ਪੰਜਾਬ ਦੇ ਮੌਸਮ ‘ਚ ਬਦਲਾਅ, 4 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

Published: 

15 Nov 2026 07:39 AM IST

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਪਾਕਿਸਤਾਨ ਤੋਂ ਸਰਗਰਮ ਹੋਏ ਨਵੇਂ Western Disturbance ਦੇ ਪ੍ਰਭਾਵ ਕਾਰਨ ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ।

ਪੰਜਾਬ ਦੇ ਮੌਸਮ ਚ ਬਦਲਾਅ, 4 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਮੌਸਮ 'ਚ ਬਦਲਾਅ, ਕਈ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ, ਵਧੇਗੀ ਠੰਢ Photo Credit : Meta AI

ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਅੱਜ 15 ਨਵੰਬਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਪੈ ਸਕਦਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਿਕ ਤੌਰ ‘ਤੇ ਬੱਦਲਵਾਈ ਵਾਲਾ ਰਹਿਣ ਦਾ ਅਨੁਮਾਨ ਹੈ।

ਪਾਕਿਸਤਾਨ ਦੇ ਉੱਪਰ ਇੱਕ ਨਵਾਂ ਵੈਸਟਰਨ ਡਿਸਟਰਬੇਂਸ ਐਕਟਿਵ ਹੋ ਗਿਆ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਰਾਤ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ

ਪੰਜਾਬ ਵਿੱਚ ਰਾਤ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 4.9 ਡਿਗਰੀ ਵੱਧ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 12.8 ਡਿਗਰੀ ਪਠਾਨਕੋਟ ਵਿੱਚ ਦਰਜ ਕੀਤਾ ਗਿਆ।

16 ਨਵੰਬਰ ਤੋਂ ਮੌਸਮ ਸਾਫ਼ ਰਹਿਣ ਦਾ ਅਨੁਮਾਨ

ਮੌਸਮ ਵਿਭਾਗ ਅਨੁਸਾਰ 16 ਨਵੰਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ 15 ਨਵੰਬਰ ਤੋਂ ਕੁਝ ਥਾਵਾਂ ‘ਤੇ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਛਾ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਰਾਤ ਅਤੇ ਸਵੇਰ ਦੇ ਸਮੇਂ ਠੰਢ ਵਧੇਗੀ।

Loading...
Unable to load recommendations.
Follow Us