ਯੋਗ ਗੁਰੂ ਬਾਬਾ ਰਾਮਦੇਵ ਨੇ ਸਨਾਤਨ ਧਰਮ ਅਤੇ ਮਨੁਸਮ੍ਰਿਤੀ ਖਿਲਾਫ਼ ਡੂੰਘੀ ਸਾਜ਼ਿਸ਼ ਦਾ ਆਰੋਪ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਸਨਾਤਨ ਧਰਮ ਦੇ ਗ੍ਰੰਥਾਂ ਦੀ ਗਲਤ ਵਿਆਖਿਆ ਅਤੇ ਮਿਲਾਵਟ ਕੀਤੀ ਜਾ ਰਹੀ ਹੈ। ਰਾਮਦੇਵ ਨੇ ਵਿਸ਼ੇਸ਼ ਤੌਰ ‘ਤੇ ਮੈਕਸ ਮੂਲਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਾਣਬੁੱਝ ਕੇ ਸਨਾਤਨ ਧਰਮ ਦੇ ਗ੍ਰੰਥਾਂ ਦੀ ਗਲਤ ਵਿਆਖਿਆ ਕੀਤੀ ਹੈ, ਜਿਨ੍ਹਾਂ ਨੂੰ ਦੁਨੀਆ ਭਰ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਵਿੱਚ ਪੜ੍ਹਾਇਆ ਜਾਂਦਾ ਹੈ।