ਪੁਰਾਣੀ ਤਸਵੀਰ.
ਜਲੰਧਰ ਨਿਊਜ਼। ਪੰਜਾਬ ਦੇ ਜਲੰਧਰ ‘ਚ ਸਵੇਰ ਤੋਂ ਹੀ ਮੌਸਮ ਸੁਹਾਵਨਾ ਹੋਇਆ ਹੈ। ਸਵੇਰ ਤੋਂ ਹੀ ਕਾਲੇ ਬੱਦਲਾਂ ਕਾਰਨ ਚਾਰੇ ਪਾਸੇ ਹਨੇਰਾ ਛਾ ਗਿਆ ਅਤੇ ਤੇਜ਼ ਹਵਾਵਾਂ ਨਾਲ ਮੀਂਹ ਸ਼ੁਰੂ ਹੋ ਗਿਆ।
ਭਾਰੀ ਮੀਂਹ (Heavy Rainfall) ਅਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਲੋਕਾਂ ਨੂੰ ਆਪਣੇ ਵਾਹਨਾਂ ਦੀਆਂ ਹੈੱਡਲਾਈਟਾਂ ਜਗਾ ਕੇ ਵਾਹਨ ਚਲਾਣੇ ਪੈ ਰਹੇ ਹਨ।
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਸੀ।
ਮੌਸਮ ਵਿਭਾਗ (India Meteorological Department) ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਦੋ-ਤਿੰਨ ਦਿਨਾਂ ਤੱਕ ਲਗਾਤਾਰ ਮੀਂਹ ਪੈ ਸਕਦਾ ਹੈ।
ਹੜ੍ਹਾਂ ਨਾਲ ਕਈ ਪਿੰਡਾ ਦਾ ਹੋਇਆ ਨੁਕਸਾਨ
ਦੱਸ ਦਈਏ ਕਿ ਪਹਾੜੀ ਇਲਾਕਿਆਂ ‘ਚ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਪੰਜਾਬ ਦੇ ਕਈ ਜ਼ਿਲਿਆਂ ‘ਚ ਹੜ੍ਹ ਆਉਣ ਕਾਰਨ ਨਦੀਆਂ, ਨਾਲਿਆਂ ‘ਚ ਪਾਣੀ ਦਾ ਵਹਾਅ ਵਧ ਗਿਆ ਹੈ। ਜਿਥੇ ਸੈਂਕੜੇ ਪਿੰਡ ਹੜ੍ਹਾਂ ਦੀ ਲਪੇਟ ਵਿਚ ਆ ਗਏ ਹਨ, ਉਥੇ ਹਜ਼ਾਰਾਂ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ, ਇਸ ਦੇ ਨਾਲ ਹੀ ਪੰਜਾਬ ਵਿੱਚ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਨਦੀਆਂ ਅਤੇ ਨਾਲਿਆਂ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ। ਜਿਸ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ।
ਮੀਂਹ ਲਈ ਯੈਲੋ ਅਲਰਟ ਜਾਰੀ
ਜਲੰਧਰ ‘ਚ ਅੱਜ ਸਵੇਰੇ ਗੂੜ੍ਹੇ ਬੱਦਲਾਂ ਕਾਰਨ ਹਨੇਰਾ ਛਾਇਆ ਹੋਇਆ ਹੈ ਅਤੇ ਤੇਜ਼ ਮੀਂਹ ਕਾਰਨ ਲੋਕਾਂ ਨੂੰ ਆਉਣ-ਜਾਣ ‘ਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ‘ਚ ਮੌਸਮ ਵਿਭਾਗ ਵੱਲੋਂ ਮੀਂਹ ਲਈ
ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਜੇਕਰ ਅਜਿਹਾ ਹੀ ਮੀਂਹ ਲਗਾਤਾਰ ਜਾਰੀ ਰਿਹਾ ਤਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸਨ ਅਤੇ ਲੋਕਾਂ ਲਈ ਮੁਸੀਬਤਾਂ ਘੱਟ ਹੋਣ ਦਾ ਨਾਮ ਨਹੀਂ ਲੈਣਗੀਆਂ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ