ED Summons Yuvraj Singh: ਯੁਵਰਾਜ ਸਿੰਘ ਅਤੇ ਸੋਨੂੰ ਸੂਦ ਨੂੰ ਬੈਟਿੰਗ ਐਪ ਮਾਮਲੇ ਵਿੱਚ ED ਦਾ ਸੰਮਨ
D ਸੂਤਰਾਂ ਅਨੁਸਾਰ, ਯੁਵਰਾਜ ਸਿੰਘ ਨੂੰ 23 ਸਤੰਬਰ ਨੂੰ ਪੁੱਛਗਿੱਛ ਲਈ ਸੰਮਨ ਕੀਤਾ ਗਿਆ ਹੈ ਜਦੋਂ ਕਿ ਸੋਨੂੰ ਸੂਦ ਨੂੰ 24 ਸਤੰਬਰ ਨੂੰ ਦਿੱਲੀ ਸਥਿਤ ED ਦਫ਼ਤਰ ਵਿੱਚ ਪੇਸ਼ ਹੋਣਾ ਪਵੇਗਾ।
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਐਪ 1xBet ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ ਅਤੇ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਅਤੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਸੰਮਨ ਜਾਰੀ ਕੀਤੇ ਹਨ। ED ਸੂਤਰਾਂ ਅਨੁਸਾਰ, ਯੁਵਰਾਜ ਸਿੰਘ ਨੂੰ 23 ਸਤੰਬਰ ਨੂੰ ਪੁੱਛਗਿੱਛ ਲਈ ਸੰਮਨ ਕੀਤਾ ਗਿਆ ਹੈ ਜਦੋਂ ਕਿ ਸੋਨੂੰ ਸੂਦ ਨੂੰ 24 ਸਤੰਬਰ ਨੂੰ ਦਿੱਲੀ ਸਥਿਤ ED ਦਫ਼ਤਰ ਵਿੱਚ ਪੇਸ਼ ਹੋਣਾ ਪਵੇਗਾ। ਇਹ ਕਾਰਵਾਈ 1xBet ਨਾਲ ਸਬੰਧਤ ਗੈਰ-ਕਾਨੂੰਨੀ ਸੱਟੇਬਾਜ਼ੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ। ਇਸ ਤੋਂ ਪਹਿਲਾਂ, ED ਨੇ ਇਸ ਮਾਮਲੇ ਵਿੱਚ ਕਈ ਹੋਰ ਕ੍ਰਿਕਟਰਾਂ ਅਤੇ ਅਦਾਕਾਰਾਂ ਤੋਂ ਵੀ ਪੁੱਛਗਿੱਛ ਕੀਤੀ ਹੈ ਜਿਨ੍ਹਾਂ ਵਿੱਚ ਮਿਮੀ ਚੱਕਰਵਰਤੀ, ਸੁਰੇਸ਼ ਰੈਨਾ, ਸ਼ਿਖਰ ਧਵਨ, ਰੌਬਿਨ ਉਥੱਪਾ ਅਤੇ ਉਰਵਸ਼ੀ ਰੌਤੇਲਾ ਸ਼ਾਮਲ ਹਨ। ED ਇਸ ਮਾਮਲੇ ਦੀ ਲਗਾਤਾਰ ਜਾਂਚ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਦੇਖੋ ਵੀਡੀਓ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...