ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਪੰਜਾਬ ਵਿੱਚ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ, ਜਾਣੋਂ ਮੌਸਮ ਦਾ ਹਾਲ

ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਹਿਮਾਚਲ ਦੇ ਕਈ ਇਲਾਕਿਆਂ 'ਚ ਐਤਵਾਰ ਸ਼ਾਮ ਤੋਂ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਐਥੇ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਵੀ ਠੰਢ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ, ਜਾਣੋਂ ਮੌਸਮ ਦਾ ਹਾਲ
ਸੰਕੇਤਕ ਤਸਵੀਰ
Follow Us
tv9-punjabi
| Published: 19 Feb 2024 07:49 AM

ਉੱਤਰੀ ਭਾਰਤ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਇੱਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਇੱਕ ਦਿਨ ਵਿੱਚ 115.6 ਤੋਂ 204.4 ਮਿਲੀਮੀਟਰ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਲਈ ਅਲਰਟ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਲੋਕਾਂ ਨੂੰ ਕਮਜ਼ੋਰ ਪਹਾੜਾਂ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ।

ਅਗਲੇ ਦੋ ਦਿਨਾਂ ਲਈ ਵੀ ਅਲਰਟ

ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ ‘ਚ ਹਿਮਾਚਲ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਭਾਜਪਾ ਪੰਜਾਬੀਆਂ ਤੋਂ ਨਫ਼ਰਤ ਕਰਦੀ ਹੈ- ਕੇਜਰੀਵਾਲ, ਟੀਵੀ ਦੇ ਇਤਿਹਾਸ ਵਿੱਚ ਪਹਿਲੀ ਵਾਰ, ਟੀਵੀ9 'ਤੇ 'ਅਰਵਿੰਦ ਆਰਮੀ'ਰਾਤ ​​9 ਵਜੇ
ਭਾਜਪਾ ਪੰਜਾਬੀਆਂ ਤੋਂ ਨਫ਼ਰਤ ਕਰਦੀ ਹੈ- ਕੇਜਰੀਵਾਲ, ਟੀਵੀ ਦੇ ਇਤਿਹਾਸ ਵਿੱਚ ਪਹਿਲੀ ਵਾਰ, ਟੀਵੀ9 'ਤੇ 'ਅਰਵਿੰਦ ਆਰਮੀ'ਰਾਤ ​​9 ਵਜੇ...
Delhi Election 2025: ਕੇਜਰੀਵਾਲ ਦਾ ਦਾਅਵਾ, ਜੇਕਰ ਤੁਸੀਂ ਭਾਜਪਾ ਨੂੰ ਵੋਟ ਪਾਓਗੇ ਤਾਂ ਤੁਸੀਂ ਦਿੱਲੀ ਵਿੱਚ ਨਹੀਂ ਰਹਿ ਸਕੋਗੇ
Delhi Election 2025: ਕੇਜਰੀਵਾਲ ਦਾ ਦਾਅਵਾ, ਜੇਕਰ ਤੁਸੀਂ ਭਾਜਪਾ ਨੂੰ ਵੋਟ ਪਾਓਗੇ ਤਾਂ ਤੁਸੀਂ ਦਿੱਲੀ ਵਿੱਚ ਨਹੀਂ ਰਹਿ ਸਕੋਗੇ...
Saif Ali Khan case: ਡਿਸਚਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਸੈਫ ਅਲੀ ਖਾਨ
Saif Ali Khan case: ਡਿਸਚਾਰਜ ਹੋਣ ਤੋਂ ਬਾਅਦ ਪਹਿਲੀ ਵਾਰ ਦਿਖਾਈ ਦਿੱਤੇ ਸੈਫ ਅਲੀ ਖਾਨ...
Kolkata RG Kar Hospital ਮਾਮਲੇ ਵਿੱਚ ਵੱਡਾ ਫੈਸਲਾ, ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ
Kolkata RG Kar Hospital ਮਾਮਲੇ ਵਿੱਚ ਵੱਡਾ ਫੈਸਲਾ, ਦੋਸ਼ੀ ਸੰਜੇ ਰਾਏ ਨੂੰ ਉਮਰ ਕੈਦ ਦੀ ਸਜ਼ਾ...
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?
ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ, ਦਲਜੀਤ ਚੀਮਾ ਨੇ ਦੱਸਿਆ ਚੋਣਾਂ ਲਈ ਕੀ ਹੈ ਪਲਾਨ ?...
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!
ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!...
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...