ਹੋਲੀ ਤੇ ਛਾਏ ਰਹਿਣਗੇ ਹਲਕੇ ਹਲਕੇ ਬੱਦਲ… ਜਾਣੋਂ ਅੱਜ ਦੇ ਮੌਸਮ ਦਾ ਹਾਲ
ਹੋਲੀ ਦੇ ਤਿਉਹਾਰ 'ਤੇ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਵੈਸਟਰਨ ਡਿਸਟਰਬੈਂਸ ਕਾਰਨ ਹੈ। ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਹੋਣ ਦੀ ਸੰਭਾਵਨਾ ਹੈ, ਪਰ ਪਿਛਲੇ ਦਿਨਾਂ ਦੇ ਮੁਕਾਬਲੇ ਗਰਮੀ ਤੋਂ ਰਾਹਤ ਮਿਲੇਗੀ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਹੋਰਨਾਂ ਸ਼ਹਿਰਾਂ ਵਿੱਚ ਹਲਕੇ ਬੱਦਲ ਛਾਏ ਰਹਿਣਗੇ।
ਸੰਕੇਤਕ ਤਸਵੀਰ
Punjab Holi Weather Forecast: ਹੋਲੀ ‘ਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿੱਚ ਇਹ ਤਬਦੀਲੀ ਵੈਸਟਨ ਡਿਸਟਰਬੈਂਸ ਕਾਰਨ ਦੇਖੀ ਜਾ ਰਹੀ ਹੈ ਜੋ 9 ਮਾਰਚ ਤੋਂ ਸਰਗਰਮ ਹੋਇਆ ਸੀ। ਹਾਲਾਂਕਿ, ਪਿਛਲੇ ਕੁਝ ਦਿਨਾਂ ਤੋਂ ਤੇਜ਼ ਧੁੱਪ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੇ ਬਾਵਜੂਦ, ਤਾਪਮਾਨ ਆਮ ਨਾਲੋਂ 4.2 ਡਿਗਰੀ ਵੱਧ ਦੇਖਿਆ ਜਾ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਲਗਾਏ ਗਏ ਅਨੁਮਾਨ ਅਨੁਸਾਰ, ਇਹ ਅਲਰਟ ਅੱਜ ਪੰਜਾਬ ਦੇ 10 ਜ਼ਿਲ੍ਹਿਆਂ -ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਵਿੱਚ ਜਾਰੀ ਕੀਤਾ ਗਿਆ ਹੈ। ਇਹ ਅਨੁਮਾਨ ਹੈ ਕਿ ਅੱਜ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਅੱਜ ਤਾਪਮਾਨ ਵਿੱਚ ਗਿਰਾਵਟ ਦੀ ਵੀ ਸੰਭਾਵਨਾ ਹੈ।
ਤੇਜ਼ ਹਵਾਵਾਂ ਬਦਲਣਗੀਆਂ ਹਵਾ ਦਾ ਰੁਖ
9 ਮਾਰਚ ਤੋਂ ਸਰਗਰਮ ਹੋਏ ਨਵੇਂ ਵੈਸਟਨ ਡਿਸਟਰਬੈਂਸ ਦਾ ਪ੍ਰਭਾਵ ਸਭ ਤੋਂ ਪਹਿਲਾਂ ਪਹਾੜੀ ਇਲਾਕਿਆਂ ਵਿੱਚ ਦੇਖਿਆ ਗਿਆ। ਪਰ ਅੱਜ ਤੋਂ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਅਲਰਟ 16 ਮਾਰਚ ਤੱਕ ਸਰਗਰਮ ਰਹਿਣ ਦੀ ਉਮੀਦ ਹੈ।
ਇਸ ਸਮੇਂ ਦੌਰਾਨ, ਪੰਜਾਬ ਵਿੱਚ ਤਾਪਮਾਨ 2 ਤੋਂ 3 ਡਿਗਰੀ ਤੱਕ ਘਟਣ ਦੀ ਉਮੀਦ ਹੈ। ਜਿਸ ਕਾਰਨ ਵਧਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਜੇਕਰ ਗੱਲ ਪੰਜਾਬ ਦੇ ਸ਼ਹਿਰਾਂ ਦੇ ਮੌਸਮ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 14 ਤੋਂ 25 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
ਜਦੋਂ ਕਿ ਜਲੰਧਰ ਵਿੱਚ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 14 ਤੋਂ 27 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਲੁਧਿਆਣਾ ਵਿੱਚ ਵੀ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 15 ਤੋਂ 28 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਓਧਰ ਪਟਿਆਲਾ ਵਿੱਚ ਤਾਪਮਾਨ 18 ਤੋਂ 29 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ
ਜੇਕਰ ਗੱਲ ਮੋਹਾਲੀ ਦੀ ਕਰੀਏ ਤਾਂ ਅੱਜ ਇੱਥੇ ਵੀ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ। ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਤਾਪਮਾਨ 19 ਤੋਂ 30 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।