ਪੰਜਾਬ-ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ, ਤਾਪਮਾਨ ਆਮ ਦੇ ਨੇੜੇ, ਅਗਲੇ 2 ਦਿਨਾਂ ‘ਚ ਮੀਂਹ ਦੀ ਸੰਭਾਵਨਾ

Published: 

14 Jan 2025 08:28 AM

Punjab Chandigarh Weather Update: ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ 14 ਜਨਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਪੰਜਾਬ-ਚੰਡੀਗੜ੍ਹ ਚ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ, ਤਾਪਮਾਨ ਆਮ ਦੇ ਨੇੜੇ, ਅਗਲੇ 2 ਦਿਨਾਂ ਚ ਮੀਂਹ ਦੀ ਸੰਭਾਵਨਾ

ਪੰਜਾਬ-ਚੰਡੀਗੜ੍ਹ ਦਾ ਮੌਸਮ

Follow Us On

ਪੰਜਾਬ-ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਦੀ ਧੁੱਪ ਤੋਂ ਬਾਅਦ ਤਾਪਮਾਨ ਵਿੱਚ 3.3 ਡਿਗਰੀ ਦਾ ਵਾਧਾ ਦੇਖਿਆ ਗਿਆ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਤੋਂ ਬਾਅਦ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੰਘਣੀ ਧੁੰਦ ਨੂੰ ਲੈ ਕੇ ਚੰਡੀਗੜ੍ਹ ‘ਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੰਮ੍ਰਿਤਸਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.3 ਡਿਗਰੀ ਦਰਜ ਕੀਤਾ ਗਿਆ ਹੈ। ਅੱਜ ਲੁਧਿਆਣਾ ਵਿੱਚ 8.8 ਡਿਗਰੀ, ਪਟਿਆਲਾ ਵਿੱਚ 7.6 ਡਿਗਰੀ, ਪਠਾਨਕੋਟ ਵਿੱਚ 5.6 ਡਿਗਰੀ, ਬਠਿੰਡਾ ਵਿੱਚ 6.8 ਡਿਗਰੀ, ਫਰੀਦਕੋਟ ਵਿੱਚ 5.3 ਡਿਗਰੀ, ਗੁਰਦਾਸਪੁਰ ਵਿੱਚ 6.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

27 ਫੀਸਦੀ ਹੋਰ ਮੀਂਹ ਪਿਆ

ਇਸ ਜਨਵਰੀ ਮਹੀਨੇ ਵਿੱਚ ਪੰਜਾਬ ‘ਚ 90 ਫੀਸਦੀ ਬਾਰਿਸ਼ ਦੀ ਕਮੀ ਹੋ ਰਹੀ ਸੀ। ਪਰ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਹੁਣ ਇਸ ਵਿੱਚ 27% ਦਾ ਵਾਧਾ ਹੋਇਆ ਹੈ। ਆਈਐਮਡੀ ਦੇ ਮੁਤਾਬਕ 1 ਜਨਵਰੀ ਤੋਂ ਐਤਵਾਰ ਸਵੇਰ ਤੱਕ, ਪੰਜਾਬ ਵਿੱਚ 7.6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਔਸਤ 6.0 ਮਿਲੀਮੀਟਰ ਤੋਂ ਵੱਧ ਹੈ। ਸ਼ੁੱਕਰਵਾਰ-ਸ਼ਨੀਵਾਰ ਨੂੰ ਬਾਰਸ਼ ਆਮ ਨਾਲੋਂ 1,320% ਵੱਧ ਸੀ, 7.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਦੋਂ ਕਿ ਆਮ 0.5 ਮਿਲੀਮੀਟਰ ਸੀ।

ਅੱਜ ਰਾਤ ਤੋਂ ਪੱਛਮੀ ਗੜਬੜੀ ਹੋਵੇਗੀ ਸਰਗਰਮ

ਪੰਜਾਬ ਵਿੱਚ ਅੱਜ 14 ਜਨਵਰੀ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅੱਜ ਰਾਤ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 15 ਤੇ 16 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਬਾਰਿਸ਼ ਦੇਖਣ ਨੂੰ ਮਿਲੇਗੀ। ਜਿਸ ਕਾਰਨ ਇੱਕ ਵਾਰ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਸਕਦੀ ਹੈ। 15-16 ਜਨਵਰੀ ਨੂੰ ਪਏ ਮੀਂਹ ਤੋਂ ਬਾਅਦ ਔਸਤ ਬਾਰਸ਼ ਵਿੱਚ ਹੋਰ ਵਾਧਾ ਹੋਵੇਗਾ।

ਇੰਨਾ ਹੀ ਨਹੀਂ 15 ਤੋਂ 18 ਜਨਵਰੀ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ ਤੇ ਹਿਮਾਚਲ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ।