AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਹੋਲੀ ਤੇ ਛਾਏ ਰਹਿਣਗੇ ਹਲਕੇ ਹਲਕੇ ਬੱਦਲ… ਜਾਣੋਂ ਅੱਜ ਦੇ ਮੌਸਮ ਦਾ ਹਾਲ

ਹੋਲੀ ਦੇ ਤਿਉਹਾਰ 'ਤੇ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਵੈਸਟਰਨ ਡਿਸਟਰਬੈਂਸ ਕਾਰਨ ਹੈ। ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਹੋਣ ਦੀ ਸੰਭਾਵਨਾ ਹੈ, ਪਰ ਪਿਛਲੇ ਦਿਨਾਂ ਦੇ ਮੁਕਾਬਲੇ ਗਰਮੀ ਤੋਂ ਰਾਹਤ ਮਿਲੇਗੀ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਹੋਰਨਾਂ ਸ਼ਹਿਰਾਂ ਵਿੱਚ ਹਲਕੇ ਬੱਦਲ ਛਾਏ ਰਹਿਣਗੇ।

ਹੋਲੀ ਤੇ ਛਾਏ ਰਹਿਣਗੇ ਹਲਕੇ ਹਲਕੇ ਬੱਦਲ... ਜਾਣੋਂ ਅੱਜ ਦੇ ਮੌਸਮ ਦਾ ਹਾਲ
ਸੰਕੇਤਕ ਤਸਵੀਰ
Follow Us
tv9-punjabi
| Updated On: 14 Mar 2025 08:04 AM IST
Punjab Holi Weather Forecast: ਹੋਲੀ ‘ਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿੱਚ ਇਹ ਤਬਦੀਲੀ ਵੈਸਟਨ ਡਿਸਟਰਬੈਂਸ ਕਾਰਨ ਦੇਖੀ ਜਾ ਰਹੀ ਹੈ ਜੋ 9 ਮਾਰਚ ਤੋਂ ਸਰਗਰਮ ਹੋਇਆ ਸੀ। ਹਾਲਾਂਕਿ, ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੇ ਬਾਵਜੂਦ, ਤਾਪਮਾਨ ਆਮ ਨਾਲੋਂ 4.2 ਡਿਗਰੀ ਵੱਧ ਦੇਖਿਆ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਲਗਾਏ ਗਏ ਅਨੁਮਾਨ ਅਨੁਸਾਰ, ਇਹ ਅਲਰਟ ਅੱਜ ਪੰਜਾਬ ਦੇ 10 ਜ਼ਿਲ੍ਹਿਆਂ -ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਵਿੱਚ ਜਾਰੀ ਕੀਤਾ ਗਿਆ ਹੈ। ਇਹ ਅਨੁਮਾਨ ਹੈ ਕਿ ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਅੱਜ ਤਾਪਮਾਨ ਵਿੱਚ ਗਿਰਾਵਟ ਦੀ ਵੀ ਸੰਭਾਵਨਾ ਹੈ।

ਤੇਜ਼ ਹਵਾਵਾਂ ਬਦਲਣਗੀਆਂ ਹਵਾ ਦਾ ਰੁਖ

9 ਮਾਰਚ ਤੋਂ ਸਰਗਰਮ ਹੋਏ ਨਵੇਂ ਵੈਸਟਨ ਡਿਸਟਰਬੈਂਸ ਦਾ ਪ੍ਰਭਾਵ ਸਭ ਤੋਂ ਪਹਿਲਾਂ ਪਹਾੜੀ ਇਲਾਕਿਆਂ ਵਿੱਚ ਦੇਖਿਆ ਗਿਆ। ਪਰ ਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਅਲਰਟ 16 ਮਾਰਚ ਤੱਕ ਸਰਗਰਮ ਰਹਿਣ ਦੀ ਉਮੀਦ ਹੈ। ਇਸ ਸਮੇਂ ਦੌਰਾਨ, ਪੰਜਾਬ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਘਟਣ ਦੀ ਉਮੀਦ ਹੈ। ਜਿਸ ਕਾਰਨ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 14 ਤੋਂ 25 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਜਦੋਂ ਕਿ ਜਲੰਧਰ ਵਿੱਚ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 14 ਤੋਂ 27 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਲੁਧਿਆਣਾ ਵਿੱਚ ਵੀ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 15 ਤੋਂ 28 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਓਧਰ ਪਟਿਆਲਾ ਵਿੱਚ ਤਾਪਮਾਨ 18 ਤੋਂ 29 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਜੇਕਰ ਗੱਲ ਮੋਹਾਲੀ ਦੀ ਕਰੀਏ ਤਾਂ ਅੱਜ ਇੱਥੇ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 19 ਤੋਂ 30 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।

Follow Us
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ
ਵਾਰਾਣਸੀ ਦੀ ਅਨੋਖੀ ਮਸਾਨ ਹੋਲੀ: ਮੁਰਦੇ ਦੀ ਰਾਖ ਨਾਲ ਮੌਤ ਦਾ ਜਸ਼ਨ ਮਨਾਉਂਦੇ ਹਨ ਸ਼ਿਵ ਭਗਤ...
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?
ਬਦਾਮ ਖਾਣ ਦੇ ਫਾਇਦੇ: ਭਿੱਜੇ ਬਦਾਮ ਸੁੱਕੇ ਬਦਾਮ ਨਾਲੋਂ ਕਿਉਂ ਵਧੀਆ?...
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?
ਦਿੱਲੀ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਅਤੇ ਸਿਸੋਦੀਆ ਬਰੀ, ਪਤਨੀ ਸੁਨੀਤਾ ਨੇ ਕੀ ਕਿਹਾ?...
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ, "ਸੀਟਿੰਗ CM ਨੂੰ ਘੜੀਸ ਕੇ..."
ਕੋਰਟ ਤੋਂ ਬਰੀ ਹੁੰਦਿਆਂ ਹੀ ਫੁੱਟ-ਫੁੱਟ ਕੇ ਰੋਏ ਅਰਵਿੰਦ ਕੇਜਰੀਵਾਲ, ਫਿਰ ਬੋਲੇ,
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ
NCERT Bans Judiciary Chapter: NCERT ਨੇ ਨਿਆਂਪਾਲਿਕਾ ਅਧਿਆਇ ਦੀ ਵਿਕਰੀ 'ਤੇ ਲਗਾਈ ਰੋਕ, ਮੰਗੀ ਮੁਆਫ਼ੀ; CJI ਨੇ ਲਿਆ ਨੋਟਿਸ...