ਪੰਜਾਬ ਵਿੱਚ 1 ਜਨਵਰੀ ਤੱਕ ਸੰਘਣੀ ਧੁੰਦ ਦਾ ਅਲਰਟ, ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ

Published: 

27 Dec 2025 07:31 AM IST

Punjab Chandigarh Weather Alert: ਪੰਜਾਬ ਵਿੱਚ ਸਭ ਤੋਂ ਠੰਡਾ ਗੁਰਦਾਸਪੁਰ ਰਿਹਾ। ਜਿੱਥੋਂ ਦਾ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਪਟਿਆਲਾ ਦੇ ਮੈਦਾਨੀ ਖੇਤਰਾਂ ਦਾ ਤਾਪਮਾਨ 14.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਇੱਕ ਐਡਵਾਈਜਰੀ ਜਾਰੀ ਕੀਤੀ ਗਈ ਹੈ।

ਪੰਜਾਬ ਵਿੱਚ 1 ਜਨਵਰੀ ਤੱਕ ਸੰਘਣੀ ਧੁੰਦ ਦਾ ਅਲਰਟ, ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ
Follow Us On

ਪੰਜਾਬ ਅਤੇ ਚੰਡੀਗੜ੍ਹ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਇਹ ਸਥਿਤੀ ਇੱਕ ਜਨਵਰੀ ਤੱਕ ਬਣੀ ਰਹੇਗੀ। ਹਲਾਂਕਿ, ਇਸ ਦੌਰਾਨ ਮੀਂਹ ਦੀ ਕੋਈ ਵੀ ਸੰਭਾਵਨਾ ਨਹੀਂ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਘੱਟੋ- ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋਇਆ ਹੈ, ਜੋ ਆਮ ਤਾਪਮਾਨ ਨਾਲੋਂ 3 ਡਿਗਰੀ ਜ਼ਿਆਦਾ ਹੈ।

ਪੰਜਾਬ ਵਿੱਚ ਸਭ ਤੋਂ ਠੰਡਾ ਗੁਰਦਾਸਪੁਰ ਰਿਹਾ। ਜਿੱਥੋਂ ਦਾ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਪਟਿਆਲਾ ਦੇ ਮੈਦਾਨੀ ਖੇਤਰਾਂ ਦਾ ਤਾਪਮਾਨ 14.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਠੰਡ ਤੋਂ ਬਚਾਉਣ ਲਈ ਇੱਕ ਐਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸਿਹਤ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਜੇਕਰ ਸਥਿਤੀ ਵਿਗੜਦੀ ਹੈ ਤਾਂ ਤੁਰੰਤ ਡਾਕਰਟੀ ਸਹਾਇਤਾ ਲਈ ਜਾਵੇ। ਜੇਕਰ ਅੰਮ੍ਰਿਤਸਰ ਅਤੇ ਲੁਧਿਆਣਾ ਦਾ ਗੱਲ ਕਰੀਏ ਤਾਂ ਉੱਥੇ ਜ਼ੀਰੋ ਵਿਜ਼ੀਵੀਲਟੀ ਦਰਜ ਕੀਤੀ ਗਈ। ਇਸ ਦੌਰਾਨ ਲੁਧਿਆਣਾ ਅਤੇ ਪਟਿਆਲਾ ਵਿੱਚ ਸੰਘਣਾ ਕੋਹਰਾ ਵੀ ਰਿਕਾਰਡ ਹੋਇਆ ਹੈ।

ਪਹਾੜਾਂ ਵਿੱਚ ਬਰਫਬਾਰੀ, ਤਾਪਮਾਨ ਵਿੱਚ ਵਾਧਾ

ਮੌਸਮ ਵਿਭਾਗ ਮੁਤਾਬਕ 27 ਦਸੰਬਰ ਨੂੰ ਹਿਮਾਲੀਅਨ ਖੇਤਰ ਵਿੱਚ ਇੱਕ ਨਵੀਂ ਕਮਜੋਰ ਪੱਛਮੀ ਗੜਬੜੀ ਦੇ ਐਕਟਿਵ ਹੋਣ ਦੀ ਉਮੀਦ ਹੈ। ਇਸ ਕਾਰਨ ਕੁਝ ਸਮੇਂ ਲਈ ਤਾਪਮਾਨ ਵਧੇਗਾ, ਜਦੋਂ ਕਿ 30 ਦਸੰਬਰ ਨੂੰ ਦੂਜਾ ਪੱਛਮੀ ਗੜਬੜੀ ਐਕਟਿਵ ਹੋਵੇਗੀ। ਇਸ ਨਾਲ ਪਹਾੜੀ ਖੇਤਰਾਂ ਵਿੱਚ ਬਰਫਬਾਰੀ ਹੋ ਸਕਦੀ ਹੈ।

ਅੱਜ ਦੇ ਮੌਸਮ ਬਾਰੇ ਜਾਣੋ

ਪੰਜਾਬ ਵਿੱਚ ਅਗਲੇ 7 ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਅਗਲੇ 7 ਦਿਨਾਂ ਦੌਰਾਨ ਘੱਟੋਂ- ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਣ ਦੀ ਉਮੀਦ ਹੈ।

28 ਦਸੰਬਰ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

29 ਦਸੰਬਰ- ਹੁਸ਼ਿਆਰਪੁਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਤ ਵੱਖ-ਵੱਖ ਥਾਵਾਂ ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਵਿੱਚ ਵੱਖ-ਵੱਖ ਥਾਵਾਂ ਤੇ ਸੰਘਣੀ ਧੁੰਦ ਪੈ ਸਕਦੀ ਹੈ। ਮੌਸਮ ਡ੍ਰਾਈ ਰਹਿਣ ਦੀ ਸੰਭਾਵਨਾ ਹੈ।

30 ਦਸੰਬਰ- ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਖੇਤਰਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।