ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਪੰਜਾਬ-ਚੰਡੀਗੜ੍ਹ ‘ਚ ਅੱਜ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

Punjab Chandigarh Weather: ਵੈਸਟਰਨ ਡਿਸਟਰਬੈਂਸ ਇਸ ਵੇਲੇ ਉੱਪਰ ਦੇ ਵਾਤਾਵਰਣ ਵਿੱਚ ਐਕਟਿਵ ਹੈ। ਇਸ ਨਾਲ ਬਣਿਆ ਚੱਕਰਵਾਤੀ ਸਿਸਟਮ ਪਹਿਲਾਂ ਦੱਖਣ ਪੰਜਾਬ ਦੇ ਉੱਪਰ ਸੀ ਪਰ ਹੁਣ ਇਹ ਹਰਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ ਪਹੁੰਚ ਗਿਆ ਹੈ। ਇਸ ਸਿਸਟਮ ਜ਼ਮੀਨ ਤੋਂ ਕਰੀਬ 1.5 ਤੋਂ 3 ਕਿਲੋਮੀਟਰ ਦੀ ਉਚਾਈ 'ਤੇ ਐਕਟਿਵ ਹੈ।

ਪੰਜਾਬ-ਚੰਡੀਗੜ੍ਹ 'ਚ ਅੱਜ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ
Follow Us
tv9-punjabi
| Updated On: 27 Jan 2026 10:46 AM IST

ਪੰਜਾਬ ਅਤੇ ਚੰਡੀਗੜ੍ਹ ਦੇ ਸਾਰੀਆਂ ਜ਼ਿਲ੍ਹਿਆਂ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਸ਼ੀਤ ਲਹਿਰ, ਗਰਜ਼ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਦੇ ਨਾਲ ਤੇਜ਼ ਹਵਾਵਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦਾ ਸਭ ਤੋਂ ਵਧ ਤਾਪਮਾਨ 23.5 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਦਰਜ ਕੀਤਾ ਗਿਆ। ਜਦੋਂ ਕਿ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 2.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

ਇਨ੍ਹਾਂ ਇਲਾਕਿਆਂ ਵਿੱਚ ਅਲਰਟ ਜਾਰੀ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਵੱਖ- ਵੱਖ ਥਾਵਾਂ ‘ਤੇ ਗਰਜ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀਆਂ ਸੰਭਾਵਨਾਵਾਂ ਜਤਾਈਆਂ ਜਾ ਰਹਿਆਂ ਹਨ। ਮਿਲੀ ਜਾਣਕਾਰੀ ਮੁਤਾਬਕ ਹਵਾਵਾਂ ਦੀ ਰਫਤਾਰ 40 ਤੋਂ 50 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ।

ਵੈਸਟਰਨ ਡਿਸਟਰਬੈਂਸ ਐਕਟਿਵ

ਵੈਸਟਰਨ ਡਿਸਟਰਬੈਂਸ ਇਸ ਵੇਲੇ ਉੱਪਰ ਦੇ ਵਾਤਾਵਰਣ ਵਿੱਚ ਐਕਟਿਵ ਹੈ। ਇਸ ਨਾਲ ਬਣਿਆ ਚੱਕਰਵਾਤੀ ਸਿਸਟਮ ਪਹਿਲਾਂ ਦੱਖਣ ਪੰਜਾਬ ਦੇ ਉੱਪਰ ਸੀ ਪਰ ਹੁਣ ਇਹ ਹਰਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ ਪਹੁੰਚ ਗਿਆ ਹੈ। ਇਸ ਸਿਸਟਮ ਜ਼ਮੀਨ ਤੋਂ ਕਰੀਬ 1.5 ਤੋਂ 3 ਕਿਲੋਮੀਟਰ ਦੀ ਉਚਾਈ ‘ਤੇ ਐਕਟਿਵ ਹੈ। ਇਸ ਮੌਸਮ ਪ੍ਰਣਾਲੀ ਹੁਣ ਹਰਿਆਣਾ ਤੋਂ ਲੈ ਕੇ ਦੱਖਣ ਅਤੇ ਪੱਛਮੀ ਰਾਜਸਥਾਨ ਤੱਕ ਫੈਲੀ ਹੋਈ ਹੈ। ਉਥੇ ਹੀ ਉੱਤਰ ਭਾਰਤ ਦੇ ਉਪਰ ਬਹੁਤ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਮੌਸਮ ਵਿਭਾਗ ਮੁਤਾਬਕ ਇਨ੍ਹਾਂ ਹਵਾਵਾਂ ਦੀ ਰਫਤਾਰ ਕਰੀਬ 125 ਨੌਟ ਤੱਕ ਹੈ। ਇਸ ਤੋਂ ਇਲਾਵਾ 30 ਜਨਵਰੀ 2026 ਦੀ ਰਾਤ ਤੋਂ ਉੱਤਰ- ਪੱਛਮੀ ਭਾਰਤ ਵਿੱਚ ਇੱਕ ਹੋਰ ਨਵਾਂ ਪੱਛਮੀ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਮੌਸਮ ਵਿੱਚ ਮੁੜ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

ਅਗਲੇ ਦੋ ਦਿਨ ਵੱਧ ਸਕਦਾ ਹੈ ਤਾਪਮਾਨ

ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਦਾ ਕਹਿਣਾ ਹੈ ਕਿ ਸੂਬੇ ਵਿੱਚ 27 ਤਾਰੀਖ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਉਥੇ ਹੀ 28, 31 ਜਨਵਰੀ ਅਤੇ 1 ਫਰਵਰੀ ਨੂੰ ਕੁਝ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਫਿਰ ਇਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 5 ਡਿਗਰੀ ਵਾਧਾ ਹੋ ਸਕਦਾ ਹੈ।