ਬਮਿਆਲ ਸੈਕਟਰ ਨੇੜੇ ਦਰਿਆ ‘ਚ ਹੜ੍ਹ, ਖਤਰੇ ਦੇ ਨਿਸ਼ਾਨ ਤੋਂ ਉਪਰ ਵੱਗ ਰਿਹਾ ਪਾਣੀ
Flood in Bamial Sector: ਸਥਾਨਕ ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ 7:00 ਵਜੇ ਦੇ ਕਰੀਬ ਜਦੋਂ ਉਹ ਆਪਣੇ ਘਰ ਵਿੱਚ ਬੈਠੇ ਸਨ ਤਾਂ ਅਚਾਨਕ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਆ ਗਿਆ। ਜਿਸ ਕਾਰਨ ਉਨ੍ਹਾਂ ਨੇ ਆਪਣਾ ਸਮਾਨ ਛੱਡ ਕੇ ਬਹੁਤ ਮੁਸ਼ਕਲ ਨਾਲ ਘਰਾਂ ਤੋਂ ਬਾਹਰ ਆ ਕੇ ਆਪਣੀ ਜਾਨ ਬਚਾਈ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਮੁਆਵਜ਼ਾ ਦੇਣ ਲਈ ਮਦਦ ਦੀ ਗੁਹਾਰ ਲਾਗਈ ਹੈ।
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਜਲਾਲੀਆ ਦਰਿਆ ਵਿੱਚ ਹੜ੍ਹ ਆਇਆ ਹੋਇਆ ਹੈ। ਜਿਸ ਤੋਂ ਬਾਅਦ ਹਰ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਸੀ। ਕਿਸਾਨਾਂ ਦੇ ਖੇਤਾਂ ਤੋਂ ਲੈ ਕੇ ਸੜਕਾਂ ਅਤੇ ਲੋਕਾਂ ਦੇ ਘਰਾਂ ਤੱਕ, ਜਲਾਲੀਆ ਦਰਿਆ ਦੇ ਪਾਣੀ ਨੇ ਆਪਣਾ ਕਹਿਰ ਦਿਖਾਇਆ ਹੈ। ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਆਪਣੇ ਘਰਾਂ ਤੋਂ ਬਾਹਰ ਆ ਕੇ ਆਪਣੀਆਂ ਜਾਨਾਂ ਬਚਾਈਆਂ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਲੋਕਾਂ ਨੇ ਦੱਸਿਆ ਕਿ ਅੱਜ ਸਵੇਰੇ 7:00 ਵਜੇ ਦੇ ਕਰੀਬ ਜਦੋਂ ਉਹ ਆਪਣੇ ਘਰ ਵਿੱਚ ਬੈਠੇ ਹੋਏ ਸਨ ਤਾਂ ਅਚਾਨਕ ਉਨ੍ਹਾਂ ਦੇ ਘਰਾਂ ਵਿੱਚ ਪਾਣੀ ਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਆਪਣਾ ਸਮਾਨ ਛੱਡ ਕੇ ਬਹੁਤ ਮੁਸ਼ਕਲ ਨਾਲ ਘਰਾਂ ਤੋਂ ਬਾਹਰ ਆ ਕੇ ਆਪਣੀ ਜਾਨ ਬਚਾਈ। ਪਾਣੀ ਦੇ ਤੇਜ਼ ਵਾਹ ਕਾਰਨ ਖੇਤਾਂ ਨੂੰ ਕਾਫੀ ਨੁਕਸਾਨ ਹੋਇਆ ਅਤੇ ਪਾਣੀ ਸੜਕਾਂ ਵਿੱਚ ਵੀ ਭਰ ਗਿਆ ਹੈ। ਲੋਕਾਂ ਨੇ ਪ੍ਰਸ਼ਾਸਨ ਅੱਗੇ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਫਸਲਾਂ ਦੇ ਨੁਕਸਾਨ ਲਈ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਉਫਾਨ ‘ਤੇ ਉੱਜ ਦਰਿਆ
ਪਹਾੜਾਂ ਵਿੱਚ ਪੈ ਰਹੀ ਬਾਰਿਸ਼ ਦਾ ਕਹਿਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਬਮਿਆਲ ਸੈਕਟਰ ਵਿੱਚ ਜਿੱਥੇ ਜਲਾਲੀਆ ਦਰਿਆ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਦੂਜੇ ਪਾਸੇ ਪੈਂਦਾ ਉੱਜ ਦਰਿਆ ਵੀ ਉਫਾਨ ‘ਤੇ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।


