AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਬਦਲੇਗਾ ਮੌਸਮ, ਪਠਾਨਕੋਟ ਤੋਂ ਜਲੰਧਰ ਤੱਕ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ਰਹੇਗਾ ਖੁਸ਼ਕ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਅੱਜ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 13 ਨਵੰਬਰ ਨੂੰ ਵੀ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਪਹਾੜੀ ਇਲਾਕਿਆਂ ਵਿੱਚ ਵੈਸਟਰਨ ਡਿਸਟਰਬੈਂਸ ਕਾਰਨ ਬਾਰਿਸ਼ ਅਤੇ ਬਰਫ਼ਬਾਰੀ ਦੇ ਆਸਾਰ ਹਨ, ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਮੈਦਾਨੀ ਇਲਾਕਿਆਂ 'ਤੇ ਵੀ ਪਵੇਗਾ ਅਤੇ ਠੰਢ ਵਧ ਸਕਦੀ ਹੈ।

ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਬਦਲੇਗਾ ਮੌਸਮ, ਪਠਾਨਕੋਟ ਤੋਂ ਜਲੰਧਰ ਤੱਕ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ਰਹੇਗਾ ਖੁਸ਼ਕ
ਪੰਜਾਬ ‘ਚ ਵਧੇਗੀ ਠੰਢ, ਅੱਜ 7 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ Photo Credit : Meta AI
tv9-punjabi
| Updated On: 12 Nov 2026 06:57 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (12 ਨਵੰਬਰ) ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਬਹੁਤ ਹਲਕੀ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਸ਼ਾਮਲ ਹਨ। ਉੱਥੇ ਹੀ ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਿਹਾ। ਸੂਬੇ ਵਿੱਚ ਰਾਤ ਦੇ ਔਸਤ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 3.4 ਡਿਗਰੀ ਵੱਧ ਬਣਿਆ ਹੋਇਆ ਹੈ। ਬਲੋਵਾਲ ਸੌਂਖੜੀ ਵਿੱਚ ਸਭ ਤੋਂ ਘੱਟ 12 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 11.7 ਡਿਗਰੀ ਰਿਹਾ। ਇਹ ਆਮ ਨਾਲੋਂ 2 ਡਿਗਰੀ ਘੱਟ ਅਤੇ ਇਸ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ।

13 ਨਵੰਬਰ ਨੂੰ ਵੀ ਬਾਰਿਸ਼ ਦੇ ਆਸਾਰ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 13 ਨਵੰਬਰ ਨੂੰ ਵੀ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਬਾਅਦ 14 ਤੋਂ 17 ਨਵੰਬਰ ਤੱਕ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।

ਪੰਜਾਬ ਵਿੱਚ ਕੁਝ ਥਾਵਾਂ ‘ਤੇ ਰਾਤ ਅਤੇ ਸਵੇਰ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਛਾ ਸਕਦੀ ਹੈ। ਉੱਥੇ ਹੀ ਚੰਡੀਗੜ੍ਹ ਵਿੱਚ 12 ਤੋਂ 17 ਨਵੰਬਰ ਤੱਕ ਮੌਸਮ ਮੁੱਖ ਤੌਰ ‘ਤੇ ਸਾਫ਼ ਰਹਿਣ ਦਾ ਅਨੁਮਾਨ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 11 ਤੋਂ 15 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਹੁਣ ਠੰਢ ਵਧਣ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਉੱਤਰੀ ਪਾਕਿਸਤਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੱਛਮੀ ਗੜਬੜੀ ਵੈਸਟਰਨ ਡਿਸਟਰਬੇਂਸ ਐਕਟਿਵ ਹੈ। ਇਸ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

ਜੰਮੂ-ਕਸ਼ਮੀਰ ਵਿੱਚ 12 ਨਵੰਬਰ ਨੂੰ ਕੁਝ ਥਾਵਾਂ ‘ਤੇ ਭਾਰੀ ਬਾਰਿਸ਼, ਗਰਜ-ਚਮਕ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ 12 ਅਤੇ 13 ਨਵੰਬਰ ਨੂੰ ਕੁਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ਵਿੱਚ ਮੌਸਮ ਬਦਲਣ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਮੈਦਾਨੀ ਇਲਾਕਿਆਂ ਦੇ ਤਾਪਮਾਨ ‘ਤੇ ਵੀ ਪੈ ਸਕਦਾ ਹੈ। ਇਸ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਵਧਣ ਦੇ ਆਸਾਰ ਹਨ।

Follow Us
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...