AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Heavy Rain in Punjab: ਪੰਜਾਬ, ਚੰਡੀਗੜ੍ਹ ‘ਚ ਲਗਾਤਾਰ ਮੀਂਹ ਨੇ ਵਿਗਾੜੇ ਹਲਾਤ; ਕਈ ਏਕੜ ਫਸਲ ਖਰਾਬ

Punjab, Chandigarh Flood Updates: ਪੰਜਾਬ, ਚੰਡੀਗੜ੍ਹ ਅਤੇ ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਭਿਆਨਕ ਤਬਾਹੀ ਮਚਾਈ ਹੋਈ ਹੈ। ਸ਼ਹਿਰ ਹੋਣ ਜਾ ਪਿੰਡ ਚਾਰੇ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹੈ। ਲੋਕ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।

Heavy Rain in Punjab: ਪੰਜਾਬ, ਚੰਡੀਗੜ੍ਹ 'ਚ ਲਗਾਤਾਰ ਮੀਂਹ ਨੇ ਵਿਗਾੜੇ ਹਲਾਤ; ਕਈ ਏਕੜ ਫਸਲ ਖਰਾਬ
abhishek-thakur
| Updated On: 11 Jul 2023 10:23 AM IST
Share
Weather Update: ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਪੈ ਰਹੀ ਭਾਰੀ ਮੀਂਹ (Heavy Rain) ਨੇ ਮੌਸਮ ਤਾਂ ਠੰਡਾ ਕਰ ਦਿੱਤਾ ਪਰ ਮੀਂਹ ਨੇ ਭਿਆਨਕ ਤਬਾਹੀ ਵੀ ਮਚਾਈ। ਜਿਥੇ ਵੀ ਨਜ਼ਰ ਮਾਰੇ ਚਾਰੇ ਪਾਸੇ ਪਾਣੀ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ। ਚੰਡੀਗੜ੍ਹ, ਪੰਚਕੂਲਾ, ਮੁਹਾਲੀ ਚਾਰੋ ਪਾਸੇ ਪ੍ਰਸ਼ਾਸਨ ਦੇ ਦਾਅਵੇ ਫੇਲ੍ਹ ਸਾਬਿਤ ਹੋਏ। ਲੋਕਾਂ ਦੀ ਘਰ ਰੁੜ ਗਏ, ਕਾਰਾਂ ਕਿਸ਼ਤੀ ਵਾਂਗ ਤੈਰਨ ਲਗਈਆਂ ਅਤੇ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਦਾ ਅਸਰ ਪੰਜਾਬ ਦੇ ਦਰਿਆਵਾਂ ਵਿੱਚ ਵਧੇ ਪਾਣੀ ਦੇ ਵਹਾਅ ਤੋਂ ਸਾਫ ਦੇਖਿਆ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੌਸਮ ਵਿਭਾਗ (India Meteorological Department) ਵੱਲੋਂ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਭਾਰੀ ਮੀਂਹ ਕਾਰਨ ਚੰਡੀਗੜ੍ਹ ਵਿੱਚ ਪਹਿਲੀ ਵਾਰ ਸੁਖਨਾ ਝੀਲ ਵਿੱਚ ਪਾਣੀ ਦਾ ਸਭ ਤੋਂ ਵੱਧ ਵਹਾਅ ਦੇਖਣ ਨੂੰ ਮਿਲਿਆ। ਅਜਿਹੇ ‘ਚ ਪੂਰੇ ਪੰਜਾਬ ਅਤੇ ਚੰਡੀਗੜ੍ਹ ‘ਚ 13 ਜੁਲਾਈ ਤੱਕ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਾਖੜਾ ਡੈਮ (Bhakra Dam) ਇਸ ਸਮੇਂ 1621 ਫੁੱਟ ‘ਤੇ ਹੈ ਅਤੇ ਪਿਛਲੇ ਦੋ ਦਿਨਾਂ ‘ਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵਧ ਗਿਆ ਹੈ। ਗੇਟ ਦਾ ਪੱਧਰ 1645 ਫੁੱਟ ਹੈ ਅਤੇ ਹਰ ਘੰਟੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਬੀਬੀਐਮਬੀ ਨੂੰ ਕਿਹਾ ਗਿਆ ਹੈ ਕਿ ਡੈਮ ਵਿੱਚੋਂ ਕੋਈ ਵੀ ਪਾਣੀ ਨਾ ਛੱਡਿਆ ਜਾਵੇ ਕਿਉਂਕਿ ਇਸ ਵਿੱਚ ਮੌਜੂਦਾ ਪੱਧਰ ਤੋਂ ਇਲਾਵਾ 20 ਫੁੱਟ ਤੋਂ ਵੱਧ ਪਾਣੀ ਰੱਖਣ ਦੀ ਸਮਰੱਥਾ ਹੈ। ਹੇਠਾਂ ਵੱਲ ਪਾਣੀ ਛੱਡਣ ਨਾਲ ਲੁਧਿਆਣਾ ਦੀ ਸਤਲੁਜ ਪੱਟੀ ਅਤੇ ਆਨੰਦਪੁਰ ਸਾਹਿਬ ਅਤੇ ਰੋਪੜ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਜਾਨ-ਮਾਲ ਨੂੰ ਖਤਰਾ ਹੋ ਸਕਦਾ ਹੈ।

ਮੀਂਹ ਕਾਰਨ ਕਿਸਾਨ ਪ੍ਰੇਸ਼ਾਨ, ਫਸਲਾਂ ਦਾ ਨੁਕਸਾਨ

ਪੰਜਾਬ ਵਿੱਚ ਲਗਾਤਾਰ ਹੋ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਬਾਰਿਸ਼ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਬਰਸਾਤ ਕਾਰਨ ਕਿਸਾਨਾਂ ਦੇ ਝੋਨੇ ਅਤੇ ਮੱਕੀ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਵੀ ਲਗਾਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...