ਨਿਊਯਾਰਕ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਰਾਜਦੂਤ ਨਾਲ ਖਾਲਿਸਤਾਨ ਸਮਰਥਕਾਂ ਨੇ ਕੀਤੀ ਬਦਸਲੂਕੀ
ਵੀਡੀਓ ਵਿੱਚ ਸੰਧੂ ਨੂੰ ਖਾਲਿਸਤਾਨੀ ਸਮਰਥਕਾਂ ਨਾਲ ਬਹਿਸ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ, ਭਾਰਤੀ ਰਾਜਦੂਤ ਨੂੰ ਇੱਕ ਵਾਹਨ ਵਿੱਚ ਗੁਰਦੁਆਰੇ ਦੇ ਵੇਹੜੇ ਤੋਂ ਬਾਹਰ ਨਿਕਲਦੇ ਹੋਏ ਦੇਖਿਆ ਜਾ ਸਕਦਾ ਹੈ। ਦੱਸ ਦੇਈਏ ਕਿ ਕੈਨੇਡਾ ਵਿੱਚ ਖਾਲਿਸਤਾਨੀ ਅੱਤਵਾਦੀ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕ ਹਮਲਾਵਰ ਨਜ਼ਰ ਆ ਰਹੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਖਾਲਿਸਤਾਨੀ ਸਮਰਥਕਾਂ ਵੱਲੋਂ ਬਦਸਲੂਕੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਖਾਲਿਸਤਾਨੀ ਸਮਰਥਕਾਂ ਨੇ ਘੇਰ ਲਿਆ ਅਤੇ ਧੱਕਾ-ਮੁੱਕੀ ਕੀਤੀ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
ਉੱਧਰ ਖਾਲਿਸਤਾਨੀ ਸਮਰਥਕਾਂ ਨੇ ਕੈਨੇਡਾ ਦੇ ਸਰੀ ਦੇ ਹਿੰਦੂ ਮੰਦਿਰ ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਹਿੰਦੂ ਭਾਈਚਾਰੇ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਧਦੇ ਰੋਸ ਨੂੰ ਦੇਖ ਕੇ ਖਾਲਿਸਤਾਨੀ ਆਪਣੇ ਝੰਡੇ ਛੱਡ ਕੇ ਭੱਜ ਗਏ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਕਰੀਬ 3 ਘੰਟੇ ਤੱਕ ਹੰਗਾਮਾ ਹੁੰਦਾ ਰਿਹਾ। ਹਾਲਾਂਕਿ ਪੁਲਿਸ ਮੁਲਾਜ਼ਮ ਮੌਕੇ ਤੇ ਪੁੱਜੇ ਤਾਂ ਮਾਮਲਾ ਸ਼ਾਂਤ ਹੋਇਆ।
Latest Videos