Weather: ਪੰਜਾਬ ਵਿੱਚ ਵਧੀ ਠੰਡ, ਮੀਂਹ ਅਤੇ ਧੁੰਦ ਦਾ ਅਲਰਟ, ਲੁਧਿਆਣਾ ਰਿਹਾ ਸਭ ਤੋਂ ਠੰਢਾਂ

Updated On: 

15 Jan 2025 07:38 AM

ਪੰਜਾਬ ਵਿੱਚ ਅੱਜ ਮੁੱਖ ਤੌਰ 'ਤੇ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਲੁਧਿਆਣਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਜਦੋਂ ਕਿ 16 ਜਨਵਰੀ ਨੂੰ ਛੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਹੈ।

Weather:  ਪੰਜਾਬ ਵਿੱਚ ਵਧੀ ਠੰਡ, ਮੀਂਹ ਅਤੇ ਧੁੰਦ ਦਾ ਅਲਰਟ, ਲੁਧਿਆਣਾ ਰਿਹਾ ਸਭ ਤੋਂ ਠੰਢਾਂ

Weather: ਪੰਜਾਬ ਵਿੱਚ ਵਧੀ ਠੰਡ, ਮੀਂਹ ਅਤੇ ਧੁੰਦ ਦਾ ਅਲਰਟ, ਲੁਧਿਆਣਾ ਰਿਹਾ ਸਭ ਤੋਂ ਠੰਢਾਂ

Follow Us On

ਅੱਜ (ਬੁੱਧਵਾਰ) ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਲੋਕਾਂ ਨੂੰ ਸੰਘਣੀ ਧੁੰਦ ਅਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ। ਇੱਕ ਵੈਸਟਨ ਡਿਸਟਰਬੈਂਸ ਐਕਟਿਵ ਹੋ ਗਿਆ ਹੈ। ਇਸ ਕਾਰਨ 16 ਜਨਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ 18 ਜਨਵਰੀ ਤੱਕ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਲਹਾਲ 19 ਤੋਂ ਬਾਅਦ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ, ਜੇਕਰ ਅਸੀਂ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ 23.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਵਿੱਚ ਤਾਪਮਾਨ 22.1 ਡਿਗਰੀ ਰਿਹਾ।

ਪੰਜਾਬ ਵਿੱਚ ਅੱਜ ਮੁੱਖ ਤੌਰ ‘ਤੇ 13 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਲੁਧਿਆਣਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਜਦੋਂ ਕਿ 16 ਜਨਵਰੀ ਨੂੰ ਛੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।

ਲੁਧਿਆਣਾ ਰਿਹਾ ਠੰਢਾ

ਜੇਕਰ ਅਸੀਂ ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ ਅਤੇ ਲੁਧਿਆਣਾ ਵਿੱਚ ਬਹੁਤ ਠੰਢ ਹੈ। ਦੋਵਾਂ ਜ਼ਿਲ੍ਹਿਆਂ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 4.7 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੋਹਾਲੀ ਵਿੱਚ ਰਾਤ ਦਾ ਤਾਪਮਾਨ 10.8 ਡਿਗਰੀ ਅਤੇ ਚੰਡੀਗੜ੍ਹ ਵਿੱਚ 8.3 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 10 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਵਾ 10 ਘੰਟਿਆਂ ਦਾ ਰਹੇਗਾ ਦਿਨ

ਜੇਕਰ ਗੱਲ ਕਰੀਏ ਅੱਜ ਦੇ ਦਿਨ ਦੀ ਤਾਂ ਸਵੇਰੇ ਸੂਰਜ 7 ਵਜ ਕੇ 25 ਮਿੰਟ ਤੇ ਚੜ੍ਹਿਆ ਅਤੇ ਸ਼ਾਮ ਨੂੰ 5 ਵਜ ਕੇ 47 ਮਿੰਟ ਤੇ ਸੂਰਜ ਢਲ ਜਾਵੇਗਾ। ਸਵੇਰ ਸਮੇਂ ਤਾਪਮਾਨ ਕਰੀਬ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਦੁਪਿਹਰ ਸਮੇਂ ਇਹ ਵਧ ਕੇ 18-20 ਡਿਗਰੀ ਜਾ ਸਕਦਾ ਹੈ।

ਸ਼ਾਮ ਵੇਲੇ ਇਹ 19 ਡਿਗਰੀ ਦੇ ਤਾਪਮਾਨ ਰਹਿਣ ਦਾ ਅਨੁਮਾਨ ਹੈ। ਰਾਤ ਸਮੇਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਤਾਪਮਾਨ 11 ਡਿਗਰੀ ਰਹਿਣ ਦੀ ਸੰਭਾਵਨਾ ਹੈ।