ਪੰਜਾਬ-ਹਰਿਆਣਾ ਵਿੱਚ ਧੁੰਦ ਦਾ ਕਹਿਰ, ਦਿਨ ਭਰ ਸੀਤ ਲਹਿਰ ਦਾ ਅਲਰਟ; ਹਿਮਾਚਲ ‘ਚ ਮੀਂਹ-ਬਰਫ਼ਬਾਰੀ ਦੀ ਭਵਿੱਖਬਾਣੀ
ਮੌਸਮ ਵਿਭਾਗ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਅੱਜ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਵਧੇਰਾ ਅਸਰ ਰਹੇਗਾ, ਜਦਕਿ ਸੀਤ ਲਹਿਰ ਕਾਰਨ ਦਿਨ ਦਾ ਤਾਪਮਾਨ ਵੀ ਠੰਢਾ ਰਹੇਗਾ। ਅੱਜ ਵੀ ਘੱਟ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਘੱਟ ਰਹਿਣ ਦੀ ਸੰਭਾਵਨਾ ਹੈ।
ਉੱਤਰੀ ਭਾਰਤ ਵਿੱਚ ਸੀਤ ਲਹਿਰ ਦਾ ਪ੍ਰਭਾਵ ਦੋ ਦਿਨਾਂ ਤੱਕ ਰਹਿਣ ਵਾਲਾ ਹੈ। 25 ਜਨਵਰੀ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਚੰਗੀ ਧੁੱਪ ਨਿਕਲਣ ਦੇ ਆਸਾਰ ਹਨ। ਜਿਸ ਕਾਰਨ ਤਾਪਮਾਨ ਵਧੇਗਾ। ਹਾਲਾਂਕਿ ਇਨ੍ਹਾਂ ਤਿੰਨਾਂ ਸੂਬਿਆਂ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸੁੱਕੀ ਠੰਢ ਜਾਰੀ ਰਹੇਗੀ।
ਮੌਸਮ ਵਿਭਾਗ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਅੱਜ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸਾਰੇ ਜ਼ਿਲ੍ਹਿਆਂ ਵਿੱਚ ਧੁੰਦ ਦਾ ਵਧੇਰਾ ਅਸਰ ਰਹੇਗਾ, ਜਦਕਿ ਸੀਤ ਲਹਿਰ ਕਾਰਨ ਦਿਨ ਦਾ ਤਾਪਮਾਨ ਵੀ ਠੰਢਾ ਰਹੇਗਾ। ਅੱਜ ਵੀ ਘੱਟ ਧੁੱਪ ਨਿਕਲੇਗੀ ਅਤੇ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਘੱਟ ਰਹਿਣ ਦੀ ਸੰਭਾਵਨਾ ਹੈ।
ਇਹੀ ਹਾਲ ਹਰਿਆਣਾ ਵਿੱਚ ਵੀ ਹੁੰਦਾ ਨਜ਼ਰ ਆ ਰਿਹਾ ਹੈ। ਹਰਿਆਣਾ ਦੇ ਸਾਰੇ ਜ਼ਿਲ੍ਹੀਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਫਰੀਦਾਬਾਦ ਅਤੇ ਪਾਣੀਪਤ ਦੋ ਜ਼ਿਲ੍ਹੇ ਅਜਿਹੇ ਹਨ ਜਿੱਥੇ ਯੈਲੋ ਅਲਰਟ ਲਾਗੂ ਹੈ। ਸੂਰਜ ਦੇ ਘੱਟ ਨਿਕਲਣ ਦੀ ਸੰਭਾਵਨਾ ਹੈ ਅਤੇ ਦਿਨ ਠੰਡਾ ਰਹਿ ਸਕਦਾ ਹੈ। ਸਵੇਰੇ ਧੁੰਦ ਦਾ ਅਸਰ ਵੀ ਹੋ ਸਕਦਾ ਹੈ।
ਹਿਮਾਚਲ ‘ਚ ਪੱਛਮੀ ਗੜਬੜੀ ਰਹੇਗੀ ਸਰਗਰਮ
ਹਿਮਾਚਲ ‘ਚ ਦੋ ਦਿਨਾਂ ਤੱਕ ਮੌਸਮ ਆਮ ਵਾਂਗ ਰਹਿਣ ਵਾਲਾ ਹੈ ਪਰ 25 ਜਨਵਰੀ ਤੋਂ ਵੈਸਟਰਨ ਡਿਸਟਰਬੈਂਸ (ਡਬਲਯੂਡੀ) ਸਰਗਰਮ ਹੋ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਮੁਤਾਬਕ 25 ਤੋਂ 27 ਜਨਵਰੀ ਦੇ ਵਿਚਕਾਰ, ਸਿਰਫ ਕੁਝ ਉੱਚਾਈ ਵਾਲੇ ਖੇਤਰਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
ਪਰ 28 ਫਰਵਰੀ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦਿਨ ਸ਼ਿਮਲਾ, ਮੰਡੀ, ਕੁੱਲੂ, ਕਾਂਗੜਾ, ਕਿਨੌਰ, ਲਾਹੌਲ ਸਪਿਤੀ ਅਤੇ ਚੰਬਾ ਦੇ ਉੱਚੇ ਇਲਾਕਿਆਂ ਵਿੱਚ ਚੰਗੀ ਬਰਫ਼ਬਾਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ
ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਸ਼ਹਿਰ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ। ਤਾਪਮਾਨ 6 ਤੋਂ 11 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਧੁੰਦ ਵਧਣ ਕਾਰਨ ਸੂਰਜ ਦੇ ਚਮਕਣ ਦੀ ਸੰਭਾਵਨਾ ਘੱਟ ਹੈ।
ਅੰਮ੍ਰਿਤਸਰ- ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਦੀ ਬਹੁਤ ਘੱਟ ਸੰਭਾਵਨਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਤਾਪਮਾਨ 5 ਤੋਂ 11 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ- ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਰਜ ਦੇ ਚਮਕਣ ਦੀ ਸੰਭਾਵਨਾ ਘੱਟ ਹੈ ਅਤੇ ਦਿਨ ਕਾਫ਼ੀ ਠੰਡਾ ਰਹੇਗਾ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਅੱਜ ਧੂੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ ਅਤੇ ਦਿਨ ਬੇਹੱਦ ਠੰਡਾ ਰਹੇਗਾ। ਤਾਪਮਾਨ 5 ਤੋਂ 13 ਡਿਗਰੀ ਦੇ ਵਿਚਕਾਰ ਰਹੇਗਾ।
ਅੰਬਾਲਾ- ਧੂੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਧੁੱਪ ਦੀ ਕੋਈ ਸੰਭਾਵਨਾ ਨਹੀਂ ਹੈ, ਦਿਨ ਠੰਡਾ ਰਹੇਗਾ। ਅੱਜ ਦਾ ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਸ਼ਿਮਲਾ-ਇੱਥੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 3 ਤੋਂ 13 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ।