ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਬਦਲੇਗਾ ਮੌਸਮ: ਚਾਰ ਦਿਨ ਮੀਂਹ ਦੀ ਸੰਭਾਵਨਾ, ਤਾਪਮਾਨ ਆਮ ਦੇ ਨੇੜੇ ਪਹੁੰਚਿਆ

Updated On: 

31 Jan 2026 08:07 AM IST

Punjab Chandigarh Weather Update: ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ 1 ਫਰਵਰੀ ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 31 ਜਨਵਰੀ ਅਤੇ 2 ਫਰਵਰੀ ਨੂੰ ਵੀ ਕੁਝ ਥਾਵਾਂ 'ਤੇ ਹਲਕੇ ਮੀਂਹ ਦੀ ਸੰਭਾਵਨਾ ਹੈ।

ਪੰਜਾਬ-ਚੰਡੀਗੜ੍ਹ ਚ ਅੱਜ ਤੋਂ ਬਦਲੇਗਾ ਮੌਸਮ: ਚਾਰ ਦਿਨ ਮੀਂਹ ਦੀ ਸੰਭਾਵਨਾ, ਤਾਪਮਾਨ ਆਮ ਦੇ ਨੇੜੇ ਪਹੁੰਚਿਆ
Follow Us On

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਯਾਨੀ 31 ਜਨਵਰੀ ਤੋਂ ਲੈ ਕੇ ਮੰਗਲਵਾਰ ਤੱਕ ਕੁਝ ਥਾਵਾਂ ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਮੁੱਖ ਚਾਰ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਇਸ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਉਥੇ ਹੀ ਦਿਨ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਵਾਧਾ ਦਰਜ ਹੋਇਆ ਹੈ। ਹੁਣ ਇਹ ਆਮ ਦੇ ਨੇੜੇ ਬਣ ਗਿਆ ਹੈ। ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 5.5 ਡਿਗਰੀ ਦਰਜ ਕੀਤਾ ਗਿਆ ਹੈ।

ਪਹਾੜਾਂ ‘ਤੇ ਪਹੁੰਚਿਆ ਵੈਸਟਰਨ ਡਿਸਟਰਬੈਂਸ

ਚੰਡੀਗੜ੍ਹ ਮੌਸਮ ਵਿਭਾਗ ਦੇ ਮੁਤਾਬਕ ਵੈਸਟਰਨ ਡਿਸਟਰਬੈਂਸ ਪਹਾੜਾਂ ‘ਤੇ ਪਹੁੰਚ ਗਿਆ ਹੈ। ਉਥੇ ਹੀ ਪਾਕਿਸਤਾਨ ਦੇ ਉਪਰ ਇੱਕ ਚੱਕਰਵਾਤੀ ਗੇੜ ਬਣਨਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਅਰਬ ਸਾਗਰ ਅਤੇ ਬੰਗਾਲ ਦੀ ਖਾੜੀ ਤੋਂ ਹਵਾਵਾਂ ਚੱਲ ਰਹਿਆਂ ਹਨ। ਅਜਿਹੇ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਦੀ ਪੂਰੀ ਸੰਭਾਵਨਾ ਬਣ ਰਹੀ ਹੈ।

ਪੰਜਾਬ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਤਰਨਤਾਰਨ ਅਤੇ ਫ਼ਾਜ਼ਿਲਕਾ ਵਿੱਚ ਮੀਂਹ ਪੈਣ ਦੀ ਘੱਟ ਸੰਭਾਵਨਾ ਹੈ। ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਰਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਮਾਨਸਾ ਅਤੇ ਬਠਿੰਡਾ ਵਿੱਚ 31 ਜਨਵਰੀ ਰਾਤ ਤੋਂ ਲੈ ਕੇ 2 ਫਰਵਰੀ ਤੱਕ ਮੀਂਹ ਦੀ ਸਥਿਤੀ ਬਣੇਗੀ।

ਅੱਜ ਤੋਂ ਮੀਂਹ ਦੀ ਸੰਭਾਵਨਾ

ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ 1 ਫਰਵਰੀ ਨੂੰ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 31 ਜਨਵਰੀ ਅਤੇ 2 ਫਰਵਰੀ ਨੂੰ ਵੀ ਕੁਝ ਥਾਵਾਂ ‘ਤੇ ਹਲਕੇ ਮੀਂਹ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦਾ ਵਾਧਾ ਹੋ ਸਕਦਾ ਹੈ।

ਆਉਣ ਵਾਲੇ ਤਿੰਨ ਦਿਨ ਅਜਿਹਾ ਰਹੇਗਾ ਮੌਸਮ

1 ਫਰਵਰੀ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਤੇਜ਼-ਤੁਫਾਨ ਦੇ ਨਾਲ ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀਆਂ ਸੰਭਾਵਨਾਵਾਂ ਹਨ। ਉਥੇ ਹੀ ਪਠਾਨਕੋਟ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

2 ਫਰਵਰੀ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

3 ਫਰਵਰੀ- ਮੌਸਮ ਸੰਬੰਧੀ ਕੋਈ ਭਵਿੱਖਬਾਣੀ ਨਹੀਂ ਹੈ।