ਪੰਜਾਬ ‘ਚ ਨਾਗਰਿਕ ਸੁਰੱਖਿਆ ਪ੍ਰਬੰਧਾਂ ਤੇ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣ ਲਈ ਅੱਜ ਪੂਰੇ ਸੂਬੇ ‘ਚ ਏਅਰ ਰੇਡ ਤੇ ਬਲੈਕਆਊਟ ਮੌਕ ਡ੍ਰਿਲ ਕਰਵਾਈ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਇਹ ਅਭਿਆਸ ਸਾਰੇ ਜ਼ਿਲ੍ਹਿਆਂ ‘ਚ ਰਾਤ 8 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਸਾਇਰਨ ਵਜਾ ਕੇ ਲੋਕਾਂ ਨੂੰ ਹਵਾਈ ਹਮਲੇ ਦੀ ਚਿਤਾਵਨੀ ਦੇਣ ਦੀ ਪ੍ਰਕਿਰਿਆ ਦਾ ਅਭਿਆਸ ਕਰਵਾਇਆ ਜਾਵੇਗਾ।