ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਵਾਂਗ ਰਹੇਗਾ। ਪਰ ਆਉਣ ਵਾਲੇ ਦੋ ਦਿਨਾਂ ਵਿੱਚ ਧੁੰਦ ਦਾ ਅਸਰ ਫਿਰ ਦੇਖਣ ਨੂੰ ਮਿਲੇਗਾ। ਪਹਾੜਾਂ 'ਤੇ ਬਰਫਬਾਰੀ ਕਾਰਨ ਸੂਬੇ 'ਚ ਠੰਡ ਲਗਾਤਾਰ ਵਧ ਰਹੀ ਹੈ। ਜਿਸ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਪੰਜਾਬ ਤੇ ਹਰਿਆਣਾ 'ਚ ਪਰਾਲੀ ਸਾੜ੍ਹਨ ਦੇ ਮਾਮਲੇ ਰੁੱਕ ਨਹੀਂ ਰਹੇ। ਸੁਪਰੀਮ ਕੋਰਟ ਤੇ ਸੈਂਟਰਲ ਪੋਲਿਊਸ਼ਨ ਕੰਟਰੋਲ ਬੋਰਡ (ਸੀਪੀਸੀਬੀ) ਦੀ ਸਖ਼ਤੀ ਦੇ ਬਾਵਜੂਦ ਸੋਮਵਾਰ ਨੂੰ ਇਸ ਸੀਜ਼ਨ ਦੇ ਸਭ ਤੋਂ ਵੱਧ ਪਰਾਲੀ ਸਾੜ੍ਨ ਦੇ ਮਾਮਲੇ ਸਾਹਮਣੇ ਆਏ। ਪੰਜਾਬ 'ਚ 888 ਮਾਮਲੇ ਦਰਜ ਕੀਤੇ ਗਏ, ਜਦਿਕ ਹਰਿਆਣਾ 'ਚ 18 ਮਾਮਲੇ ਸਾਹਮਣੇ ਆਏ।
ਮੌਸਮ ਵਿਗਿਆਨ ਕੇਂਦਰ ਅਨੁਸਾਰ, ਪੰਜਾਬ ਦੇ 14 ਜਿਲ੍ਹਿਆਂ- ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਰਟ, ਲੁਧਿਆਣਾ, ਬਠਿੰਡਾ, ਬਰਨਾਲਾ, ਮੋਗਾ, ਮਾਨਸਾ ਤੇ ਸੰਗਰੂਰ 'ਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ ਹੈ। ਮੌਸਮ ਵਿਗਿਆਨੀਆਂ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ।
ਚੰਡੀਗੜ੍ਹ ਦੀ ਹਵਾ ਵਿੱਚ ਪਿਛਲੇ 24 ਘੰਟਿਆਂ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਚੰਡੀਗੜ੍ਹ ਲੰਬੇ ਸਮੇਂ ਬਾਅਦ ਰੈੱਡ ਅਲਰਟ ਤੋਂ ਬਾਹਰ ਆਇਆ ਹੈ। ਇੱਥੇ ਸੈਕਟਰ 22 ਵਿੱਚ ਔਸਤ AQI 232, ਸੈਕਟਰ 23 ਵਿੱਚ AQI 294 ਅਤੇ ਸੈਕਟਰ 53 ਵਿੱਚ AQI 257 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਦੀ ਹਵਾ ਅਜੇ ਵੀ ਖਤਰਨਾਕ ਪੱਧਰ 'ਤੇ ਹੈ।
ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਮਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
Weather News: ਚੰਡੀਗੜ੍ਹ ਦੀ ਹਵਾ ਲਗਾਤਾਰ ਰੈੱਡ ਜ਼ੋਨ ਵਿੱਚ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ 300 ਤੋਂ ਉੱਪਰ ਬਣਿਆ ਹੋਇਆ ਹੈ। ਇੰਨਾ ਹੀ ਨਹੀਂ ਚੰਡੀਗੜ੍ਹ ਦੇ ਸੈਕਟਰ 22 ਅਤੇ 52 ਵਿੱਚ ਸਭ ਤੋਂ ਵੱਧ AQI 500 ਦਰਜ ਕੀਤਾ ਗਿਆ। ਪੰਜਾਬ ਦਾ ਵੀ ਇਹੀ ਹਾਲ ਹੈ। ਅੰਮ੍ਰਿਤਸਰ ਦਾ ਹਵਾ ਗੁਣਵੱਤਾ ਸੂਚਕ ਅੰਕ ਲਗਾਤਾਰ ਰੈੱਡ ਜ਼ੋਨ ਵਿੱਚ ਹੈ।
Punjab Weather: ਪਹਾੜਾਂ 'ਤੇ ਬਰਫਬਾਰੀ ਦੇ ਨਾਲ-ਨਾਲ ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਮੌਸਮ ਵਿਭਾਗ ਨੇ 15 ਨਵੰਬਰ ਤੱਕ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਪੰਜਾਬ ਦੇ ਮੰਡੀ ਗੋਬਿੰਦਗੜ੍ਹ 'ਚ AQI ਸਭ ਤੋਂ ਜ਼ਿਆਦਾ 289 ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਚੇ ਤਾਪਮਾਨ ਚ 1.5 ਫੀਸਦੀ ਦੀ ਘਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ, ਜਦਕਿ ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਆਮ ਤੋਂ ਵੱਧ ਦਰਜ ਕੀਤਾ ਜਾ ਰਿਹਾ ਸੀ।
ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਪੰਜ ਜਿਲ੍ਹਿਆਂ ਚੇ ਧੁੰਧ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਿਸਦੇ ਚੱਲਦੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਅੰਮ੍ਰਿਤਸਰ ਤੇ ਫਾਜ਼ਿਲਕਾ 'ਚ ਧੁੰਧ ਦਾ ਅਸਰ 14 ਨਵੰਬਰ ਤੱਕ ਦੇਖਿਆ ਜਾ ਸਕਦਾ ਹੈ। ਧੁੰਧ ਦਾ ਅਸਰ ਫਲਾਈਟਾਂ 'ਤੇ ਵੀ ਦਿਖਾਈ ਦੇ ਰਿਹਾ ਹੈ। ਸੋਮਵਾਰ ਨੂੰ ਲਗਾਤਾਰ ਤੀਸਰੇ ਦਿਨ ਅੰਮ੍ਰਿਤਸਰ-ਪੁਣੇ ਫਲਾਈਟ ਦੇ ਰੂਟ ਨੂੰ ਡਾਇਵਰਟ ਕਰ ਦਿੱਤਾ ਗਿਆ।
ਮੌਸਮ ਵਿਭਾਗ ਨੇ ਅੱਜ ਕਈ ਥਾਵਾਂ 'ਤੇ ਸੰਘਣੀ ਧੁੰਦ ਕਾਰਨ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਵਿਜ਼ੀਬਿਲਟੀ ਪ੍ਰਭਾਵਿਤ ਹੋ ਰਹੀ ਹੈ। ਹਾਲਾਂਕਿ ਐਤਵਾਰ ਨੂੰ ਚੰਡੀਗੜ੍ਹ ਦਾ AQI ਦਿੱਲੀ ਨੂੰ ਪਛਾੜ ਗਿਆ ਸੀ। ਚੰਡੀਗੜ੍ਹ ਦਾ AQI 339 'ਤੇ ਪਹੁੰਚ ਗਿਆ ਸੀ, ਜਦਕਿ ਦਿੱਲੀ ਦਾ AQI 334 ਦਰਜ ਕੀਤਾ ਗਿਆ ਸੀ।