ਪੰਜਾਬ ‘ਚ ਸ਼ੀਤ ਲਹਿਰ ਦਾ ਕਹਿਰ, ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਲਈ ਔਰੇਂਜ ਅਲਰਟ ਜਾਰੀ
Punjab Chandigarh Weather Alert: ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਕਾਰਨ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ਅਤੇ ਕੁਝ ਥਾਵਾਂ 'ਤੇ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਗੁਰਦਾਸਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪਹਾੜਾਂ ਵਿੱਚ ਪੈ ਰਹੇ ਮੀਂਹ ਅਤੇ ਬਰਫ਼ਬਾਰੀ ਦਾ ਅਸਰ ਪੰਜਾਬ-ਚੰਡਗੀੜ੍ਹ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ ਸ਼ਨੀਵਾਰ ਨੂੰ ਸ਼ੀਤ ਲਹਿਰ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸਰਦ ਹਵਾਵਾਂ ਕਾਰਨ ਪੰਜਾਬ ਦੇ ਬਠਿੰਡਾ ਵਿੱਚ ਘੱਟੋਂ- ਘੱਟ ਤਾਪਮਾਨ ਜ਼ੀਰੋ ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਹਲਾਂਕਿ, ਧੁੱਪ ਨਿਕਲੀ ਹੈ ਪਰ ਠੰਡੀਆਂ ਹਵਾਵਾਂ ਕਾਰਨ ਲੋਕਾਂ ਕੰਬ ਰਹੇ ਹਨ।
ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਕਾਰਨ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੁਹਾਲੀ ਅਤੇ ਕੁਝ ਥਾਵਾਂ ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਗੁਰਦਾਸਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉੱਥੇ ਚੰਡੀਗੜ੍ਹ ਵਿੱਚ ਵੀ ਸੰਘਣੀ ਧੁੰਦ ਦਾ ਪ੍ਰਕੋਪ ਦੇਖਣ ਨੂੰ ਮਿਲ ਸਕਦਾ ਹੈ।
ਇੱਕ ਡਿਗਰੀ ਤੋਂ ਵੀ ਹੇਠਾਂ ਪਹੁੰਚਿਆ ਘੱਟੋ-ਘੱਟ ਤਾਪਮਾਨ
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਪਹਾੜਾਂ ਵਿੱਚ ਹੋਈ ਬਰਫਬਾਰੀ ਕਾਰਨ ਮੈਦਾਨੀ ਖੇਤਰਾਂ ਵਿੱਚ ਤਾਪਮਾਨ ਵੀ ਬੇਹੱਦ ਘੱਟ ਹੋਇਆ ਹੈ। ਪੰਜਾਬ ਦੇ ਬਠਿੰਡਾ ਵਿੱਚ ਘੱਟੋ- ਘੱਟ ਤਾਪਮਾਨ ਸਭ ਤੋਂ ਘੱਟ 0.8 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ 17.2 ਡਿਗਰੀ ਫਰੀਦਕੋਟ ਵਿੱਚ ਕੱਲ੍ਹ ਦੇ ਮੁਤਾਬਕ ਅੱਜ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਹਲਾਂਕਿ, ਇਹ ਹੁਣ ਵੀ ਆਮ ਨਾਲੋਂ 3.6 ਡਿਗਰੀ ਘੱਟ ਬਣਿਆ ਹੋਇਆ ਹੈ।
ਐਤਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣਗੀਆਂ। ਜਿਨ੍ਹਾਂ ਨਾਲ ਮੌਸਮ ਵਿੱਚ ਵੱਡੀ ਤਬਦੀਲੀ ਨਜ਼ਰ ਆ ਰਹੀ ਹੈ। ਜੰਮੂ ਅਤੇ ਉਸ ਨਾਲ ਲਗਦੇ ਪਾਕਿਸਤਾਨ ਦੇ ਉਪਰ ਨਮੀ ਵਾਲੇ ਖੇਤਰਾਂ ਦੇ ਰੂਪ ਵਿੱਚ ਮੌਜੂਦ ਪੱਛਮੀ ਗੜਬੜੀ ਹੁਣ ਸਮੁੰਦਰ ਤਰ ਨਾਲੋਂ 3.1 ਤੋਂ 7.6 ਕਿਲੋਮੀਟਰ ਦੀ ਉਚਾਈ ‘ਤੇ ਇੱਕ ਚੱਕਰਵਾਤੀ ਗੇੜ ਦੇ ਰੂਪ ਵਿੱਚ ਦਿਖਾਈ ਦਿੰਦਾ ਹੈ।
ਇੱਕ ਪ੍ਰੇਰਿਤ ਚੱਕਰਵਾਤੀ ਸਰਕੂਲੇਸ਼ਨ ਉੱਤਰੀ ਪੰਜਾਬ ਅਤੇ ਨਾਲ ਲੱਗਦੇ ਖੇਤਰਾਂ ਉੱਤੇ ਸਮੁੰਦਰ ਤਲ ਤੋਂ 1.5 ਕਿਲੋਮੀਟਰ ਉੱਪਰ ਹੈ। ਜੰਮੂ ਅਤੇ ਨਾਲ ਲੱਗਦੇ ਪਾਕਿਸਤਾਨ ਉੱਤੇ ਘੱਟ ਦਬਾਅ ਵਾਲੇ ਖੇਤਰ ਨਾਲ ਜੁੜੇ ਚੱਕਰਵਾਤੀ ਸਰਕੂਲੇਸ਼ਨ ਤੋਂ ਉੱਤਰ-ਪੂਰਬੀ ਅਰਬ ਸਾਗਰ ਤੱਕ ਫੈਲਿਆ ਹੋਇਆ ਟ੍ਰੈਫ਼ ਹੁਣ ਘੱਟ ਸਪਸ਼ਟ ਹੋ ਗਿਆ ਹੈ।


