ਮੁੱਖ ਮੰਤਰੀ ਭਗਵੰਤ ਮਾਨ ਨੇ ਸੀਬੀਆਈ ਦੀ ਰੇਡ ਨੂੰ ਲੈ ਕੇ ਬੀਜੇਪੀ ਤੇ ਤਗੜਾ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਨੇ ਸੀਬੀਆਈ-ਈਡੀ ਦੀ ਰੇਡ ਮਤਲਬ ਚੋਣਾਂ ਨੇੜੇ ਹਨ। ਉਨ੍ਹਾਂ ਨੇ ਝਾਰਖੰਡ ਤੇ ਪੱਛਮੀ ਬੰਗਾਲ ਸਮੇਤ ਹੋਰ ਸੂਬਿਆਂ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਝਾਰਖੰਡ ‘ਚ ਹੇਮੰਤ ਸੋਰੇਨ ਨਾਲ ਜੁੜੀ ਕਾਰਵਾਈ ਚੋਣਾਂ ਤੋਂ ਪਹਿਲਾਂ ਹੋਈ ਸੀ। ਉਨ੍ਹਾਂ ਜ਼ਿਕਰ ਕੀਤਾ ਕਿ ਇਸੇ ਤਰ੍ਹਾਂ ਪੱਛਮੀ ਬੰਗਾਲ ‘ਚ ਵੀ ਚੋਣ ਮੁਹਿੰਮ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਕਾਰਵਾਈ ਕੀਤੀ ਤੇ ਹਰਿਆਣਾ ‘ਚ ਵੀ ਚੋਣਾਂ ਤੋਂ ਪਹਿਲਾਂ ਅਜਿਹਾ ਕੁਝ ਦੇਖਣ ਨੂੰ ਮਿਲਿਆ।