ਪੰਜਾਬ ‘ਚ ਗਰਮੀ ਕੱਢ ਰਹੀ ਵੱਟ! 17 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ, ਤਾਪਮਾਨ 42 ਡਿਗਰੀ ਪਾਰ
Yellow Alert for Heatwave: ਮੌਸਮ ਵਿਭਾਗ ਮੁਤਾਬਕ ਅੱਜ ਦਾ ਮੌਸਮ ਗਰਮ ਰਹਿਣ ਵਾਲਾ ਹੈ। ਸੂਬੇ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੌਰਾਨ ਮੁੱਖ ਤੌਰ 'ਤੇ ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਪਟਿਆਲਾ ਅਤੇ ਸੰਗਰੂਰ 'ਚ ਹੀਟ ਵੇਵ ਰਹੇਗੀ। ਹਾਲਾਂਕਿ, ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋਵੇਗੀ। ਇਸ ਕਾਰਨ ਹਿਮਾਲਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਮੌਸਮ ਪ੍ਰਭਾਵਿਤ ਹੋਵੇਗਾ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਸੂਬੇ ਦਾ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 6.2 ਡਿਗਰੀ ਵੱਧ ਸੀ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਚੰਡੀਗੜ੍ਹ ਦਾ ਤਾਪਮਾਨ ਵੀ 37.4 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਵਿੱਚ ਦੋ ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਲੋਕਾਂ ਨੂੰ ਸਿੱਧੀ ਧੁੱਪ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਅੱਜ ਤੋਂ ਪੱਛਮੀ ਗੜਬੜੀ ਸਰਗਰਮ
ਮੌਸਮ ਵਿਭਾਗ ਮੁਤਾਬਕ ਅੱਜ ਦਾ ਮੌਸਮ ਗਰਮ ਰਹਿਣ ਵਾਲਾ ਹੈ। ਇਸ ਦੌਰਾਨ ਮੁੱਖ ਤੌਰ ‘ਤੇ ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਪਟਿਆਲਾ ਅਤੇ ਸੰਗਰੂਰ ‘ਚ ਹੀਟ ਵੇਵ ਰਹੇਗੀ। ਹਾਲਾਂਕਿ, ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋਵੇਗੀ। ਇਸ ਕਾਰਨ ਹਿਮਾਲਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਮੌਸਮ ਪ੍ਰਭਾਵਿਤ ਹੋਵੇਗਾ।
ਤਿੰਨ ਦਿਨਾਂ ‘ਚ ਤਾਪਮਾਨ 3 ਡਿਗਰੀ ਹੋਰ ਵਧੇਗਾ
ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਦੇ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਵਿੱਚ ਤਾਪਮਾਨ 2 ਤੋਂ 4 ਡਿਗਰੀ ਵਧੇਗਾ। ਹਾਲਾਂਕਿ, ਇਸ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। 8, 9 ਅਤੇ 10 ਤਰੀਕ ਨੂੰ ਗਰਮੀ ਦੀ ਲਹਿਰ ਆਵੇਗੀ। ਜਦੋਂ ਕਿ 10 ਤਰੀਕ ਨੂੰ ਕੁਝ ਬਿਜਲੀ ਤੇ ਗਰਜ ਵੀ ਹੋਵੇਗੀ। ਇਸ ਸਮੇਂ ਦੌਰਾਨ, ਮੌਸਮ ਬਦਲੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਰਹੇਗੀ। 11 ਤਰੀਕ ਤੋਂ ਬਾਅਦ ਮੌਸਮ ਫਿਰ ਬਦਲ ਜਾਵੇਗਾ।
ਇਹ ਵੀ ਪੜ੍ਹੋ
ਪੰਜਾਬ ਦੇ ਪੰਜ ਵੱਡੇ ਸ਼ਹਿਰਾਂ ਦਾ ਤਾਪਮਾਨ
- ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ। ਤਾਪਮਾਨ 20°C ਤੋਂ 37°C ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਜਲੰਧਰ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ। ਤਾਪਮਾਨ 17 ਡਿਗਰੀ ਸੈਲਸੀਅਸ ਅਤੇ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਲੁਧਿਆਣਾ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ। ਤਾਪਮਾਨ 20 ਡਿਗਰੀ ਸੈਲਸੀਅਸ ਅਤੇ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਪਟਿਆਲਾ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ। ਤਾਪਮਾਨ 22 ਡਿਗਰੀ ਸੈਲਸੀਅਸ ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
- ਮੋਹਾਲੀ ਵਿੱਚ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਵਾਧਾ ਵੀ ਦੇਖਿਆ ਜਾਵੇਗਾ। ਤਾਪਮਾਨ 17 ਡਿਗਰੀ ਸੈਲਸੀਅਸ ਅਤੇ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।