Affordable Cancer Treatment: ਕੈਂਸਰ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਮਹਿੰਗੀਆਂ ਦਵਾਈਆਂ ਜਲਦ ਸਸਤੀਆਂ ਹੋ ਸਕਦੀਆਂ ਹਨ। ਕੇਂਦਰ ਸਰਕਾਰ ਇਨ੍ਹਾਂ ਦਵਾਈਆਂ ‘ਤੇ ਟ੍ਰੇਡ ਮਾਰਜਿਨ ਵੱਧ ਤੋਂ ਵੱਧ 30 ਫੀਸਦੀ ਤੱਕ ਸੀਮਤ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਦੱਸਿਆ ਹੈ ਕਿ ਇਸ ਕਦਮ ਨਾਲ ਕੈਂਸਰ ਦੀਆਂ ਦਵਾਈਆਂ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ (MRP) ਵਿੱਚ 20 ਤੋਂ 70 ਫੀਸਦੀ ਤੱਕ ਦੀ ਕਮੀ ਆ ਸਕਦੀ ਹੈ।