Weather Alert: ਉੱਤਰੀ ਭਾਰਤ ‘ਚ ਸ਼ੀਤ ਲਹਿਰ ਦਾ ਕਹਿਰ, ਹੱਡ ਚੀਰਵੀਂ ਠੰਢ ਨੇ ਠਾਰੇ ਲੋਕ

Updated On: 

10 Jan 2024 08:24 AM

ਜਲੰਧਰ ਸ਼ਹਿਰ 'ਚ ਰਾਤ-ਦਿਨ ਕੜਾਕੇ ਦੀ ਠੰਢ ਤੋਂ ਬਚਣ ਲਈ ਲੋਕ ਅੱਗ ਦਾ ਸਹਾਰਾ ਲੈ ਕੇ ਆਪਣਾ ਬਚਾਅ ਕਰ ਰਹੇ ਹਨ। ਠੰਢ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਜਲੰਧਰ 'ਚ ਕੰਮਕਾਜ ਲਈ ਘਰੋਂ ਨਿਕਲ ਕੇ ਲੋਕ ਠੰਢ ਤੋਂ ਬਚਣ ਲਈ ਅੱਗ ਬਾਲ ਰਹੇ ਹਨ। ਮੌਸਮ ਵਿਭਾਗ ਮੁਤਾਬਕ 10 ਜਨਵਰੀ ਤੱਕ ਤੇਜ਼ ਹਵਾਵਾਂ ਦੇ ਨਾਲ ਨਾਲ ਮੀਂਹ ਅਤੇ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ।

Weather Alert: ਉੱਤਰੀ ਭਾਰਤ ਚ ਸ਼ੀਤ ਲਹਿਰ ਦਾ ਕਹਿਰ, ਹੱਡ ਚੀਰਵੀਂ ਠੰਢ ਨੇ ਠਾਰੇ ਲੋਕ

Photo Credit: tv9hindi.com

Follow Us On

ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਸ਼ੀਤ ਲਹਿਰ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਲੋਕ ਵਧ ਰਹੀ ਠੰਢ ਕਾਰਨ ਕੰਬ ਰਹੇ ਹਨ ਉੱਥੇ ਹੀ ਠੰਢ ਤੋਂ ਬਚਾਅ ਲਈ ਗਰਮ ਕੱਪੜਿਆਂ ਦੇ ਨਾਲ-ਨਾਲ ਅੱਗ ਦਾ ਸਹਾਰਾ ਵੀ ਲੈ ਰਹੇ ਹਨ। ਪੰਜਾਬ ‘ਚ ਇਸ ਵਾਰ ਵਧਦੀ ਠੰਢ ਅਤੇ ਸੰਘਣੀ ਧੁੰਦ ਨੇ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ ਹੈ। ਜਲੰਧਰ ‘ਚ ਲੋਕ ਕੜਾਕੇ ਦੀ ਸਰਦੀ ਤੋਂ ਬਚਣ ਲਈ ਦਿਨ-ਰਾਤ ਅੱਗ ਲਗਾ ਕੇ ਆਪਣਾ ਬਚਾਅ ਕਰ ਰਹੇ ਹਨ।

ਤਾਪਮਾਨ ਵਿੱਚ ਭਾਰੀ ਗਿਰਾਵਟ

ਠੰਢ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਜਲੰਧਰ ‘ਚ ਕੰਮਕਾਜ ਲਈ ਘਰੋਂ ਨਿਕਲ ਕੇ ਲੋਕ ਠੰਢ ਤੋਂ ਬਚਣ ਲਈ ਅੱਗ ਬਾਲ ਰਹੇ ਹਨ। ਲੋਕਾਂ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਰਿਕਾਰਡ ਤੋੜ ਠੰਢ ਪਈ ਹੈ ਅਤੇ ਕਈ ਸਾਲਾਂ ਬਾਅਦ ਅਜਿਹੀ ਠੰਢ ਦੇਖਣ ਨੂੰ ਮਿਲ ਰਹੀ ਹੈ ਆਪਣੇ ਕੰਮ ਬਾਰੇ ਉਨ੍ਹਾਂ ਕਿਹਾ ਕਿ ਇਸ ਵਧਦੀ ਠੰਢ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਆ ਰਹੇ। ਜਿਸ ਕਾਰਨ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ ਅਤੇ ਕੰਮ ਹੋਰ ਵੀ ਘੱਟ ਗਿਆ ਹੈ। ਲੋਕਾਂ ਨੇ ਦੱਸਿਆ ਕਿ ਇਸ ਵਾਰ ਉਨ੍ਹਾਂ ਨੂੰ ਜ਼ਿਆਦਾ ਗਰਮ ਕੱਪੜੇ ਪਾਉਣੇ ਪੈ ਰਹੇ ਹਨ ਅਤੇ ਲਗਾਤਾਰ ਅੱਗ ਬਾਲ ਕੇ ਆਪਣਾ ਬਚਾਅ ਕਰ ਰਹੇ ਹਨ।

ਹੱਡ ਚੀਰਵੀਂ ਠੰਢ ਨੇ ਠਾਰੇ ਲੋਕ, ਆਮ ਜਨਜੀਵਨ ਪ੍ਰਭਾਵਿਤ

ਇਸ ਹਲਕੀ ਠੰਢ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ ਅਤੇ ਲੋਕ ਅੱਗ ਬਾਲ ਕੇ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਸਵੇਰੇ ਆਪਣੇ ਕੰਮ ਲਈ ਜਾਣ ਵਾਲੇ ਲੋਕਾਂ ਨੂੰ ਧੁੰਦ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਠੰਢ ਦੇ ਚੱਲਦਿਆਂ ਜਿੱਥੇ ਪੰਜਾਬ ਸਰਕਾਰ ਨੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 10ਵੀਂ ਜਮਾਤ ਦੇ ਬੱਚਿਆਂ ਨੂੰ 14 ਜਨਵਰੀ ਤੱਕ ਛੁੱਟੀ ਦੇਣ ਦਾ ਫੈਸਲਾ ਲਿਆ ਹੈ, ਉਸੇ ਤਰ੍ਹਾਂ ਦਾ ਫੈਸਲਾ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਲਈ ਵੀ ਲਿਆ ਜਾਣਾ ਚਾਹੀਦਾ ਹੈ ਜੋ ਕੰਮ ‘ਤੇ ਜਾਂਦੇ ਹਨ, ਸਰਕਾਰ ਨੂੰ ਉਨ੍ਹਾਂ ਨੂੰ ਵੀ ਰਾਹਤ ਦੇਣੀ ਚਾਹੀਦੀ ਹੈ। ਜਲੰਧਰ ਦੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਿੰਨ-ਚਾਰ ਦਿਨ ਸੂਰਜ ਨੂੰ ਵੇਖਣ ਲਈ ਤਰਸ ਗਏ ਹਨ ਅਤੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਠੰਢ ਤੋਂ ਬਚਾਉਣ ਲਈ ਅੱਗ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਪੰਜਾਬ ਵਿੱਚ ਕੋਲਡ ਡੇਅ ਦਾ ਅਲਰਟ ਜਾਰੀ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਜਿੱਥੇ ਲੋਕਾਂ ਨੂੰ ਧੁੰਦ ਤੋਂ ਥੋੜ੍ਹੀ ਰਾਹਤ ਮਿਲੀ ਹੈ ਉੱਥੇ ਹੀ ਸੀਤ ਲਹਿਰ ਦਾ ਕਹਿਰ ਜ਼ੋਰਾਂ ‘ਤੇ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਹਾੜੀ ਇਲਾਕਿਆਂ ‘ਚ ਪੈ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਕੜਾਕੇ ਦੀ ਠੰਢ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 10 ਜਨਵਰੀ ਤੱਕ ਤੇਜ਼ ਹਵਾਵਾਂ ਦੇ ਨਾਲ ਨਾਲ ਮੀਂਹ ਦਾ ਅਤੇ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ।