WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ ‘ਤੇ ਤਿੱਖੇ ਨਿਸ਼ਾਨੇ
ਪਰਗਟ ਸਿੰਘ ਨੇ ਪੰਜਾਬ 'ਤੇ ਵੱਧ ਰਹੇ ਕਰਜ਼ੇ 'ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ਾ ਲਗਾਤਾਰ ਵਧ ਰਿਹਾ ਹੈ। ਇਸ ਬਾਰੇ ਘੱਟ ਧਿਆਨ ਰੱਖਿਆ ਜਾ ਰਿਹਾ ਹੈ ਜੋ ਸਹੀ ਨਹੀਂ ਹੈ। ਮੁੱਖ ਮੰਤਰੀ ਦੇ 13-0 ਬਾਰੇ ਉਨ੍ਹਾਂ ਤਾਅਨਾ ਮਾਰਿਆ ਕਿ ਕਈ ਵਾਰ ਇਹ 0-13 ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲਗਾਤਾਰ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ ਅਤੇ ਲੋਕ ਉਨ੍ਹਾਂ ਨੂੰ ਦੱਸਣਗੇ ਕਿ ਅਸਲੀਅਤ ਕੀ ਹੈ।
WIIT Satta Sammelan Event 2024: ਜਲੰਧਰ ਸ਼ਹਿਰੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਚੰਡੀਗੜ੍ਹ ਵਿੱਚ TV9 ਵੱਲੋਂ ਕਰਵਾਈ WIIT ਪਾਵਰ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਲੋਕਤੰਤਰ, ਕਾਂਗਰਸ ਪਾਰਟੀ ਵਿੱਚ ਧੜੇਬੰਦੀ, ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਦੀ ਰਣਨੀਤੀ ਅਤੇ ਪੰਜਾਬ ਦੇ ਕੁਝ ਮੁੱਦਿਆਂ ਤੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀਆਂ ਵਿੱਚ ਅੰਦਰੂਨੀ ਜਮਹੂਰੀਅਤ ਬਾਰੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਾਰੀਆਂ ਪਾਰਟੀਆਂ ਵਿੱਚ ਅੰਦਰੂਨੀ ਲੋਕਤੰਤਰ ਖਤਮ ਹੋ ਗਿਆ ਹੈ।
ਪਰਗਟ ਸਿੰਘ ਨੇ ਕਾਂਗਰਸ ਪਾਰਟੀ ਦੀ ਅੰਦਰੂਨੀ ਧੜੇਬੰਦੀ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਲਈ ਇਹ ਜ਼ਰੂਰੀ ਹੈ ਕਿ ਹਰ ਕੋਈ ਇੱਕ ਟੀਮ ਵਜੋਂ ਕੰਮ ਕਰੇ। ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਹੈ ਕਿ ਸਾਰੇ ਆਗੂ ਵਰਕਰਾਂ ਵਜੋਂ ਕੰਮ ਕਰਨ। ਉਨ੍ਹਾਂ ਪੰਜਾਬ ‘ਚ ਹੋ ਰਹੀ ਰਾਜਨੀਤੀ ‘ਤੇ ਵੀ ਸਵਾਲ ਚੁੱਕੇ ਹਨ।
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration