ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ‘ਚ ਛਾਈ ਸੰਘਣੀ ਧੁੰਦ, ਕਈ ਉਡਾਣਾਂ ਤੇ ਰੇਲ ਗੱਡੀਆਂ ਪ੍ਰਭਾਵਿਤ

Updated On: 

28 Dec 2023 09:11 AM

IMD ਦੇ ਪੂਰਵ ਅਨੁਮਾਨ ਵਿੱਚ ਕਿਹਾ ਗਿਆ ਹੈ ਕਿ 31 ਦਸੰਬਰ ਤੋਂ 2 ਜਨਵਰੀ 2024 ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 30 ਦੰਸਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਫਲਾਈਟਾਂ ਵਿੱਚ ਕਾਫੀ ਦੇਰੀ ਹੋ ਰਹੀ ਹੈ ਅਤੇ ਕਈ ਟ੍ਰੇਨਾਂ ਰੱਦ ਹੋਈਆਂ ਹਨ।

ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ਚ ਛਾਈ ਸੰਘਣੀ ਧੁੰਦ, ਕਈ ਉਡਾਣਾਂ ਤੇ ਰੇਲ ਗੱਡੀਆਂ ਪ੍ਰਭਾਵਿਤ

ਸੰਕੇਤਕ ਤਸਵੀਰ (Photo Credit: PTI )

Follow Us On

ਪੂਰੇ ਉੱਤਰ ਭਾਰਤ ਵਿੱਚ ਧੁੰਦ ਕਾਰਨ ਚਿੱਟੀ ਚਾਦਰ ਛਾਈ ਹੋਈ ਹੈ। ਪੰਜਾਬ ਤੋਂ ਲੈ ਕੇ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਧੁੰਦ ਹੀ ਦਿਖਾਈ ਦੇ ਰਹੀ ਹੈ। ਇੱਥੇ ਦੱਸ ਦਈਏ ਕਿ ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਇਸ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਗਈ ਹੈ। ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਪ੍ਰੇਸ਼ਾਨੀ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ 30 ਦੰਸਬਰ ਤੱਕ ਸੰਘਣੀ ਧੁੰਦ ਪਵੇਗੀ। ਜਿਸ ਦਾ ਅਸਰ ਆਮ ਲੋਕਾਂ ਦੇ ਦੇਖਣ ਨੂੰ ਮਿਲ ਰਿਹਾ ਹੈ। ਇਸ ਧੁੰਦ ਕਾਰਨ ਏਅਰਪੋਰਟਾਂ ‘ਤੇ ਫਲਾਈਟਾਂ ਵਿੱਚ ਕਾਫੀ ਦੇਰੀ ਹੋ ਰਹੀ ਹੈ। ਕਈ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ ਅਤੇ ਕਈ ਟ੍ਰੇਨਾਂ ਰੱਦ ਹੋ ਗਈਆਂ ਹਨ।

ਪਹਾੜਾਂ ਵਿੱਚ ਬਰਫ਼ਬਾਰੀ

ਹਿਮਾਚਲ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ ਉੱਚਾਈ ਵਾਲੇ ਇਲਾਕਿਆਂ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਹਲਕੀ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਅਤੇ ਸੀਤ ਲਹਿਰ ਚੱਲ ਰਹੀ ਹੈ। ਪਹਾੜਾਂ ‘ਤੇ ਬਰਫਬਾਰੀ ਅਤੇ ਹਲਕੀ ਬਾਰਿਸ਼ ਕਾਰਨ ਮੈਦਾਨੀ ਇਲਾਕਿਆਂ ‘ਚ ਵੀ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਵਧ ਗਈ ਹੈ।

ਦਿੱਲੀ NCR ਦੇ ਤਾਪਮਾਨ ‘ਚ ਗਿਰਾਵਟ

ਉੱਥੇ ਹੀ ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਸਵੇਰੇ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਛਾਈ ਰਹੀ। ਵੀਰਵਾਰ ਸਵੇਰੇ ਦਿੱਲੀ ਦੇ ਕਈ ਇਲਾਕਿਆਂ ‘ਚ 25-50 ਮੀਟਰ ਤੱਕ ਵਿਜ਼ੀਬਿਲਟੀ ਦੇਖੀ ਗਈ। ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਰਹਿਣ ਦਾ ਅਨੁਮਾਨ ਹੈ।

ਇਸ ਦੇ ਨਾਲ ਹੀ IMD ਦੇ ਪੂਰਵ ਅਨੁਮਾਨ ਵਿੱਚ ਕਿਹਾ ਗਿਆ ਹੈ ਕਿ 31 ਦਸੰਬਰ ਤੋਂ 2 ਜਨਵਰੀ 2024 ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਕੁਝ ਹਿੱਸਿਆਂ ‘ਚ ਮੀਂਹ ਪੈ ਸਕਦਾ ਹੈ।

22 ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ

ਧੁੰਦ ਅਤੇ ਘੱਟ ਵਿਜ਼ੀਬਿਲਟੀ ਕਾਰਨ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟ੍ਰੇਨਾਂ ਲਈ ਵੀਰਵਾਰ ਸਵੇਰੇ ਕਈ ਯਾਤਰੀ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਪਹੁੰਚੇ। ਉਥੇ ਪਹੁੰਚ ਕੇ ਪਤਾ ਲੱਗਾ ਕਿ ਧੁੰਦ ਕਾਰਨ ਉਨ੍ਹਾਂ ਦੀਆਂ ਗੱਡੀਆਂ ਦਾ ਸਮਾਂ ਬਦਲ ਗਿਆ ਸੀ। ਰੇਲਵੇ ਮੁਤਾਬਕ ਸੰਘਣੀ ਧੁੰਦ ਕਾਰਨ 22 ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।

ਡਾਇਵਰਟ ਕੀਤੀਆਂ ਉਡਾਣਾਂ

ਦਿੱਲੀ ਵਿੱਚ ਸੰਘਣੀ ਧੁੰਦ ਕਾਰਨ 9 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਸਪਾਈਸਜੈੱਟ ਦੀਆਂ ਤਿੰਨ ਉਡਾਣਾਂ ਅਤੇ ਏਅਰ ਇੰਡੀਆ ਦੀ ਇੱਕ ਉਡਾਣ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਦਰਮਿਆਨ ਜੈਪੁਰ ਵੱਲ ਮੋੜਿਆ ਗਿਆ। ਬੁੱਧਵਾਰ ਦੇਰ ਸ਼ਾਮ ਵਿਸਤਾਰਾ ਏਅਰਲਾਈਨਜ਼ ਨੇ ਕਿਹਾ ਕਿ ਦਿੱਲੀ ਹਵਾਈ ਅੱਡੇ ‘ਤੇ ਉਤਰਨ ਵਾਲੀਆਂ ਉਸ ਦੀਆਂ ਪੰਜ ਉਡਾਣਾਂ ਨੂੰ ਮੋੜ ਦਿੱਤਾ ਗਿਆ ਸੀ।

Exit mobile version