AAP ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਨੇ ਕਾਂਗਰਸ ਦੇ ਸੀਨੀਅਰ ਆਗੂ ਨੂੰ ਨੈਗੇਟਿਵ ਬੰਦਾ ਕਹਿੰਦਿਆਂ ਉਨ੍ਹਾਂ ਤੇ ਜੋਰਦਾਰ ਸਿਆਸੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਬਾਜਵਾ ਤਾਂ ਸ਼ਕਲ ਤੋਂ ਹੀ ਨੈਗੇਟਿਵ ਲੱਗਦੇ ਹਨ। ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਤੇ ਤੰਜ ਕੱਸਦਿਆਂ ਕਿਹਾ ਕਿ ਇਹ ਸਾਰੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੇ ਹਨ।