ਕਈ ਜ਼ਿਲ੍ਹਿਆਂ ਵਿੱਚ ਚੱਲਣਗੀਆਂ ਗਰਮ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

tv9-punjabi
Published: 

29 May 2024 07:57 AM

Weather Alert: ਪੰਜਾਬ ਤੋਂ ਇਲਾਵਾ ਗਰਮੀ ਨਾਲ ਗੁਆਂਢੀ ਸੂਬੇ ਵਿੱਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪੈ ਰਿਹਾ ਹੈ। ਸਿਰਸਾ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਾਪਮਾਨ 50 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਸਿਰਸਾ 50.3 ਡਿਗਰੀ ਤਾਪਮਾਨ ਨਾਲ ਦੇਸ਼ ਦਾ ਦੂਜਾ ਸਭ ਤੋਂ ਗਰਮ ਇਲਾਕਾ ਰਿਹਾ। ਰਾਜਸਥਾਨ ਦਾ ਚੁਰੂ ਪਹਿਲੇ ਸਥਾਨ 'ਤੇ ਹੈ। ਉੱਥੇ ਵੱਧ ਤੋਂ ਵੱਧ ਤਾਪਮਾਨ 50.5 ਦਰਜ ਕੀਤਾ ਗਿਆ ਹੈ।

ਕਈ ਜ਼ਿਲ੍ਹਿਆਂ ਵਿੱਚ ਚੱਲਣਗੀਆਂ ਗਰਮ ਹਵਾਵਾਂ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਸੰਕੇਤਕ ਤਸਵੀਰ

Follow Us On

ਪੰਜਾਬ ਵਿੱਚ ਗਰਮੀ ‘ਕਹਿਰ’ ਵਾਂਗ ਪੈ ਰਹੀ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਅਤੇ ਬਠਿੰਡਾ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਲੁਧਿਆਣਾ ਵਿੱਚ ਤਾਪਮਾਨ 46 ਡਿਗਰੀ ਦੇ ਕਰੀਬ ਜਾ ਸਕਦਾ ਹੈ। ਜੇਕਰ ਗੱਲ ਬਠਿੰਡਾ ਦੀ ਕਰੀਏ ਤਾਂ ਇੱਥੇ 47 ਡਿਗਰੀ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਬੇਸ਼ੱਕ ਸਰਕਾਰ ਨੇ ਬੱਚਿਆਂ ਨੂੰ ਛੁੱਟੀਆਂ ਕਰ ਦਿੱਤੀਆਂ ਹਨ ਅਤੇ ਬਾਕੀ ਲੋਕਾਂ ਨੂੰ ਵੀ ਦੁਪਿਹਰ ਸਮੇਂ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਨਾ ਨਿਕਲਣ ਦੀ ਸਲਾਹ ਦਿੱਤੀ ਜਾ ਸਕਦੀ ਹੈ। ਗਰਮੀ ਦਾ ਸਭ ਤੋਂ ਜ਼ਿਆਦਾ ਅਸਰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਦੇਖਿਆ ਜਾ ਰਿਹਾ ਹੈ। ਇਸ ਸਮੇਂ ਤਾਪਮਾਨ ਉੱਚ ਸਥਿਤੀ ਵਿੱਚ ਹੁੰਦਾ ਹੈ।

ਗੁਆਂਢੀ ਵੀ ਪ੍ਰੇਸ਼ਾਨੀ

ਪੰਜਾਬ ਤੋਂ ਇਲਾਵਾ ਗਰਮੀ ਨਾਲ ਗੁਆਂਢੀ ਸੂਬੇ ਵਿੱਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪੈ ਰਿਹਾ ਹੈ। ਸਿਰਸਾ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਾਪਮਾਨ 50 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਸਿਰਸਾ 50.3 ਡਿਗਰੀ ਤਾਪਮਾਨ ਨਾਲ ਦੇਸ਼ ਦਾ ਦੂਜਾ ਸਭ ਤੋਂ ਗਰਮ ਇਲਾਕਾ ਰਿਹਾ। ਰਾਜਸਥਾਨ ਦਾ ਚੁਰੂ ਪਹਿਲੇ ਸਥਾਨ ‘ਤੇ ਹੈ। ਉੱਥੇ ਵੱਧ ਤੋਂ ਵੱਧ ਤਾਪਮਾਨ 50.5 ਦਰਜ ਕੀਤਾ ਗਿਆ ਹੈ।

ਹਰਿਆਣਾ ਦੇ 4 ਜ਼ਿਲ੍ਹਿਆਂ ਹਿਸਾਰ, ਨਾਰਨੌਲ, ਸਿਰਸਾ ਅਤੇ ਰੋਹਤਕ ਵਿੱਚ ਭਿਆਨਕ ਗਰਮੀ ਦੇ ਹਾਲਾਤ ਦਰਜ ਕੀਤੇ ਗਏ ਹਨ। ਅੱਜ ਵੀ ਮੌਸਮ ਵਿਭਾਗ ਨੇ ਹਰਿਆਣਾ ਵਿੱਚ ਅੱਤ ਦੀ ਗਰਮੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਅਗਲੇ 2 ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਮਹੀਨੇ ਦੇ ਅਖੀਰ ਵਿੱਚ ਰਾਹਤ ਦੀ ਉਮੀਦ

31 ਅਤੇ 1 ਜੂਨ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕੁਝ ਰਾਹਤ ਦੀ ਉਮੀਦ ਹੈ। ਇਸ ਕਾਰਨ ਹਰਿਆਣਾ ਦੇ ਇੱਕ-ਦੋ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜਿਸ ਕਾਰਨ ਕਈ ਇਲਾਕਿਆਂ ਦੇ ਤਾਪਮਾਨ ਵਿੱਚ ਕੁੱਝ ਕਮੀ ਆਵੇਗੀ। ਅਜਿਹੇ ਮੌਸਮ ਵਿੱਚ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਸਲਾਹ ਦਿੱਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਪਾਣੀ ਪੀਣ ਅਤੇ ਭੋਜਨ ਖਾਣ ਲਈ ਵੀ ਕਿਹਾ ਜਾ ਰਿਹਾ ਹੈ।