ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਰਾਹੁਲ ਗਾਂਧੀ ਨੇ ਅੱਜ ਸਵੇਰੇ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨਾਲ ਕਰੀਬ 15 ਮਿੰਟ ਤੱਕ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਬਜਰੰਗ ਪੂਨੀਆ ਕਾਂਗਰਸ ਦੀ ਟਿਕਟ ਤੇ ਹਰਿਆਣਾ ਵਿਧਾਨ ਸਭਾ ਚੋਣ ਲੜ ਸਕਦੇ ਹਨ। ਰਾਹੁਲ ਗਾਂਧੀ ਨੂੰ ਮਿਲਣ ਤੋਂ ਬਾਅਦ ਵਿਨੇਸ਼ ਅਤੇ ਪੂਨੀਆ ਦੋਵੇਂ ਕਾਂਗਰਸ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਘਰ ਪਹੁੰਚੇ।
ਹਰਿਆਣਾ ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਪਹਿਲਵਾਨ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉੱਧਰ, ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ। ਕਾਂਗਰਸ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਹ ਕੇਂਦਰੀ ਚੋਣ ਕਮੇਟੀ ਦੀ ਬੈਠਕ ਤੋਂ ਬਾਅਦ ਫੋਗਾਟ ਨੂੰ ਲੈ ਕੇ ਸਥਿਤੀ ਸਪੱਸ਼ਟ ਕਰੇਗੀ।