ਪੰਜਾਬ 'ਚ 11 ਸਾਲ ਦਾ ਠੰਢ ਦਾ ਰਿਕਾਰਡ ਟੁੱਟਿਆ: ਚੰਡੀਗੜ੍ਹ 'ਚ ਧੁੰਦ, ਹਰਿਆਣਾ-ਹਿਮਾਚਲ 'ਚ ਅਜੇ ਤੱਕ ਸਰਦੀ ਤੋਂ ਨਹੀਂ ਮਿਲੀ ਰਾਹਤ | Fog Alert and Cold Wave in North India know in Punjabi Punjabi news - TV9 Punjabi

ਪੰਜਾਬ ‘ਚ 11 ਸਾਲ ਦਾ ਠੰਢ ਦਾ ਰਿਕਾਰਡ ਟੁੱਟਿਆ: ਚੰਡੀਗੜ੍ਹ ‘ਚ ਧੁੰਦ, ਹਰਿਆਣਾ-ਹਿਮਾਚਲ ‘ਚ ਅਜੇ ਤੱਕ ਸਰਦੀ ਤੋਂ ਨਹੀਂ ਮਿਲੀ ਰਾਹਤ

Updated On: 

11 Jan 2024 07:19 AM

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ਵਿੱਚ ਯੈਲੋ ਹੇਜ਼ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਵਿੱਚ ਹਾਲੇ ਠੰਢ ਤੋਂ ਰਾਹਤ ਨਹੀਂ ਮਿਲੇਗੀ। ਵੈਸਟਰਨ ਡਿਸਟਰਬੈਂਸ ਘੱਟ ਹੋਣ ਤੋਂ ਬਾਅਦ ਹੁਣ ਸੁੱਕੀ ਠੰਢ ਲੋਕਾਂ ਨੂੰ ਪ੍ਰੇਸ਼ਾਨ ਕਰੇਗੀ। ਪੰਜਾਬ ਵਿੱਚ ਸੁੱਕੀ ਠੰਢ ਕਾਰਨ ਮੌਸਮ ਪੂਰੀ ਤਰ੍ਹਾਂ ਖੁੱਲ੍ਹ ਨਹੀਂ ਰਿਹਾ ਹੈ।

ਪੰਜਾਬ ਚ 11 ਸਾਲ ਦਾ ਠੰਢ ਦਾ ਰਿਕਾਰਡ ਟੁੱਟਿਆ: ਚੰਡੀਗੜ੍ਹ ਚ ਧੁੰਦ, ਹਰਿਆਣਾ-ਹਿਮਾਚਲ ਚ ਅਜੇ ਤੱਕ ਸਰਦੀ ਤੋਂ ਨਹੀਂ ਮਿਲੀ ਰਾਹਤ
Follow Us On

ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਵਿੱਚ ਹਾਲੇ ਠੰਢ ਤੋਂ ਰਾਹਤ ਨਹੀਂ ਮਿਲੇਗੀ। ਵੈਸਟਰਨ ਡਿਸਟਰਬੈਂਸ ਘੱਟ ਹੋਣ ਤੋਂ ਬਾਅਦ ਹੁਣ ਸੁੱਕੀ ਠੰਢ ਲੋਕਾਂ ਨੂੰ ਪ੍ਰੇਸ਼ਾਨ ਕਰੇਗੀ। ਮਕਰ ਸੰਕ੍ਰਾਂਤੀ ਤੱਕ ਲੋਕਾਂ ਨੂੰ ਭਾਰੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿੱਚ ਪਿਛਲੇ 11 ਸਾਲਾਂ ਵਿੱਚ ਪਹਿਲੀ ਵਾਰ ਲੰਬੇ ਸਮੇਂ ਤੋਂ ਤਾਪਮਾਨ 9-10 ਡਿਗਰੀ ਦੇ ਨੇੜੇ ਦਰਜ ਕੀਤਾ ਜਾ ਰਿਹਾ ਹੈ। ਬੁੱਧਵਾਰ ਨੂੰ ਕੁਝ ਥਾਵਾਂ ‘ਤੇ ਧੁੱਪ ਨਿਕਲੀ।

ਪੰਜਾਬ ਵਿੱਚ ਯੈਲੋ ਹੇਜ਼ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ 12 ਜ਼ਿਲ੍ਹਿਆਂ ਵਿੱਚ ਯੈਲੋ ਹੇਜ਼ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਲ ਹਨ। ਇੱਥੇ ਵਿਜ਼ੀਬਿਲਟੀ 50 ਤੋਂ 100 ਮੀਟਰ ਤੱਕ ਹੋ ਸਕਦੀ ਹੈ।

ਹਰਿਆਣਾ ਵਿੱਚ ਸਮੋਗ ਅਲਰਟ ਜਾਰੀ

ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਸਮੋਗ ਅਲਰਟ ਹੈ। ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਸਿਰਸਾ, ਫਤਿਹਾਬਾਦ ਅਤੇ ਹਿਸਾਰ ਵਿੱਚ ਧੁੰਦ ਰਹੇਗੀ।

ਹਿਮਾਚਲ ਵਿੱਚ 16 ਜਨਵਰੀ ਤੱਕ ਦਿਨ ਵੇਲੇ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਅਗਲੇ 2 ਦਿਨਾਂ ਤੱਕ ਮੰਡੀ, ਬਿਲਾਸਪੁਰ, ਹਮੀਰਪੁਰ, ਊਨਾ, ਕਾਂਗੜਾ, ਸਿਰਮੌਰ ਅਤੇ ਸੋਲਨ ਵਿੱਚ ਸਵੇਰੇ ਸੰਘਣੀ ਧੁੰਦ ਪੈ ਸਕਦੀ ਹੈ। ਚੰਡੀਗੜ੍ਹ ‘ਚ ਅੱਜ ਧੂੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦਾ ਸਭ ਤੋਂ ਠੰਡਾ ਦਿਨ

ਪੰਜਾਬ ਵਿੱਚ ਸੁੱਕੀ ਠੰਢ ਕਾਰਨ ਮੌਸਮ ਪੂਰੀ ਤਰ੍ਹਾਂ ਖੁੱਲ੍ਹ ਨਹੀਂ ਰਿਹਾ ਹੈ। ਸੂਰਜ ਦੀ ਅਣਹੋਂਦ ਕਾਰਨ ਰਾਤ ਨੂੰ ਗਰਮੀ ਦੇ ਤਾਲੇ ਵਰਗੀ ਸਥਿਤੀ ਬਣੀ ਹੋਈ ਹੈ। ਇਹੀ ਕਾਰਨ ਹੈ ਕਿ ਰਾਤ ਦਾ ਤਾਪਮਾਨ ਜੋ ਸਰਦੀਆਂ ਵਿੱਚ ਜ਼ੀਰੋ ਜਾਂ 1 ਡਿਗਰੀ ਤੱਕ ਪਹੁੰਚ ਜਾਂਦਾ ਸੀ, ਹੁਣ 5 ਡਿਗਰੀ ਦੇ ਕਰੀਬ ਹੈ।

ਇਸ ਸਥਿਤੀ ਵਿੱਚ ਪੰਜਾਬ ਦੇ ਲੋਕਾਂ ਨੂੰ ਦਿਨ ਵੇਲੇ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ 2013 ਵਿੱਚ ਸੂਰਜ 14 ਦਿਨਾਂ ਤੱਕ ਨਹੀਂ ਚਮਕਿਆ ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦੇ ਆਸਪਾਸ ਦਰਜ ਕੀਤਾ ਗਿਆ ਸੀ। ਇਸ ਵਾਰ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ।

ਵੱਡੇ ਸ਼ਹਿਰਾਂ ਦਾ ਤਾਪਮਾਨ

ਚੰਡੀਗੜ੍ਹ- ਸ਼ਹਿਰ ‘ਚ ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਅੰਮ੍ਰਿਤਸਰ- ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹੁਣ ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਸ਼ਹਿਰ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਅੱਜ ਦਾ ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਅੱਜ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਰਾਤਾਂ ਹੁਣ ਹੌਲੀ-ਹੌਲੀ ਠੰਢੀਆਂ ਹੋਣਗੀਆਂ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹੇਗਾ।

Exit mobile version