AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਗੜੇਮਾਰੀ ਦੀ ਸੰਭਾਵਨਾ; ਗਰਜ ਤੇ ਬਿਜਲੀ ਦੀ ਚਿਤਾਵਨੀ ਦੀ ਸੰਭਾਵਨਾ

Punjab Chandigarh Weather Alert: ਮੌਸਮ ਵਿਭਾਗ ਵੱਲੋਂ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਤਹਿਸੀਲ ਪੱਧਰ 'ਤੇ ਹੈ। ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹਿਆਂ ਹਨ ਅਤੇ ਬੱਦਲਵਾਈ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ ਦਾ ਮਿਜ਼ਾਜ, ਗੜੇਮਾਰੀ ਦੀ ਸੰਭਾਵਨਾ; ਗਰਜ ਤੇ ਬਿਜਲੀ ਦੀ ਚਿਤਾਵਨੀ ਦੀ ਸੰਭਾਵਨਾ
ਪੰਜਾਬ ‘ਚ ਫਿਰ ਤੋਂ ਠੰਢ ਵਧੀ
tv9-punjabi
| Updated On: 15 Mar 2026 07:27 AM IST

ਪੰਜਾਬ ਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਰਾਤ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹਿਆਂ ਹਨ ਅਤੇ ਬੱਦਲਵਾਈ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਸਮੇਂ ਦੌਰਾਨ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 0.1 ਡਿਗਰੀ ਘੱਟ ਗਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 3.3 ਡਿਗਰੀ ਵੱਧ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 32.3 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ, 17 ਮਾਰਚ ਨੂੰ ਛੱਡ ਕੇ, 20 ਮਾਰਚ ਤੱਕ ਮੌਸਮ ਪਹਿਲਾਂ ਵਾਂਗ ਹੀ ਰਹੇਗਾ।

ਗੜੇਮਾਰੀ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਤਹਿਸੀਲ ਪੱਧਰ ‘ਤੇ ਹੈ। ਇਸ ਦੌਰਾਨ ਸਰਦੁਲਗੜ੍ਹ, ਬੁੱਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੁਨਕ, ਪਾਤੜਾਂ, ਸਮਾਨਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾ ਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਮੋਹਾਲੀ, ਤਲਵੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰ, ਫੁੱਲ, ਜੈਤੋਂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ।

ਇਸ ਦੇ ਨਾਲ ਹੀ ਚੰਡੀਗੜ੍ਹ, ਖਰੜ, ਖਮਾਣੋਂ, ਲੁਧਿਆਣਾ, ਚਮਕੌਰ ਸਾਹਿਬ, ਸਮਰਾਲਾ, ਬਾਘਾ ਪੁਰਾਣਾ, ਫਰਿਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੁਰ ਸਾਹਿਬ, ਨਿਹਾਲ ਸਿੰਹਵਾਲਾ, ਰਾਏਕੋਟ, ਜਗਰਾਓਂ, ਲੁਧਿਆਣਾ (ਪੱਛਮੀ), ਫਿਲੌਰ, ਨਕੌਦਰ, ਕਪੂਰਥਲਾ, ਬਾਬਾ ਬਕਾਲਾ, ਅੰਮ੍ਰਿਤਸਰ -II, ਅੰਮ੍ਰਿਤਸਰ-I, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਪਠਾਨਕੋਟ ਦਾ ਮੌਸਮ ਪ੍ਰਭਾਵਿਤ ਹੋਵੇਗਾ।

9 ਜਿਲ੍ਹਿਆਂ ਵਿੱਚ ਗੜੇਮਾਰੀ ਦੀ ਸੰਭਾਵਨਾ

ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਸੂਬੇ ਦੇ 9 ਜਿਲ੍ਹਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ ਅਤੇ ਸੰਗਰੂਰ ਵਿੱਤ ਤੇਜ਼ ਤੁਫ਼ਾਨ ਅਤੇ ਬਿਜਲੀ ਪੈਣ ਦੇ ਆਸਾਰ ਹਨ। ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ।

ਜਦ ਕਿ ਤਰਨਤਾਰਨ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਫਿਰੋਜ਼ਪੁਰ ਅਤੇ ਮੋਗਾ ਵਿੱਚ ਬਦਲ ਗਰਜਨ ਅਤੇ ਬਿਜਲੀ ਚਮਕਣ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਪਠਾਨਕੋਟ ਤੋਂ ਲੈ ਕੇ ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਤੱਕ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਤਰਨਤਾਰਨ, ਫਿਰੋਜ਼ਪੁਰ ਅਤੇ ਸੰਗਰੂਰ ਵਰਗੇ ਇਲਾਕਿਆਂ ਵਿੱਚ ਸਿਰਫ ਬੂੰਦ-ਬੂੰਦ ਮੀਂਹ ਦੀ ਸੰਭਾਵਨਾ ਹੈ।

17 ਮਾਰਚ ਤੋਂ ਐਕਟਿਵ ਹੋਵੇਗਾ ਵੈਸਟਰਨ ਡਿਸਟਰਬੈਂਸ

ਮੌਸਮ ਵਿਭਾਗ ਦੇ ਮੁਤਾਬਕ ਉੱਤਰੀ ਭਾਰਤ ਦੇ ਉੱਤੇ ਬਹੁਤ ਉਚਾਈ ‘ਤੇ ਹਵਾ ਦਾ ਇੱਕ ਤੇਜ਼ ਵਹਾ ਚੱਲ ਰਿਹਾ ਹੈ। ਜਿਸ ਦੀ ਰਫਤਾਰ ਲਭਪਗ 200 ਕਿਲੋਮੀਟਰ ਪ੍ਰਤਿ ਘੰਟਾ ਹੈ। ਹੁਣ ਇੱਕ ਵੈਸਟਰਨ ਡਿਸਟਰਬੈਂਸ (ਪਹਾੜਾਂ ਤੋਂ ਆਉਣ ਵਾਲੀ ਠੰਡੀ ਅਤੇ ਨਮ ਹਵਾ) ਐਕਟਿਵ ਹੈ। ਜਿਸ ਦੇ ਪਿੱਛੇ-ਪਿੱਛੇ 17 ਮਾਰਚ ਦੀ ਰਾਤ ਤੋਂ ਇੱਕ ਹੋਰ ਨਵਾਂ ਵੈਸਟਰਨ ਡਿਸਟਬੈਂਸ ਆਉਣ ਵਾਲਾ ਹੈ। ਇਸ ਨਾਲ ਮੌਸਮ ਵਿੱਚ ਮੁੜ ਬਦਲਾਅ ਆਵੇਗਾ।

4 ਘੰਟਿਆਂ ਵਿੱਚ ਡਿੱਗੇਗਾ ਤਾਪਮਾਨ

ਚੰਡੀਗੜ੍ਹ ਮੌਸਮ ਵਿਭਾਗ ਦੇ ਡਾਈਰੈਕਟਰ ਸੁਰਿੰਦਰ ਪਾਲ ਸਿੰਘ ਦੇ ਮੁਤਾਬਕ ਪੰਜਾਬ ਵਿੱਚ ਅਗਲੇ ਇੱਕ ਹਫਤੇ ਤੱਕ ਕਈ ਥਾਵਾਂ ‘ਤੇ ਹਲਕੀ ਤੇ ਦਰਮਿਆਨੀ ਬਾਰਿਸ਼ ਪੈਣ ਦੇ ਆਸਾਰ ਹਨ। ਅਗਲੇ 24 ਘੰਟਿਆਂ ਵਿੱਚ ਗਰਮੀ ਪਹਿਲਾਂ ਦੀ ਤਰ੍ਹਾਂ ਹੀ ਰਹੇਗੀ ਪਰ ਉਸ ਤੋਂ ਬਾਅਦ 5 ਦਿਨਾਂ ਵਿੱਚ ਪਾਰਾ 3 ਅਤੇ 5 ਡਿਗਰੀ ਤੱਕ ਡਿੱਗ ਜਾਵੇਗਾ। ਜਿਸ ਨਾਲ ਮੌਸਮ ਵਿੱਚ ਥੋੜ੍ਹੀ ਠੰਡਕ ਆਵੇਗੀ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...