ਆਮ ਆਦਮੀ ਪਾਰਟੀ (AAP) ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਬੋਲਦਿਆਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ‘ਚ ਹੋਈ ਦੇਰੀ ਬਾਰੇ ਗੱਲ ਕਰਦਿਆਂ ਕੇਜਰੀਵਾਲ ਨੇ ਮੰਨਿਆ ਕਿ ਮਹਿਲਾਵਾਂ ਦੇ ਖਾਤਿਆਂ ‘ਚ ਪੈਸੇ ਪਹੁੰਚਾਉਣ ‘ਚ ਸਮਾਂ ਲੱਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇਰੀ ਦਾ ਕਾਰਨ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਰਨਾ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਸਰਕਾਰੀ ਖਜ਼ਾਨੇ ਦੀ ਲੁੱਟ ਕੀਤੀ ਤੇ ਵਿਦੇਸ਼ਾਂ ‘ਚ ਖਾਤੇ, ਬੰਗਲੇ, ਜਾਇਦਾਦਾਂ ਤੇ ਗੱਡੀਆਂ ਬਣਾਈਆਂ।