ਅੱਜ ਸਵੇਰੇ 9:02 ਵਜੇ ਸ੍ਰੀਨਗਰ ਹਵਾਈ ਅੱਡੇ ‘ਤੇ ਵੱਡਾ ਜਹਾਜ਼ ਹਾਦਸਾ ਹੋਣ ਤੋਂ ਟਲ ਗਿਆ। ਇੰਡੀਗੋ ਦੀ ਫਲਾਈਟ 6E225 ਲੈਂਡਿੰਗ ਦੌਰਾਨ ਇੱਕ VDGS ਖੰਭੇ ਨਾਲ ਟਕਰਾ ਗਈ, ਜਿਸ ਨਾਲ ਜਹਾਜ਼ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ। ਖੁਸ਼ਕਿਸਮਤੀ ਨਾਲ, ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਅਤੇ ਚਾਲਕ ਦਲ ਸੁਰੱਖਿਅਤ ਹਨ ਅਤੇ ਕੋਈ ਵੀ ਜ਼ਖਮੀ ਨਹੀਂ ਹੋਇਆ। ਘਟਨਾ ਤੋਂ ਬਾਅਦ, ਯਾਤਰੀਆਂ ਨੂੰ ਮੈਨੂਅਲ ਪੌੜੀਆਂ ਦੀ ਵਰਤੋਂ ਕਰਕੇ ਬਾਹਰ ਕੱਢਿਆ ਗਿਆ। ਹਾਦਸੇ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ। ਇੰਡੀਗੋ ਨੇ ਇਹ ਪਤਾ ਲਗਾਉਣ ਲਈ ਇੱਕ ਅਧਿਕਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਕੋਈ ਤਕਨੀਕੀ ਨੁਕਸ ਆਇਆ ਸੀ ਜਾਂ ਜਹਾਜ਼ ਆਪਣੀ ਮੰਜ਼ਿਲ ‘ਤੇ ਨਹੀਂ ਰੁਕ ਸਕਿਆ।