Himachal Land Slides: ਕੁੱਲੂ-ਮੰਡੀ ‘ਚ ਹੜ ਵਰਗੇ ਹਾਲਾਤ, ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਬੰਦ

Updated On: 

26 Jun 2023 10:21 AM

Heavy Rainfall in Himachal: ਹਿਮਾਚਲ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ ਵਰਗੀ ਸਥਿਤ ਬਣੀ ਹੋਈ ਹੈ। ਲੈਂਡ ਸਲਾਈਡਿੰਗ ਕਰਕੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ ਹੈ।

Himachal Land Slides: ਕੁੱਲੂ-ਮੰਡੀ ਚ ਹੜ ਵਰਗੇ ਹਾਲਾਤ, ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਬੰਦ
Follow Us On

Kullu Mandi Rain Today: ਹਿਮਾਚਲ ਪ੍ਰਦੇਸ਼ ‘ਚ ਭਾਰੀ ਮੀਂਹ ਕਾਰਨ ਕਈ ਹੜ ਵਰਗੇ ਹਾਲਾਤ ਬਣੇ ਹੋਏ ਹਨ। ਹਿਮਾਚਲ ਦੇ ਕਈ ਜਿਲ੍ਹੀਆਂ ਵਿੱਚ ਲਗਾਰਾਤ ਹੋ ਰਹੀ ਬਾਰਿਸ਼ ਕਾਰਨ ਲੋਕਾਂ ਦੇ ਮਕਾਨ ਅਤੇ ਵਾਹਨ ਪਾਣੀ ਵਿੱਚ ਰੁੜ੍ਹ ਗਏ। ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਲੈਂਡ ਸਲਾਈਡਿੰਗ (Land Slide) ਕਰਕੇ ਹਾਲੇ ਵੀ ਬੰਦ ਹੈ। ਫਿਲਹਾਲ ਮਲਬਾ ਹਟਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।

ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ

ਭਾਰੀ ਮੀਂਹ ਕਾਰਨ ਅਤੇ ਲੈਂਡ ਸਲਾਈਡਿੰਗ ਕਾਰਨ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਬੰਦ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਮੀਂਹ ਤੋਂ ਰਾਹਤ ਮਿਲਦੀ ਹੈ ਤਾਂ ਅੱਜ ਹਾਈਵੇਅ ਨੂੰ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਾਈਵੇਅ (Highway) ਦੇ ਦੋਵੇਂ ਪਾਸੇ ਫਸੇ ਸੈਲਾਨੀਆਂ ਨੂੰ ਵਾਪਸ ਲਿਆਉਣ ਅਤੇ ਨੇੜਲੇ ਸ਼ਹਿਰਾਂ ਵਿੱਚ ਠਹਿਰਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਮੰਡੀ, ਸੋਲਨ ਅਤੇ ਕਾਂਗੜਾ ਜ਼ਿਲ੍ਹਾ ਮੀਂਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ। ਮੌਸਮ ਵਿਭਾਗ (Department of Meteorology) ਨੇ ਭਾਰੀ ਮੀਂਹ, ਤੂਫਾਨ ਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਵੀ ਕੀਤੀ ਹੈ। ਲੋਕਾਂ ਨੂੰ ਸਫਰ ਕਰਨ ਦੀ ਸਲਾਹ ਵੀ ਦਿੱਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ