ਚੰਡੀਗੜ੍ਹ ਸਣੇ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਮੀਂਹ: ਧੁੰਦ ਦਾ ਅਲਰਟ, ਤਾਪਮਾਨ ਆਮ ਨਾਲੋਂ 2.6 ਡਿਗਰੀ ਘੱਟ
Punjab Weather Update: ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਤੱਕ ਵਧਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਹਾੜਾਂ 'ਤੇ ਬਰਫਬਾਰੀ ਕਾਰਨ ਪੰਜਾਬ 'ਚ ਸੀਤ ਲਹਿਰ, ਠੰਡ ਦੇ ਦਿਨ ਤੇ ਧੁੰਦ ਵਰਗੇ ਹਾਲਾਤ ਬਣ ਰਹੇ ਹਨ।
ਚੰਡੀਗੜ੍ਹ ਅਤੇ ਪੰਜਾਬ ‘ਚ ਮੌਸਮ ਬਦਲ ਰਿਹਾ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਰਾਤ ਤੋਂ ਹੀ ਕਈ ਇਲਾਕਿਆਂ ‘ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਤੱਕ ਵਧਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਜ਼ਿਆਦਾਤਰ ਜਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਤੋਂ 19.4 ਡਿਗਰੀ ਦੇ ਵਿਚਕਾਰ ਰਿਹਾ। ਮੁਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 19.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਦਾ ਤਾਪਮਾਨ 18.9 ਡਿਗਰੀ ਰਿਹਾ। ਹਾਲਾਂਕਿ ਸ਼ਨੀਵਾਰ ਨੂੰ ਗੁਰਦਾਸਪੁਰ ‘ਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।
12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਆਰੇਂਜ ਅਲਰਟ
ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ‘ਚ ਸੀਤ ਲਹਿਰ, ਠੰਡ ਦੇ ਦਿਨ ਤੇ ਧੁੰਦ ਵਰਗੇ ਹਾਲਾਤ ਬਣ ਰਹੇ ਹਨ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਬਰਨਾਲਾ, ਮਾਨਸਾ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਸੰਗਰੂਰ ਅਤੇ ਮਲੇਰਕੋਟਲਾ ਸ਼ਾਮਲ ਹਨ।
ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੁਹਾਲੀ ਵਿੱਚ ਧੁੰਦ ਦਾ ਯੈਲਾ ਅਲਰਟ ਹੈ। ਹਾਲਾਂਕਿ 16 ਜਨਵਰੀ ਤੋਂ ਮੌਸਮ ਸਾਫ ਹੋਣ ਦੀ ਉਮੀਦ ਹੈ। ਜਦੋਂ ਕਿ 13 ਤੋਂ ਬਾਅਦ ਮੀਂਹ ਦਾ ਕੋਈ ਅਲਰਟ ਨਹੀਂ ਹੈ।
ਇਹ ਵੀ ਪੜ੍ਹੋ
ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦਰਜ
ਦੂਜੇ ਪਾਸੇ ਪਿਛਲੇ 24 ਘੰਟਿਆਂ ਦੌਰਾਨ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 10.0 ਮਿਲੀਮੀਟਰ ਮੀਂਹ ਪਿਆ ਹੈ। ਫਾਜ਼ਿਲਕਾ ਵਿੱਚ 6.0 ਮਿਲੀਮੀਟਰ ਤੇ ਫ਼ਿਰੋਜ਼ਪੁਰ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਹਾਲਾਂਕਿ ਕਿਸੇ ਹੋਰ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ ਹੈ। ਇਨ੍ਹਾਂ ਇਲਾਕਿਆਂ ‘ਚ ਸਵੇਰ ਤੋਂ ਰਾਤ ਤੱਕ ਮੀਂਹ ਪਿਆ।
ਮੀਂਹ ਫ਼ਸਲਾਂ ਲਈ ਚੰਗਾ
ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਮੀਂਹ ਅਤੇ ਠੰਢ ਫ਼ਸਲਾਂ ਲਈ ਵਧੀਆ ਹਨ। ਖਾਸ ਕਰਕੇ ਕਣਕ ਦੀ ਫ਼ਸਲ ਚੰਗੀ ਤਰ੍ਹਾਂ ਉਗ ਜਾਵੇਗੀ। ਅਜਿਹੇ ‘ਚ ਉਤਪਾਦਨ ਵੀ ਚੰਗਾ ਹੋਣ ਦੀ ਸੰਭਾਵਨਾ ਹੈ। ਸਰ੍ਹੋਂ, ਗਾਜਰ, ਪਾਲਕ ਅਤੇ ਮਟਰ ਸਬਜ਼ੀਆਂ ਲਈ ਸੀਮਤ ਬਾਰਿਸ਼ ਵਧੀਆ ਹੈ। ਪਰ ਜੇਕਰ ਧੁੰਦ ਜਮ੍ਹਾ ਹੋ ਜਾਂਦੀ ਹੈ ਤਾਂ ਇਹ ਇਨ੍ਹਾਂ ਫਸਲਾਂ ਲਈ ਨੁਕਸਾਨਦੇਹ ਹੈ।