ਕੈਨੇਡਾ ਦੀ Most Wanted List ‘ਚ ਗੋਲਡੀ ਬਰਾੜ, ਇਨਾਮ $ 2.5 ਲੱਖ

×

ਕੈਨੇਡਾ ਦੀ Most Wanted List ‘ਚ ਗੋਲਡੀ ਬਰਾੜ, ਇਨਾਮ $ 2.5 ਲੱਖ

ਭਾਰਤ ‘ਚ ਕਈ ਮਾਮਲਿਆਂ ਵਿੱਚ ਲੋੜੀਂਦੇ ਗੈਂਗਸਟਰ ਗੋਲਡੀ ਬਰਾੜ ਉਰਫ਼ ਸਤਿੰਦਰਜੀਤ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਵੀ ਗੋਲਡੀ ਬਰਾੜ ‘ਤੇ ਇਨਾਮ ਐਲਾਨਿਆ ਹੈ। ਕੈਨੇਡਾ ਦੇ ਬੋਲੋ ਪ੍ਰੋਗਰਾਮ ਤੇ ਵਿਨੀਪੈਗ ਪੁਲਿਸ ਨੇ ਉਸ ਨੂੰ ਦੇਸ਼ ਦੇ 25 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਦੀ ਨਵੀਂ ਸੂਚੀ ‘ਚ ਪਹਿਲੇ ਸਥਾਨ ‘ਤੇ ਰੱਖਿਆ ਹੈ। ਉਸ ਦੀ ਗ੍ਰਿਫ਼ਤਾਰੀ ‘ਚ ਮਦਦਗਾਰ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ 2.5 ਲੱਖ ਕੈਨੇਡੀਅਨ ਡਾਲਰ ਦਾ ਇਨਾਮ ਰੱਖਿਆ ਗਿਆ ਹੈ।

Jitendra Bhati