ਪੰਜਾਬ-ਚੰਡੀਗੜ੍ਹ ‘ਚ ਕੜਾਕੇ ਦੀ ਠੰਡ: 15 ਜ਼ਿਲਿਆਂ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ, ਮੀਂਹ ਦੀ ਸੰਭਾਵਨਾ

Updated On: 

26 Dec 2024 08:09 AM

Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੂਬੇ ਦੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਠੰਢ ਕਾਰਨ ਸਿੱਖਿਆ ਬੋਰਡ ਵੱਲੋਂ ਸਾਰੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ-ਚੰਡੀਗੜ੍ਹ ਚ ਕੜਾਕੇ ਦੀ ਠੰਡ: 15 ਜ਼ਿਲਿਆਂ ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ, ਮੀਂਹ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ 'ਚ ਕੜਾਕੇ ਦੀ ਠੰਡ

Follow Us On

ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਲਗਾਤਾਰ ਜਾਰੀ ਹੈ। ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਅੱਜ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੱਛਮੀ ਗੜਬੜੀ ਵੀ ਸਰਗਰਮ ਹੋ ਰਹੀ ਹੈ। ਇਸ ਕਾਰਨ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ। ਜਦੋਂ ਕਿ 27 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋਵੇਗੀ ਅਤੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਇਸ ਦੇ ਲਈ ਮੌਸਮ ਵਿਭਾਗ ਨੇ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਤਾਪਮਾਨ ਵੀ ਘੱਟ ਜਾਵੇਗਾ। ਹਾਲਾਂਕਿ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 24.1 ਡਿਗਰੀ ਦਰਜ ਕੀਤਾ ਗਿਆ।

ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਅੱਜ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਲਈ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਣ ਦੀ ਸਲਾਹ ਦਿੱਤੀ ਹੈ। ਸਰੀਰ ਨੂੰ ਠੰਡ ਤੋਂ ਬਚਾਉਣ ਦੀ ਕੋਸ਼ਿਸ਼ ਕਰੋ।

ਪੰਜਾਬ ਦੇ ਸਾਰੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ

ਪੰਜਾਬ ਵਿੱਚ ਰਾਤ ਦਾ ਤਾਪਮਾਨ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਵਿੱਚ ਹਰ ਰੋਜ ਦਾ ਤਾਪਮਾਨ ਡਿੱਗ ਰਿਹਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ 4.2 ਡਿਗਰੀ ਤੋਂ ਅੱਠ ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਹ ਹੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਠੰਢ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਵਿੱਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਚੰਡੀਗੜ੍ਹ – ਅੱਜ ਸਵੇਰੇ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 7 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਅੰਮ੍ਰਿਤਸਰ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 17 ਡਿਗਰੀ ਦੇ ਵਿਚਕਾਰ ਰਹੇਗਾ।

ਜਲੰਧਰ – ਅੱਜ ਸਵੇਰੇ-ਸ਼ਾਮ ਧੁੰਦ ਛਾਈ ਰਹੇਗੀ। ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।

ਲੁਧਿਆਣਾ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ

ਪਟਿਆਲਾ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ

ਮੁਹਾਲੀ – ਅੱਜ ਧੁੰਦ ਦੇਖਣ ਨੂੰ ਮਿਲੇਗੀ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ

Exit mobile version