Parvinder Jhota: ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ, ਜਦਕਿ ਮਾਨਸਾ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਵੀ ਕਈ ਵਿਭਾਗਾਂ ਦੇ ਮੁਲਾਜ਼ਮਾਂ ਨੇ ਬੰਦ ਨੂੰ ਸਮਰਥਨ ਦਿੱਤਾ ਹੈ।