AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਗਰਮੀ ਤੋਂ ਮਿਲੇਗੀ ਰਾਹਤ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਆਉਣ ਨਾਲ, ਲੋਕਾਂ ਨੂੰ ਆਖਰਕਾਰ ਭਿਆਨਕ ਗਰਮੀ ਤੋਂ ਰਾਹਤ ਮਿਲ ਗਈ ਹੈ। ਕੱਲ੍ਹ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 3.3 ਡਿਗਰੀ ਘੱਟ ਗਿਆ। ਹੁਣ ਇਹ ਆਮ ਨਾਲੋਂ 3.6 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.5 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 5.8 ਡਿਗਰੀ ਦੀ ਗਿਰਾਵਟ ਤੋਂ ਬਾਅਦ 29.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ
tv9-punjabi
| Updated On: 02 Jul 2026 07:30 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਆਉਣ ਨਾਲ, ਲੋਕਾਂ ਨੂੰ ਆਖਰਕਾਰ ਭਿਆਨਕ ਗਰਮੀ ਤੋਂ ਰਾਹਤ ਮਿਲ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ (2 ਜੁਲਾਈ) ਤੋਂ ਅਗਲੇ ਛੇ ਦਿਨਾਂ ਲਈ ਰਾਜ ਭਰ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਕੱਲ੍ਹ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 3.3 ਡਿਗਰੀ ਘੱਟ ਗਿਆ। ਹੁਣ ਇਹ ਆਮ ਨਾਲੋਂ 3.6 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.5 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 5.8 ਡਿਗਰੀ ਦੀ ਗਿਰਾਵਟ ਤੋਂ ਬਾਅਦ 29.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਨਸੂਨ ਦੇ ਪ੍ਰਭਾਵ ਕਾਰਨ ਵੀਰਵਾਰ ਨੂੰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦੋਂ ਕਿ 14 ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਭਾਰੀ ਮੀਂਹ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਅਜਿਹੇ ਰਹੇ ਮੌਸਮੀ ਹਾਲਾਤ

ਮੌਸਮ ਵਿਭਾਗ ਦੇ ਅਨੁਸਾਰ, ਮਾਨਸੂਨ 1 ਜੁਲਾਈ ਨੂੰ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਪਹੁੰਚ ਗਿਆ। ਇਸ ਨਾਲ ਰਾਜ ਵਿੱਚ ਬਾਰਿਸ਼ ਦੀ ਗਤੀਵਿਧੀ ਵਧਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਪੰਜਾਬ ਉੱਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੈ। ਉੱਤਰੀ ਭਾਰਤ ਉੱਤੇ ਇੱਕ ਨਵਾਂ ਵੈਸਟਰਨ ਡਿਸਟੇਨਬੇਨਸ ਵੀ ਸਰਗਰਮ ਹੋ ਗਿਆ ਹੈ। ਇਸ ਤੋਂ ਇਲਾਵਾ, ਇੱਕ ਮਾਨਸੂਨ ਟ੍ਰੈਫ਼ ਪੰਜਾਬ ਤੋਂ ਬੰਗਾਲ ਦੀ ਖਾੜੀ ਤੱਕ ਫੈਲਿਆ ਹੋਇਆ ਹੈ।

ਮੌਨਸੂਨ ਦੀ ਹੌਲੀ ਸ਼ੁਰੂਆਤ

ਪੰਜਾਬ ਵਿੱਚ ਮੌਨਸੂਨ ਦੀ ਹੌਲੀ ਸ਼ੁਰੂਆਤ ਹੋਈ ਹੈ। ਮੌਸਮ ਵਿਭਾਗ ਦੇ ਅਨੁਸਾਰ, 1 ਜੁਲਾਈ ਨੂੰ, ਰਾਜ ਵਿੱਚ ਔਸਤਨ 1.2 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਉਸ ਦਿਨ ਆਮ ਤੌਰ ‘ਤੇ 3.6 ਮਿਲੀਮੀਟਰ ਮੀਂਹ ਪੈਂਦਾ ਸੀ। ਇਹ ਪਹਿਲੇ ਦਿਨ ਮੀਂਹ ਵਿੱਚ 66% ਦੀ ਕਮੀ ਦਰਸਾਉਂਦਾ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ 60.4 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਅਤੇ ਰੂਪਨਗਰ ਵਿੱਚ ਹਲਕੀ ਬਾਰਿਸ਼ ਹੋਈ। ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਸਮੇਤ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਕੋਈ ਮੀਂਹ ਨਹੀਂ ਪਿਆ।

7 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 2 ਤੋਂ 7 ਜੁਲਾਈ ਤੱਕ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ, ਅਗਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।

Follow Us
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...