AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਘਣੀ ਧੁੰਦ ਦੀ ਲਪੇਟ ‘ਚ ਪੰਜਾਬ, ਮੌਸਮ ਵਿਭਾਗ ਵੱਲੋਂ ਅਰਲਟ ਜਾਰੀ, ਚਿੱਟੀ ਚਾਦਰ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਖਾਸ ਤੌਰ 'ਤੇ ਮੰਗਲਵਾਰ ਦੀ ਤਰ੍ਹਾਂ ਬੁੱਧਵਾਰ ਨੂੰ ਵੀ ਪੰਜਾਬ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਧੂੰਦ ਦੀ ਇਸ ਚਿੱਟੀ ਚਾਦਰ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।

ਸੰਘਣੀ ਧੁੰਦ ਦੀ ਲਪੇਟ 'ਚ ਪੰਜਾਬ, ਮੌਸਮ ਵਿਭਾਗ ਵੱਲੋਂ ਅਰਲਟ ਜਾਰੀ, ਚਿੱਟੀ ਚਾਦਰ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ
ਸੰਕੇਤਕ ਤਸਵੀਰ (Photo Credit: PTI )
tv9-punjabi
| Published: 27 Dec 2023 09:35 AM IST
Share
ਪੰਜਾਬ ਅਤੇ ਹਰਿਆਣਾ ਸਮੇਤ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਪੰਜਾਬ ‘ਚ ਲਗਾਤਾਰ ਦੂਜੇ ਦਿਨ ਧੁੰਦ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸ ਧੂੰਦ ਦੇ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਮੰਗਲਵਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੁਆਲਾਲੰਪੁਰ ਜਾਣ ਵਾਲੀਆਂ ਦੋ ਉਡਾਣਾਂ ਨੂੰ ਰੱਦ ਕਰਨਾ ਪਿਆ, ਜਦੋਂ ਕਿ ਦਿਨ ਭਰ ਵਿੱਚ 27 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦਾ ਸਮਾਂ ਬਦਲਣਾ ਪਿਆ। ਏਅਰਪੋਰਟ ਅਥਾਰਟੀ ਨੇ ਦੱਸਿਆ ਕਿ ਫਲਾਈਟ ਨੇ ਕਰੀਬ 2.30 ਵਜੇ ਰਵਾਨਾ ਹੋਣਾ ਸੀ। ਇਸ ਤੋਂ ਬਾਅਦ ਦੁਪਹਿਰ 3.30 ਵਜੇ ਅੰਮ੍ਰਿਤਸਰ ਤੋਂ ਮਲੇਸ਼ੀਆ ਰਵਾਨਾ ਹੋਣਾ ਸੀ। ਸ੍ਰੀਨਗਰ ਲਈ ਉਡਾਣ ਦਾ ਸਮਾਂ ਬਦਲ ਕੇ ਦੁਪਹਿਰ 1:50 ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਵੇਰੇ ਸੜਕ ‘ਤੇ ਵਾਹਨ ਰੇਂਗਦੇ ਦੇਖੇ ਗਏ।

ਧੁੰਦ ਸਬੰਧੀ ਚੇਤਾਵਨੀ, ਡਰਾਈਵਰਾਂ ਲਈ ਸਲਾਹ

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ। ਖਾਸ ਤੌਰ ‘ਤੇ ਮੰਗਲਵਾਰ ਦੀ ਤਰ੍ਹਾਂ ਬੁੱਧਵਾਰ ਨੂੰ ਵੀ ਪੰਜਾਬ ‘ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਲਈ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ ਜ਼ੀਰੋ ਰਹਿ ਸਕਦੀ ਹੈ। ਅਜਿਹੇ ‘ਚ ਵਿਭਾਗ ਨੇ ਇਨ੍ਹਾਂ ਜ਼ਿਲਿਆਂ ‘ਚ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਮਾਹਿਰਾਂ ਮੁਤਾਬਕ ਪੱਛਮੀ ਗੜਬੜੀ ਕਾਰਨ ਨਵੇਂ ਸਾਲ ਦਾ ਸਵਾਗਤ ਸੰਘਣੀ ਧੁੰਦ ਅਤੇ ਮੀਂਹ ਨਾਲ ਹੋ ਸਕਦਾ ਹੈ।

ਚਾਰ ਦਿਨਾਂ ਬਾਅਦ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ ਨੇ ਦੱਸਿਆ ਕਿ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਪੱਛਮੀ ਗੜਬੜੀ ਕਾਰਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਹ ਵੈਸਟਰਨ ਡਿਸਟਰਬੈਂਸ ਕਮਜ਼ੋਰ ਹੈ, ਇਸ ਲਈ ਅਸਰ ਜ਼ਿਆਦਾ ਨਹੀਂ ਹੋਵੇਗਾ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...