Punjab Flood: ਮਾਲਵਾ ਦੇ 9 ਜ਼ਿਲ੍ਹਿਆਂ ਲਈ ਰੈੱਡ ਅਲਰਟ, 2 ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਭਾਰੀ ਮੀਂਂਹ ਦਾ ਖ਼ਦਸ਼ਾ, ਹੁਣ ਤੱਕ 8 ਦੀ ਮੌਤ

Updated On: 

11 Jul 2023 19:54 PM

Heavy Rain in Punjab: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਦੇ ਚੱਲਦਿਆਂ ਦਰਿਆਵਾਂ ਨੇੜਲੇ ਇਲਾਕਿਆਂ ਵਿੱਚ ਖਾਸ ਚੌਕਸੀ ਵਧਾਈ ਗਈ ਹੈ।

Punjab Flood:  ਮਾਲਵਾ ਦੇ 9 ਜ਼ਿਲ੍ਹਿਆਂ ਲਈ ਰੈੱਡ ਅਲਰਟ, 2 ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਭਾਰੀ ਮੀਂਂਹ ਦਾ ਖ਼ਦਸ਼ਾ, ਹੁਣ ਤੱਕ 8 ਦੀ ਮੌਤ
Follow Us On

Punjab Flood: ਪੰਜਾਬ ਵਿੱਚ ਮੀਂਹ ਆਫ਼ਤ ਬਣਕੇ ਬਰਸਿਆ ਹੈ। ਹਰ ਪਾਸੇ ਤਬਾਹੀ ਦਾ ਮੰਜ਼ਰ ਵੇਖਣ ਨੂੰ ਮਿਲ ਰਿਹਾ ਹੈ। ਹੜ੍ਹਾਂ ਕਾਰਨ ਚੰਡੀਗੜ੍ਹ ਤੋਂ ਲੈ ਕੇ ਕਈ ਪਿੰਡ ਅਤੇ ਸ਼ਹਿਰ ਪਾਣੀ ਦੀ ਮਾਰ ਹੇਠਾਂ ਡੁੱਬ ਗਏ ਹਨ। ਕਿਸਾਨਾਂ ਦੀ ਫਸਲਾਂ ਡੂਬੀਆਂ ਨਜ਼ਰ ਆ ਰਹੀਆਂ ਹਨ। ਮੌਸਮ ਵਿਭਾਗ (India Meteorological Department) ਵੱਲੋਂ ਮਾਲਵੇ ਦੇ 9 ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ ਹੈ। ਹਾਲਾਂਕਿ, ਅਗਲੇ ਦੋ ਦਿਨਾਂ ਤੱਕ ਮੌਸਮ ਦੇ ਸਾਫ ਹੋਣ ਦੀ ਵੀ ਉਮੀਦ ਜਤਾਈ ਜਾ ਰਹੀ ਹੈ। ਪਰ ਦੋ ਦਿਨਾਂ ਬਾਅਦ ਮੁੜ ਤੋਂ ਆਫਤ ਦੀ ਬਾਰਿਸ਼ ਵਰ੍ਹ ਸਕਦੀ ਹੈ।

ਉੱਧਰ, ਖਬਰਾਂ ਮੁਤਾਬਕ, ਸੂਬੇ ਵਿੱਚ ਹੁਣ ਤੱਕ ਮੀਂਹ ਅਤੇ ਹੜ੍ਹਾਂ ਦੀ ਲਪੇਟ ਵਿੱਚ 8 ਜਾਨਾਂ ਆ ਚੁੱਕੀਆਂ ਹਨ। ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਦੱਸ ਦਈਏ ਕਿ ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਰੋਪੜ ‘ਚ ਸਥਿਤੀ ਕਾਫੀ ਖਰਾਬ ਹੈ, ਕਈ ਫੁੱਟ ਤੱਕ ਪਾਣੀ ਭਰ ਗਿਆ ਹੈ। ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਦੇ ਚੱਲਦਿਆਂ ਦਰਿਆਵਾਂ ਨੇੜਲੇ ਇਲਾਕਿਆਂ ਵਿੱਚ ਖਾਸ ਚੌਕਸੀ ਵਧਾਈ ਗਈ ਹੈ।

ਭਾਖੜਾ ਡੈਮ ‘ਚ 20 ਫੁੱਟ ਦੀ ਸਮਰੱਥਾ ਬਚੀ, ਖੋਲ੍ਹੇ ਜਾਣਗੇ ਹੈੱਡ

ਭਾਖੜਾ ਡੈਮ (Bhakra Dam) ਵਿੱਚ ਸਿਰਫ਼ 20 ਫੁੱਟ ਦੀ ਸਮਰੱਥਾ ਬਚੀ ਹੈ। ਪੰਜਾਬ ਲਈ ਇਹ ਚਿੰਤਾ ਦਾ ਵਿਸ਼ਾ ਹੈ। ਕਿਉਂਕਿ ਪਾਣੀ ਦਾ ਪੱਧਰ ਵਧਿਆ ਦਾ ਗੇਟ ਖੋਲ੍ਹੇ ਜਾਣਗੇ। ਇਸ ਨਾਲ ਪੰਜਾਬ ਦੇ ਮਾਝਾ ਅਤੇ ਦੁਆਬਾ ਖੇਤਰ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਸਕਦੀ ਹੈ। ਇਸ ਪੂਰੇ ਮਾਮਲੇ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮੈਂ ਹਰ ਘੰਟੇ ਦੇ ਆਧਾਰ ‘ਤੇ ਸਥਿਤੀ ਦੀ ਨਿਗਰਾਨੀ ਕਰ ਰਿਹਾ ਹਾਂ।

ਜੇਕਰ ਭਾਖੜਾ ਡੈਮ ਦਾ ਪਾਣੀ ਛੱਡਿਆ ਗਿਆ ਤਾਂ ਲੁਧਿਆਣਾ, ਆਨੰਦਪੁਰ ਸਾਹਿਬ ਅਤੇ ਰੋਪੜ ਸਣੇ ਕਈ ਹੋਰ ਜ਼ਿਲ੍ਹਿਆਂ ਵਿੱਚ ਖਤਰਾ ਵਧ ਸਕਦਾ ਹੈ। ਉਥੇ ਹੀ ਤਰਨਤਾਰਨ ਦੇ ਹਰੀਕੇ ਹੈੱਡ ਦੇ ਸਾਰੇ ਗੇਟ ਪਾਣੀ ਦੇ ਪੱਧਰ ਨੂੰ ਵੇਖਦਿਆਂ ਖੋਲ੍ਹ ਦਿੱਤੇ ਗਏ ਹਨ। ਦੱਸਦਈਏ ਕਿ ਕਰੀਬ 30 ਪਿੰਡਾਂ ‘ਚ ਪਾਣੀ ਭਰ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਸਥਿਤੀ ਹੁਣ ਕਾਬੂ ਹੇਠ ਹੈ। ਦਸ ਦਈਏ ਕਿ ਅੰਮ੍ਰਿਤਸਰ ਵਿੱਚ ਰਾਵੀ ਦੇ ਪਾਰ ਫਸੇ 210 ਦੇ ਕਰੀਬ ਕਿਸਾਨਾਂ ਨੂੰ ਬਚਾਇਆ ਗਿਆ ਹੈ।

ਸੁਖਬੀਰ ਬਾਦਲ ਨੇ ਲਿਆ ਜਾਇਜ਼ਾ

ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸਿਆਸਤ ਵੀ ਸਿਖਰਾਂ ਤੇ ਹੈ। ਹਰ ਸਿਆਸਤਦਾਨ ਹੜ੍ਹ ਪੀੜਤਾਂ ਵਿਚਾਲੇ ਪਹੁੰਚ ਕੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦੇ ਰਿਹਾ ਹੈ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੰਗਲਵਾਰ ਨੂੰ ਬੰਗਾ, ਬਲਾਚੌਰ ਅਤੇ ਆਨੰਦਪੁਰ ਸਾਹਿਬ ਹਲਕਿਆਂ ਵਿਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਸੀਬਤ ਵਿਚ ਫਸੇ ਲੋਕਾਂ ਦੀ ਤੁਰੰਤ ਮਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਖਾਣੇ, ਪਸ਼ੂਆਂ ਦੇ ਚਾਰੇ ਤੇ ਮੈਡੀਕਲ ਸਹਾਇਤਾ ਦੇ ਮਾਮਲੇ ਵਿਚ ਲੋਕਾਂ ਦੀ ਲੋੜ ਪੂਰੀ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਦੁਗਣੀਆਂ ਕਰਨ।

ਮਦਦ ਲਈ ਅੱਗੇ ਆਈ SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਮਦਦ ਲਈ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਨੇ ਇਸ ਨਾਲ ਸਬੰਧਤ ਗੁਰਦੁਆਰਿਆਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੰਗਰ ਅਤੇ ਜ਼ਰੂਰੀ ਵਸਤਾਂ ਪਹੁੰਚਾਉਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੌਮ ਨੂੰ ਸੰਦੇਸ਼ ਦਿੰਦੇ ਹੋਏ ਸਾਰਿਆਂ ਨੂੰ ਅੱਗੇ ਆਉਣ ਅਤੇ ਮਦਦ ਕਰਨ ਦੀ ਅਪੀਲ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ