ਪੰਜਾਬ ਵਿੱਚ ਕਈ ਥਾਂ ਪਿਆ ਮੀਂਹ ਤਾਂ ਚੰਡੀਗੜ੍ਹ ‘ਚ ਮੌਸਮ ਰਹੇਗਾ ਸਾਫ਼ | punjab candigarh weather western disturbances today updates know full in punjabi Punjabi news - TV9 Punjabi

ਪੰਜਾਬ ਵਿੱਚ ਕਈ ਥਾਂ ਪਿਆ ਮੀਂਹ ਤਾਂ ਚੰਡੀਗੜ੍ਹ ਚ ਮੌਸਮ ਰਹੇਗਾ ਸਾਫ਼

Published: 

24 Apr 2024 07:47 AM

ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 21 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਭਲਕੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। 26 ਅਪ੍ਰੈਲ ਨੂੰ ਵੱਧ ਤੋਂ ਵੱਧ 37 ਅਤੇ ਘੱਟ ਤੋਂ ਘੱਟ 22 ਡਿਗਰੀ ਸੈਲਸੀਅਸ ਅਤੇ 27 ਅਪ੍ਰੈਲ ਨੂੰ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਕਈ ਥਾਂ ਪਿਆ ਮੀਂਹ ਤਾਂ ਚੰਡੀਗੜ੍ਹ ਚ ਮੌਸਮ ਰਹੇਗਾ ਸਾਫ਼

ਸੰਕੇਤਿਕ ਤਸਵੀਰ

Follow Us On

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਕਈ ਥਾਵਾਂ ਤੇ ਹਵਾਵਾਂ ਚੱਲ ਸਕਦੀਆਂ ਹਨ ਪਰ ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ 2 ਦਿਨ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26 ਅਪ੍ਰੈਲ ਅਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। 26 ਅਤੇ 27 ਅਪ੍ਰੈਲ ਨੂੰ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਵਾਈ ਵੀ ਰਹੇਗੀ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 21 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਭਲਕੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। 26 ਅਪ੍ਰੈਲ ਨੂੰ ਵੱਧ ਤੋਂ ਵੱਧ 37 ਅਤੇ ਘੱਟ ਤੋਂ ਘੱਟ 22 ਡਿਗਰੀ ਸੈਲਸੀਅਸ ਅਤੇ 27 ਅਪ੍ਰੈਲ ਨੂੰ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜਦੋਂ ਕਿ 28 ਅਪ੍ਰੈਲ ਨੂੰ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿ ਸਕਦਾ ਹੈ।

ਪੰਜਾਬ ਵਿੱਚ western disturbances ਦਾ ਅਸਰ

ਬੀਤੇ ਕੱਲ੍ਹ ਪੰਜਾਬ ਵਿੱਚ ਪੱਛਮੀ ਡਸਟਰਵੈਂਸ (western disturbances)ਸਰਗਰਮ ਰਿਹਾ ਸੀ ਪਰ ਚੰਡੀਗੜ੍ਹ ਵਿੱਚ ਇਸ ਦਾ ਬਹੁਤਾ ਅਸਰ ਨਹੀਂ ਪਿਆ। ਪਰ ਦੁਪਹਿਰ ਬਾਅਦ ਇਸ ਦਾ ਅਸਰ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲਿਆ, ਜਿਸ ਕਾਰਨ ਅਚਾਨਕ ਸੂਰਜ ਚਮਕਣਾ ਬੰਦ ਹੋ ਗਿਆ ਅਤੇ ਕਈ ਬੱਦਲ ਛਾਏ ਰਹੇ। ਇਲਾਕਿਆਂ ‘ਚ ਹਲਕੀ ਬਾਰਿਸ਼ ਵੀ ਹੋਈ ਹੈ। ਪਰ ਮੌਸਮ ਵਿਭਾਗ ਵੀ ਉਸ ਦਾ ਪਤਾ ਨਹੀਂ ਲਗਾ ਸਕਿਆ। ਕਿਉਂਕਿ ਚੰਡੀਗੜ੍ਹ ਵਿੱਚ ਇਸ ਵੈਸਟਰਨ ਡਿਸਟਰਬੈਂਸ ਦਾ ਅਸਰ ਨਾਂਮਾਤਰ ਹੀ ਸੀ। ਹੁਣ 26 ਅਤੇ 27 ਨੂੰ ਹੋਣ ਵਾਲੇ ਵੈਸਟਰਨ ਡਿਸਟਰਬੈਂਸ ਦਾ ਅਸਰ ਚੰਡੀਗੜ੍ਹ ‘ਚ ਦੇਖਣ ਨੂੰ ਮਿਲੇਗਾ।

Exit mobile version