ਪੰਜਾਬ ਵਿੱਚ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ, ਜਾਣੋਂ ਮੌਸਮ ਦਾ ਹਾਲ | Meteorological Department has issued an alert that rain may occur in many areas of Punjab today Punjabi news - TV9 Punjabi

ਪੰਜਾਬ ਵਿੱਚ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ, ਜਾਣੋਂ ਮੌਸਮ ਦਾ ਹਾਲ

Published: 

19 Feb 2024 07:49 AM

ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਗਈ ਹੈ। ਹਿਮਾਚਲ ਦੇ ਕਈ ਇਲਾਕਿਆਂ 'ਚ ਐਤਵਾਰ ਸ਼ਾਮ ਤੋਂ ਤਾਜ਼ਾ ਬਰਫਬਾਰੀ ਦੇਖਣ ਨੂੰ ਮਿਲੀ ਹੈ, ਜਦਕਿ ਐਥੇ ਮੌਸਮ ਵਿਭਾਗ ਨੇ ਅੱਜ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਬਰਫਬਾਰੀ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਵੀ ਠੰਢ ਵਧ ਗਈ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ, ਜਾਣੋਂ ਮੌਸਮ ਦਾ ਹਾਲ

ਸੰਕੇਤਕ ਤਸਵੀਰ

Follow Us On

ਉੱਤਰੀ ਭਾਰਤ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਇਲਾਵਾ ਹਰਿਆਣਾ ਦੇ 10 ਜ਼ਿਲ੍ਹਿਆਂ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਜੀਂਦ, ਪਾਣੀਪਤ, ਸੋਨੀਪਤ, ਰੋਹਤਕ ਅਤੇ ਝੱਜਰ ਵਿੱਚ ਆਰੇਂਜ ਅਲਰਟ ਅਤੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਗਿਆ ਹੈ। ਇੱਥੇ ਵੀ ਤੇਜ਼ ਹਵਾਵਾਂ ਅਤੇ ਮੀਂਹ ਦੇ ਨਾਲ ਗੜੇ ਪੈਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਇੱਕ ਦਿਨ ਵਿੱਚ 115.6 ਤੋਂ 204.4 ਮਿਲੀਮੀਟਰ ਮੀਂਹ ਜਾਂ ਬਰਫ਼ਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਪਾਣੀ ਭਰੇ ਇਲਾਕਿਆਂ ਤੋਂ ਦੂਰ ਰਹਿਣ ਲਈ ਅਲਰਟ ਜਾਰੀ ਕੀਤਾ ਹੈ। ਇੰਨਾ ਹੀ ਨਹੀਂ ਲੋਕਾਂ ਨੂੰ ਕਮਜ਼ੋਰ ਪਹਾੜਾਂ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ।

ਅਗਲੇ ਦੋ ਦਿਨਾਂ ਲਈ ਵੀ ਅਲਰਟ

ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ। ਇਨ੍ਹਾਂ ਦਿਨਾਂ ‘ਚ ਹਿਮਾਚਲ ‘ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Exit mobile version