੈ। ਵੀਡੀਓ ਵਿੱਚ ਜੋ ਪੁਲਿਸ ਅਫ਼ਸਰ ਸਿੱਧੂ ਨੂੰ ਅੱਤਵਾਦੀ ਕਹੀ ਰਹੇ ਨੇ ਉਹ ਝਾਰਖੰਡ ਦੇ ਜਮਸ਼ੇਦਪੁਰ ‘ਚ SHO ਭੂਸ਼ਣ ਕੁਮਾਰ ਨੇ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਤੋਂ ਬਾਅਦ ਗੁੱਸੇ ਚ ਆਏ ਮੂਸੇਵਾਲਾ ਦੇ ਫੈਨਜ਼ ਨੇ ਸੋਸ਼ਲ ਮੀਡੀਆ ਤੇ ਉਨ੍ਹਾਂ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਆਪਣੀ ਗਲਤੀ ਦਾ ਅਹਿਸਾਸ ਹੋਣ ਤੇ ਹੁਣ SHO ਭੂਸ਼ਣ ਕੁਮਾਰ ਨੇ ਮੁਆਫ਼ੀ ਮੰਗੀ। ਉਨ੍ਹਾਂ ਨੇ ਕਿਹਾ ਕਿ ਇਹ ਸਭ ਉਨ੍ਹਾਂ ਕੋਲੋਂ ਅਣਜਾਣੇ ਵਿਚ ਹੋ ਗਿਆ ਹੈ। ਇਹ ਕੁੱਝ ਕਰਨ ਦੀ ਉਨ੍ਹਾਂ ਦੀ ਕੋਈ ਮਨਸ਼ਾ ਨਹੀਂ ਸੀ।