WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ Punjabi news - TV9 Punjabi

WIIT Satta Sammelan Event 2024: ਸੰਵਿਧਾਨ ਖ਼ਤਰੇ ‘ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ – ਸੀਐਮ ਮਾਨ

Updated On: 

09 May 2024 19:18 PM

WIIT Satta Sammelan Event 2024 : ਕਾਂਗਰਸ ਦੇ ਭ੍ਰਿਸ਼ਟਾਚਾਰ ਬਾਰੇ ਸੀਐਮ ਮਾਨ ਨੇ ਕਿਹਾ, ਅਸੀਂ ਉਨ੍ਹਾਂ ਦੀਆਂ ਨੀਤੀਆਂ ਦਾ ਵਿਰੋਧ ਕੀਤਾ। ਭਾਜਪਾ ਅਤੇ ਕਾਂਗਰਸ ਨੇ ਸਾਨੂੰ ਚਿੜ੍ਹਾਇਆ ਕਿ ਅਜਿਹ ਕਾਨੂੰਨ ਸੜਕਾਂ 'ਤੇ ਨਹੀਂ ਬਦਲਦੇ ਹਨ। ਸਾਡਾ ਪਾਰਟੀ ਬਣਾਉਣ ਦਾ ਕੋਈ ਇਰਾਦਾ ਨਹੀਂ ਸੀ। ਜਦੋਂ ਚੁਣ ਕੇ ਆਓ...ਚੁਣ ਕੇ ਆਓ ਕਹਿਣ ਲੱਗੇ ਤਾਂ ਫੇਰ ਪਾਰਟੀ ਬਣਾਈ ਅਤੇ ਅਸੀਂ ਚੁਣ ਕੇ ਆਏ ਅਤੇ ਉਹ ਰਹਿ ਗਏ।

Follow Us On

WIIT Satta Sammelan Event 2024: ਚੰਡੀਗੜ੍ਹ ਵਿੱਚ ਕਰਵਾਏ ਜਾ ਰਹੇ TV9 ਦੇ ਸੱਤਾ ਸੰਮੇਲਨ ਵਿੱਚ ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਿਸ਼ਾਨੇ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸੀ। ਸੀਐਮ ਮਾਨ ਨੇ ਕਿਹਾ ਕਿ ਇਸ ਵਾਰ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣਾਂ ਹਨ। ਅੱਜ ਸੰਵਿਧਾਨ ਖ਼ਤਰੇ ਵਿੱਚ ਹੈ। ਇਸ ਨੂੰ ਬਦਲਣ ਦੀਆਂ ਗੱਲਾਂ ਹੋ ਰਹੀਆਂ ਹਨ। ਪਿਛਲੇ 10 ਸਾਲਾਂ ਵਿੱਚ ਲੋਕਤੰਤਰ ਦੀਆਂ ਧੱਜੀਆਂ ਉੱਡ ਗਈਆਂ ਹਨ।

Tags :
Exit mobile version