Weather Update: ਪੰਜਾਬ-ਚੰਡੀਗੜ੍ਹ ‘ਚ ਵਧੇਗੀ ਠੰਡ, ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

Updated On: 

06 Dec 2024 10:27 AM IST

Punjab Chandigarh Weather Update: ਪਹਾੜਾਂ 'ਚ ਹੋ ਰਹੀ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਲਗਾਤਾਰ ਵਧ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਹਿਮਾਲੀਅਨ ਪਹਾੜੀਆਂ ਅਤੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।

Weather Update: ਪੰਜਾਬ-ਚੰਡੀਗੜ੍ਹ ਚ ਵਧੇਗੀ ਠੰਡ, ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਸੰਕੇਤਕ ਤਸਵੀਰ (Pic Credit: Pexels)

ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਪੰਜਾਬ ਵਿੱਚ ਔਸਤਨ ਘੱਟੋ-ਘੱਟ ਤਾਪਮਾਨ ਵਿੱਚ 3.2 ਡਿਗਰੀ ਅਤੇ ਚੰਡੀਗੜ੍ਹ ਵਿੱਚ 4.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਵਿੱਚ ਸਭ ਤੋਂ ਘੱਟ ਤਾਪਮਾਨ ਸੰਗਰੂਰ ਵਿੱਚ 4.5 ਡਿਗਰੀ ਦਰਜ ਕੀਤਾ ਗਿਆ ਹੈ। ਮੁਹਾਲੀ ਨੂੰ ਛੱਡ ਕੇ ਪੰਜਾਬ-ਚੰਡੀਗੜ੍ਹ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ।

ਪਹਾੜਾਂ ‘ਚ ਹੋ ਰਹੀ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਲਗਾਤਾਰ ਵਧ ਰਹੀ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਹਿਮਾਲੀਅਨ ਪਹਾੜੀਆਂ ਅਤੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।

ਤਿੰਨ ਦਿਨਾਂ ਲਈ ਧੁੰਦ ਦਾ ਅਲਰਟ ਜਾਰੀ

ਪੱਛਮੀ ਗੜਬੜੀ 8 ਦਸੰਬਰ ਤੋਂ ਸਰਗਰਮ ਹੈ। ਪਰ ਇਸ ਤੋਂ ਪਹਿਲਾਂ 7 ਤੋਂ 9 ਦਸੰਬਰ ਤੱਕ ਤਿੰਨ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤਿੰਨ ਦਿਨਾਂ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਰੀਦਕੋਟ, ਮਾਨਸਾ, ਸੰਗਰੂਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਬਰਨਾਲਾ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਮਿਆਦ ਦੇ ਦੌਰਾਨ ਇਹਨਾਂ ਸ਼ਹਿਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ।

Follow Us