Heavy Rain in Punjab: ਪੰਜਾਬ, ਚੰਡੀਗੜ੍ਹ ‘ਚ ਲਗਾਤਾਰ ਮੀਂਹ ਨੇ ਵਿਗਾੜੇ ਹਲਾਤ; ਕਈ ਏਕੜ ਫਸਲ ਖਰਾਬ

Updated On: 

11 Jul 2023 10:23 AM

Punjab, Chandigarh Flood Updates: ਪੰਜਾਬ, ਚੰਡੀਗੜ੍ਹ ਅਤੇ ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਭਿਆਨਕ ਤਬਾਹੀ ਮਚਾਈ ਹੋਈ ਹੈ। ਸ਼ਹਿਰ ਹੋਣ ਜਾ ਪਿੰਡ ਚਾਰੇ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹੈ। ਲੋਕ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ।

Heavy Rain in Punjab: ਪੰਜਾਬ, ਚੰਡੀਗੜ੍ਹ ਚ ਲਗਾਤਾਰ ਮੀਂਹ ਨੇ ਵਿਗਾੜੇ ਹਲਾਤ; ਕਈ ਏਕੜ ਫਸਲ ਖਰਾਬ
Follow Us On

Weather Update: ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਪੈ ਰਹੀ ਭਾਰੀ ਮੀਂਹ (Heavy Rain) ਨੇ ਮੌਸਮ ਤਾਂ ਠੰਡਾ ਕਰ ਦਿੱਤਾ ਪਰ ਮੀਂਹ ਨੇ ਭਿਆਨਕ ਤਬਾਹੀ ਵੀ ਮਚਾਈ। ਜਿਥੇ ਵੀ ਨਜ਼ਰ ਮਾਰੇ ਚਾਰੇ ਪਾਸੇ ਪਾਣੀ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ। ਚੰਡੀਗੜ੍ਹ, ਪੰਚਕੂਲਾ, ਮੁਹਾਲੀ ਚਾਰੋ ਪਾਸੇ ਪ੍ਰਸ਼ਾਸਨ ਦੇ ਦਾਅਵੇ ਫੇਲ੍ਹ ਸਾਬਿਤ ਹੋਏ। ਲੋਕਾਂ ਦੀ ਘਰ ਰੁੜ ਗਏ, ਕਾਰਾਂ ਕਿਸ਼ਤੀ ਵਾਂਗ ਤੈਰਨ ਲਗਈਆਂ ਅਤੇ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਦਾ ਅਸਰ ਪੰਜਾਬ ਦੇ ਦਰਿਆਵਾਂ ਵਿੱਚ ਵਧੇ ਪਾਣੀ ਦੇ ਵਹਾਅ ਤੋਂ ਸਾਫ ਦੇਖਿਆ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਮੌਸਮ ਵਿਭਾਗ (India Meteorological Department) ਵੱਲੋਂ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।

ਭਾਰੀ ਮੀਂਹ ਕਾਰਨ ਚੰਡੀਗੜ੍ਹ ਵਿੱਚ ਪਹਿਲੀ ਵਾਰ ਸੁਖਨਾ ਝੀਲ ਵਿੱਚ ਪਾਣੀ ਦਾ ਸਭ ਤੋਂ ਵੱਧ ਵਹਾਅ ਦੇਖਣ ਨੂੰ ਮਿਲਿਆ। ਅਜਿਹੇ ‘ਚ ਪੂਰੇ ਪੰਜਾਬ ਅਤੇ ਚੰਡੀਗੜ੍ਹ ‘ਚ 13 ਜੁਲਾਈ ਤੱਕ ਸਕੂਲ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਭਾਖੜਾ ਡੈਮ (Bhakra Dam) ਇਸ ਸਮੇਂ 1621 ਫੁੱਟ ‘ਤੇ ਹੈ ਅਤੇ ਪਿਛਲੇ ਦੋ ਦਿਨਾਂ ‘ਚ ਪਾਣੀ ਦਾ ਪੱਧਰ ਕਰੀਬ 20 ਫੁੱਟ ਵਧ ਗਿਆ ਹੈ। ਗੇਟ ਦਾ ਪੱਧਰ 1645 ਫੁੱਟ ਹੈ ਅਤੇ ਹਰ ਘੰਟੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਬੀਬੀਐਮਬੀ ਨੂੰ ਕਿਹਾ ਗਿਆ ਹੈ ਕਿ ਡੈਮ ਵਿੱਚੋਂ ਕੋਈ ਵੀ ਪਾਣੀ ਨਾ ਛੱਡਿਆ ਜਾਵੇ ਕਿਉਂਕਿ ਇਸ ਵਿੱਚ ਮੌਜੂਦਾ ਪੱਧਰ ਤੋਂ ਇਲਾਵਾ 20 ਫੁੱਟ ਤੋਂ ਵੱਧ ਪਾਣੀ ਰੱਖਣ ਦੀ ਸਮਰੱਥਾ ਹੈ। ਹੇਠਾਂ ਵੱਲ ਪਾਣੀ ਛੱਡਣ ਨਾਲ ਲੁਧਿਆਣਾ ਦੀ ਸਤਲੁਜ ਪੱਟੀ ਅਤੇ ਆਨੰਦਪੁਰ ਸਾਹਿਬ ਅਤੇ ਰੋਪੜ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਜਾਨ-ਮਾਲ ਨੂੰ ਖਤਰਾ ਹੋ ਸਕਦਾ ਹੈ।

ਮੀਂਹ ਕਾਰਨ ਕਿਸਾਨ ਪ੍ਰੇਸ਼ਾਨ, ਫਸਲਾਂ ਦਾ ਨੁਕਸਾਨ

ਪੰਜਾਬ ਵਿੱਚ ਲਗਾਤਾਰ ਹੋ ਰਹੇ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਬਾਰਿਸ਼ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਬਰਸਾਤ ਕਾਰਨ ਕਿਸਾਨਾਂ ਦੇ ਝੋਨੇ ਅਤੇ ਮੱਕੀ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਵੀ ਲਗਾਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ