Punjab Weather: ਪੰਜਾਬ ‘ਚ ਭਾਰੀ ਮੀਂਹ ਤੋਂ ਉਫਾਨ ਤੇ ਕਈ ਦਰਿਆ, ਕਈ ਜਿਲ੍ਹਿਆਂ ‘ਚ ਬਣੇ ਹੜ੍ਹ ਵਰਗੇ ਹਾਲਾਤ
Punjab Weather Update: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਨੀ ਹੋ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੇ ਹੁਕਮ ਜਾਰੀ ਕੀਤਾ ਹੈ.
ਪੰਜਾਬ ‘ਚ ਪਿਛਲੇ 2 ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਰਕੇ ਨੀਵੇਂ ਇਲਾਕਿਆਂ ਤੇ ਖਾਸ ਤੌਰ ‘ਤੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ‘ਚ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਨੇ…
ਮੈਂ ਆਪਣੇ ਸਾਰੇ ਮੰਤਰੀਆਂ-ਵਿਧਾਇਕਾਂ ਤੇ ਸਾਰੇ ਜ਼ਿਲ੍ਹਿਆਂ ਦੇ DCs ਤੇ SSPs ਨੂੰ ਲੋਕਾਂ ਦੇ ਵਿਚਕਾਰ ਜਾਣ ਦੀ ਹਦਾਇਤ ਜਾਰੀ ਕੀਤੀ ਹੈ… — Bhagwant Mann (@BhagwantMann) July 9, 2023
ਏਅਰਪੋਰਟ ਰੋਡ ‘ਤੇ ਘਰਾਂ ‘ਚ ਵੜਿਆ ਪਾਣੀ
ਮੁਹਾਲੀ ਏਅਰਪੋਰਟ ਰੋਡ, ਸੈਕਟਰ-71 ‘ਤੇ ਕਰੀਬ 300 ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋ ਗਿਆ ਹੈ। ਘਰਾਂ ਵਿੱਚ ਕਰੀਬ 2-3 ਫੁੱਟ ਪਾਣੀ ਜਮ੍ਹਾਂ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਹੈ। ਏਅਰਪੋਰਟ ਰੋਡ ‘ਤੇ ਸਥਿਤ ਰਾਧਾ ਸੁਆਮੀ ਕੰਪਲੈਕਸ ਅਤੇ ਫੇਜ਼-3ਬੀ2, ਫੇਜ਼-7 ਅਤੇ ਪਿੰਡ ਮਟੌਰ ਦੀ ਕੰਧ ਲਗਭਗ ਉਸੇ ਤਰ੍ਹਾਂ ਦੀ ਹਾਲਤ ਵਿੱਚ ਹੈ। ਮੁਹਾਲੀ ਦੇ ਫੇਜ਼-2 ਅਤੇ ਫੇਜ਼-11 ਵਿੱਚ ਲੋਕਾਂ ਦੇ ਘਰਾਂ ਦੇ ਅੰਦਰ ਪਾਣੀ ਦਾਖਲ ਹੋ ਗਿਆ ਹੈ।ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ
ਚੰਡੀਗੜ੍ਹ ਦੀ ਸੁਖਨਾ ਝੀਲ (Sukhna Lake) ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਝੀਲ ਦਾ ਪਾਣੀ ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ਰਾਹੀਂ ਬਲਟਾਣਾ ਤੇ ਜ਼ੀਰਕਪੁਰ ਤੋਂ ਬਾਅਦ ਘੱਗਰ ਵੱਲ ਵਧ ਰਿਹਾ ਹੈ।ਪੰਜਾਬ ਦੇ ਸਾਰੇ ਜ਼ਿਲਿਆਂ ਲਈ ਨੰਬਰ ਜਾਰੀ
ਪੰਜਾਬ ਦੇ ਸਾਰੇ ਜ਼ਿਲ੍ਹਾ ਫਲੱਡ ਕੰਟਰੋਲ ਯੂਨਿਟ ਐਕਟਿਵ ਹੋ ਗਏ ਹਨ। ਪੰਜਾਬ ਦੇ ਸਾਰੇ ਜ਼ਿਲਿਆਂ ਲਈ ਨੰਬਰ ਜਾਰੀ ਕੀਤੇ ਗਏ ਹਨ।
- ਸਟੇਟ ਕੰਟਰੋਲ ਰੂਮ, ਚੰਡੀਗੜ੍ਹ ਲਈ 01722741803
- ਮੁਹਾਲੀ- 01722219506
- ਅੰਮ੍ਰਿਤਸਰ – 01832229125
- ਹੁਸ਼ਿਆਰਪੁਰ- 01882220412
- ਰੋਪੜ-01881221157
