Punjab Weather: ਪੰਜਾਬ ‘ਚ ਭਾਰੀ ਮੀਂਹ ਤੋਂ ਉਫਾਨ ਤੇ ਕਈ ਦਰਿਆ, ਕਈ ਜਿਲ੍ਹਿਆਂ ‘ਚ ਬਣੇ ਹੜ੍ਹ ਵਰਗੇ ਹਾਲਾਤ
Punjab Weather Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਨੀ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੇ ਹੁਕਮ ਜਾਰੀ ਕੀਤਾ ਹੈ.
Heavy rain in Punjab: ਪੰਜਾਬ ‘ਚ ਲਗਾਤਾਰ ਬਾਰਿਸ਼ ਕਾਰਨ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੀਂਹ ਕਾਰਨ ਸੜਕਾਂ ਛੱਪੜ ਬਣ ਗਈਆਂ ਹਨ। ਮੁਹਾਲੀ ‘ਚ ਸਥਿਤੀ ਕਾਬੂ ਤੋਂ ਬਾਹਰ ਹੋਣ ਕਾਰਨ ਐਨਡੀਆਰਐਫ (NDRF) ਦੀ ਟੀਮ ਨੂੰ ਮੁਹਾਲੀ ਬੁਲਾਇਆ ਗਿਆ ਹੈ। ਜਦ ਕਿ ਫਿਰੋਜ਼ਪੁਰ ਵਿੱਚ ਬਰਸਾਤ ਦਾ ਪਾਣੀ ਸਰਹੱਦ ਪਾਰ ਕਰ ਗਿਆ ਹੈ।
ਮੀਂਹ ਕਾਰਨ ਹਾਲਾਤ ਵਿਗੜਦੇ ਦੇਖ ਕੇ ਸੀਐਮ ਭਗਵੰਤ ਮਾਨ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਦੇ ਹੁਕਮ ਦਿੱਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਵੀ ਪਾਣੀ ਭਰਿਆ ਹੋਵੇ ਉੱਥੇ ਵਾਟਰ ਪੰਪ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਹਰ ਸੰਭਵ ਯਤਨ ਕਰਨ ਦੇ ਹੁਕਮ ਦਿੱਤੇ ਹਨ। ਸਾਰੀਆਂ ਜ਼ਿਲ੍ਹਾ ਪ੍ਰਸ਼ਾਸਨਿਕ ਟੀਮਾਂ ਨੂੰ ਅਲਰਟ (Alert) ਮੋਡ ‘ਤੇ ਰੱਖਿਆ ਗਿਆ ਹੈ।
ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ ‘ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ‘ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ…
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ…
ਇਹ ਵੀ ਪੜ੍ਹੋ
— Bhagwant Mann (@BhagwantMann) July 9, 2023
ਦੂਜੇ ਪਾਸੇ ਸੁਖਨਾ ਝੀਲ (Sukhna Lake) ਦੇ ਪਾਣੀ ਦਾ ਪੱਧਰ ਵਧਣ ਕਾਰਨ ਚੰਡੀਗੜ੍ਹ ਵਿੱਚ ਫਲੱਡ ਗੇਟ ਖੋਲ੍ਹਣੇ ਪਏ। ਕਈ ਇਲਾਕਿਆਂ ਵਿੱਚ ਮੁੱਖ ਸੜਕਾਂ ਅਤੇ ਚੌਕਾਂ ਵਿੱਚ ਪਾਣੀ ਭਰ ਗਿਆ ਹੈ। ਘਰਾਂ ਦੇ ਅੰਦਰ ਵੀ ਪਾਣੀ ਪਹੁੰਚ ਗਿਆ ਹੈ।
ਏਅਰਪੋਰਟ ਰੋਡ ‘ਤੇ ਘਰਾਂ ‘ਚ ਵੜਿਆ ਪਾਣੀ
ਮੁਹਾਲੀ ਏਅਰਪੋਰਟ ਰੋਡ, ਸੈਕਟਰ-71 ‘ਤੇ ਕਰੀਬ 300 ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋ ਗਿਆ ਹੈ। ਘਰਾਂ ਵਿੱਚ ਕਰੀਬ 2-3 ਫੁੱਟ ਪਾਣੀ ਜਮ੍ਹਾਂ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਹੈ। ਏਅਰਪੋਰਟ ਰੋਡ ‘ਤੇ ਸਥਿਤ ਰਾਧਾ ਸੁਆਮੀ ਕੰਪਲੈਕਸ ਅਤੇ ਫੇਜ਼-3ਬੀ2, ਫੇਜ਼-7 ਅਤੇ ਪਿੰਡ ਮਟੌਰ ਦੀ ਕੰਧ ਲਗਭਗ ਉਸੇ ਤਰ੍ਹਾਂ ਦੀ ਹਾਲਤ ਵਿੱਚ ਹੈ। ਮੁਹਾਲੀ ਦੇ ਫੇਜ਼-2 ਅਤੇ ਫੇਜ਼-11 ਵਿੱਚ ਲੋਕਾਂ ਦੇ ਘਰਾਂ ਦੇ ਅੰਦਰ ਪਾਣੀ ਦਾਖਲ ਹੋ ਗਿਆ ਹੈ।
ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ
ਚੰਡੀਗੜ੍ਹ ਦੀ ਸੁਖਨਾ ਝੀਲ (Sukhna Lake) ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਝੀਲ ਦਾ ਪਾਣੀ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਰਾਹੀਂ ਬਲਟਾਣਾ ਤੇ ਜ਼ੀਰਕਪੁਰ ਤੋਂ ਬਾਅਦ ਘੱਗਰ ਵੱਲ ਵਧ ਰਿਹਾ ਹੈ।
ਪੰਜਾਬ ਦੇ ਸਾਰੇ ਜ਼ਿਲਿਆਂ ਲਈ ਨੰਬਰ ਜਾਰੀ
- ਸਟੇਟ ਕੰਟਰੋਲ ਰੂਮ, ਚੰਡੀਗੜ੍ਹ ਲਈ 01722741803
- ਮੁਹਾਲੀ- 01722219506
- ਅੰਮ੍ਰਿਤਸਰ – 01832229125
- ਹੁਸ਼ਿਆਰਪੁਰ- 01882220412
- ਰੋਪੜ-01881221157
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ